ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਗਵੰਤ ਮਾਨ ਤੇ 7 ਵਿਧਾਇਕਾਂ ਸਣੇ ‘ਆਪ’ ਦੇ ਸੈਂਕੜੇ ਵਰਕਰਾਂ ਖ਼ਿਲਾਫ਼ ਕੇਸ

    ਚੰਡੀਗੜ੍ਹ - ਇੱਥੇ ਥਾਣਾ ਸੈਕਟਰ-3 ਦੀ ਪੁਲੀਸ ਨੇ ‘ਆਪ’ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, 7 ਵਿਧਾਇਕਾਂ ਸਣੇ ਸੱਤ ਅੱਠ ਸੌ ਦੇ ਕਰੀਬ ‘ਆਪ’ ਵਰਕਰਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 149, 332, 353 ਅਤੇ 188 ਤਹਿਤ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਵਲੋਂ ਨਾਮਜ਼ਦ ਕੀਤੇ ਗਏ ਵਿਧਾਇਕਾਂ ’ਚ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਅਮਨ ਅਰੋੜਾ, ਜੈ ਕਿਸ਼ਨ ਰੋੜੀ, ਸਰਵਜੀਤ ਕੌਰ ਅਤੇ ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਂ ਸ਼ਾਮਲ ਹਨ। ਇਹ ਮਾਮਲਾ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਬਿਜਲੀ ਦਰਾਂ ’ਚ ਵਾਧੇ ਵਿਰੁੱਧ ਰੋਸ ਵਜੋਂ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਵਰਕਰਾਂ ਨੂੰ ਰੋਕਦੇ ਹੋਏ ਚੰਡੀਗੜ੍ਹ ਪੁਲੀਸ ਦੇ ਡੀਐੱਸਪੀ, ਇੰਸਪੈਕਟਰ ਸਣੇ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।ਥਾਣਾ ਸੈਕਟਰ-3 ਦੇ ਮੁਖੀ ਨੀਰਜ ਸਰਨਾ ਨੇ ਦੱਸਿਆ ਕਿ ਆਪ ਆਗੂਆਂ ਨੇ ਡਿਪਟੀ ਕਮਿਸ਼ਨਰ ਨੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਕਾਨੂੰਨ ਵਿਵਸਥਾ ’ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ ਕੀਤੀ ਹੈ ਤੇ ਇਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਲੰਘੇ ਦਿਨ ਬਿਜਲੀ ਦਰਾਂ ਦੇ ਵਿਰੋਧ ’ਚ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਸੈਕਟਰ-4 ਵਿਚਲੇ ਐੱਮਐੱਲਏ ਹੋਸਟਲ ਵਿੱਚ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਸਰਕਾਰੀ ਕੋਠੀ ਵਲ ਵਧਣ ਦੀ ਕੋਸ਼ਿਸ਼ ਕੀਤੀ ਸੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦਿਆਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਸਨ। ਇਸ ਖਿੱਚੋਂਤਾਣ ’ਚ ਡੀਐੱਸਪੀ ਕ੍ਰਿਸ਼ਨ ਕੁਮਾਰ, ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਮਨਪ੍ਰੀਤ ਕੌਰ ਅਤੇ ਹੋਰ ਕਈ ਪੁਲੀਸ ਮੁਲਾਜ਼ਮਾਂ ਦੇ ਸੱਟਾਂ ਵੱਜੀਆਂ ਸਨ ਜਿਨ੍ਹਾਂ ਨੂੰ ਸੈਕਟਰ-16 ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com