ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗ਼ਲਤੀ ਨਾਲ ਸੁੱਟ ਲਿਆ ਸੀ ਯੁਕਰੇਨ ਦਾ ਜਹਾਜ਼: ਈਰਾਨ

    ਤਹਿਰਾਨ - ਈਰਾਨ ਨੇ ਸਨਿਚਰਵਾਰ ਨੂੰ ਆਖ਼ਰ ਮੰਨ ਲਿਆ ਕਿ ਉਸ ਦੀ ਫ਼ੌਜ ਨੇ ਗ਼ਲਤੀ ਨਾਲ 'ਅਣਜਾਣੇ 'ਚ' ਯੁਕਰੇਨ ਦੇ .ਯਾਤਰੀ ਜਹਾਜ਼ ਨੂੰ ਸੁੱਟ ਲਿਆ ਸੀ | ਇਸ ਘਟਨਾ 'ਚ ਜਹਾਜ਼ ਵਿਚ ਸਵਾਰ ਸਾਰੇ 176 ਲੋਕਾਂ ਦੀ ਮੌਤ ਹੋ ਗਈ ਸੀ | ਈਰਾਨ ਦੇ ਸਨਿਚਰਵਾਰ ਸਵੇਰੇ ਹਾਦਸੇ ਨਾਲ ਜੁੜਿਆ ਆਪਣਾ ਤਾਜ਼ਾ ਬਿਆਨ ਦਿੱਤਾ ਹੈ | ਦੱਸਣਯੋਗ ਹੈ ਕਿ ਯੁਕਰੇਨ ਇੰਟਰਨੈਸ਼ਨਲ ਏਅਰਲਾਇੰਸ ਦਾ ਬੋਇੰਗ 737 ਜਹਾਜ਼ ਤਹਿਰਾਨ ਤੋਂ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ ਸੀ | ਇਸ ਤੋਂ ਪਹਿਲਾਂ ਈਰਾਨ ਇਸ ਹਾਦਸੇ ਪਿੱਛੇ ਆਪਣੀ ਗ਼ਲਤੀ ਮੰਨਣ ਤੋਂ ਇਨਕਾਰ ਕਰਦਾ ਰਿਹਾ ਹੈ ਜਦੋਂ ਕਿ ਪੱਛਮੀ ਦੇਸ਼ ਇਹ ਦਾਅਵਾ ਕਰਦੇ ਰਹੇ ਹਨ ਕਿ ਇਹ ਜਹਾਜ਼ ਈਰਾਨ ਵਲੋਂ ਕੀਤੇ ਹਮਲੇ ਨਾਲ ਤਬਾਹ ਹੋਇਆ ਹੈ | ਈਰਾਨ ਰਾਸ਼ਟਰਪਤੀ ਹਸਨ ਰੂਹਾਨੀ ਨੇ ਕਿਹਾ ਕਿ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮਨੁੱਖੀ ਗ਼ਲਤੀ ਨਾਲ ਚੱਲੀ ਮਿਜ਼ਾਈਲ ਕਾਰਨ ਇਹ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜੋ ਕਿ ਮੁਆਫ਼ੀ ਯੋਗ ਗ਼ਲਤੀ ਨਹੀਂ ਹੈ | ਈਰਾਨ ਦੇ ਉੱਚ ਆਗੂ ਅਯਾਤੁੱਲ੍ਹਾ ਅਲੀ ਖਾਮੇਨੀ ਨੇ ਵੀ ਇਸ ਗ਼ਲਤੀ ਕਾਰਨ ਮਾਰੇ ਗਏ ਲੋਕਾਂ ਲਈ ਦੁੱਖ ਦਾ ਇਜ਼ਹਾਰ ਕਰਦਿਆਂ ਫ਼ੌਜ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੀਆਂ ਕਮੀਆਂ ਨੂੰ ਦੂਰ ਕਰੇ ਤਾਂ ਕਿ ਭਵਿੱਖ 'ਚ ਅਜਿਹਾ ਕੋਈ ਹਾਦਸਾ ਨਾ ਹੋਵੇ | ਦੱਸਣਯੋਗ ਹੈ ਕਿ ਅਮਰੀਕਾ ਵਲੋਂ ਈਰਾਨ ਦੇ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਈਰਾਨ ਵਲੋਂ ਇਰਾਕ ਵਿਚ ਅਮਰੀਕੀ ਫ਼ੌਜੀ ਅੱਡਿਆਂ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ ਸੀ ਜਿਸ ਦੌਰਾਨ ਇਹ ਯਾਤਰੀ ਜਹਾਜ਼ ਈਰਾਨੀ ਮਿਜ਼ਾਈਲ ਦਾ ਸ਼ਿਕਾਰ ਬਣ ਗਿਆ | ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜਰੀਫ਼ ਨੇ ਇਸ ਘਟਨਾ ਲਈ ਮੁਆਫ਼ੀ ਮੰਗਦਿਆਂ ਟਵੀਟ ਕੀਤਾ ਕਿ ਇਹ ਬਹੁਤ ਹੀ ਦੁੱਖ ਵਾਲਾ ਦਿਨ ਹੈ | ਉਨ੍ਹਾਂ ਕਿਹਾ ਕਿ ਅਮਰੀਕੀ ਹਰਕਤ ਦੇ ਚਲਦੇ ਪੈਦਾ ਹੋਏ ਸੰਕਟ ਸਮੇਂ ਮਨੁੱਖੀ ਗ਼ਲਤੀ ਕਾਰਨ ਇਹ ਹਾਦਸਾ ਵਾਪਰਿਆ | ਸਾਰੇ ਪੀੜਤ ਪਰਿਵਾਰਾਂ ਤੇ ਹੋਰ ਪ੍ਰਭਾਵਿਤ ਦੇਸ਼ਾਂ ਨਾਲ ਅਸੀਂ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ ਤੇ ਮੁਆਫ਼ੀ ਮੰਗਦੇ ਹਾਂ | ਈਰਾਨ ਦੇ ਸਰਕਾਰੀ ਮੀਡੀਆ ਨੇ ਫ਼ੌਜ ਦੇ ਬਿਆਨ ਦੇ ਹਵਾਲੇ ਨਾਲ ਦੱਸਿਆ ਕਿ ਜਹਾਜ਼ ਦੇ ਰੈਵੋਲੂਸ਼ਨਰੀ ਗਾਰਡ ਦੇ ਸੰਵੇਦਨਸ਼ੀਲ ਫ਼ੌਜੀ ਕੇਂਦਰ ਵੱਲ ਮੁੜਨ ਤੋਂ ਬਾਅਦ ਉਸ ਨੂੰ ਗ਼ਲਤੀ ਨਾਲ ਦੁਸ਼ਮਣ ਦਾ ਜਹਾਜ਼ ਸਮਝ ਲਿਆ ਗਿਆ | ਬਿਆਨ 'ਚ ਕਿਹਾ ਗਿਆ ਕਿ ਅਮਰੀਕਾ ਨਾਲ ਭਾਰੀ ਤਣਾਅ ਦੇ ਮੱਦੇਨਜ਼ਰ ਫ਼ੌਜ ਪੂਰੀ ਤਰ੍ਹਾਂ ਮੁਸਤੈਦ ਸੀ | ਅਜਿਹੇ ਹਾਲਾਤ 'ਚ ਮਨੁੱਖੀ ਭੁੱਲ ਅਤੇ ਗ਼ੈਰ ਇਰਾਦਤਨ ਜਹਾਜ਼ 'ਤੇ ਨਿਸ਼ਾਨਾ ਲਗਾ ਦਿੱਤਾ ਗਿਆ ਸੀ | ਈਰਾਨ ਨੇ ਕਿਹਾ ਹੈ ਕਿ ਇਸ ਹਮਲੇ ਲਈ ਜੋ ਵੀ ਦੋਸ਼ੀ ਹਨ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਵੇਗਾ |
    ਤਹਿਰਾਨ-ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਸਨਿਚਰਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਗ਼ਲਤੀ ਨਾਲ ਸੁੱਟੇ ਗਏ ਯੁਕਰੇਨ ਦੇ ਜਹਾਜ਼ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ | ਇਹ ਇਕ ਬਹੁਤ ਵੱਡਾ ਦੁਖਾਂਤ ਹੈ ਜੋ ਮੁਆਫ਼ੀ ਯੋਗ ਗਲਤੀ ਨਹੀਂ ਹੈ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਹਾਦਸੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਫ਼ੌਜ ਵਲੋਂ ਗਲਤੀ ਨਾਲ 'ਅਣਜਾਣੇ ਵਿਚ' ਯੁਕਰੇਨ ਦਾ ਜਹਾਜ਼ ਸੁੱਟ ਲਿਆ ਗਿਆ ਜਿਸ 'ਚ 176 ਮਾਸੂਮ ਲੋਕਾਂ ਦੀ ਜਾਨ ਚਲੀ ਗਈ | ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ ਤਾਂ ਕਿ ਦੋਸ਼ੀਆਂ 'ਤੇ ਮੁਕੱਦਮਾ ਚਲਾਇਆ ਜਾ ਸਕੇ |
    ਤਹਿਰਾਨ-ਈਰਾਨੀ ਰੈਵੋਲੂਸ਼ਨਰੀ ਗਾਰਡ ਦੇ ਇਕ ਕਮਾਂਡਰ ਨੇ ਕਿਹਾ ਹੈ ਕਿ ਸਾਡੀ ਯੂਨਿਟ ਗਲਤੀ ਨਾਲ ਸੁੱਟੇ ਗਏ ਯੁਕਰੇਨ ਦੇ ਯਾਤਰੀ ਜਹਾਜ਼ ਲਈ ਪੂਰੀ ਜ਼ਿੰਮੇਵਾਰੀ ਲੈਂਦੀ ਹੈ | ਸਟੇਸੇ ਮੀਡੀਆ ਰਾਹੀਂ ਪ੍ਰਸਾਰਿਤ ਕੀਤੇ ਗਏ ਸੰਬੋਧਨ ਵਿਚ ਜਨਰਲ ਆਮਿਰ ਅਲੀ ਹਾਜੀਜ਼ਾਦੇਹ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਜਹਾਜ਼ ਵਿਚ ਸਵਾਰ ਸਾਰੇ 176 ਯਾਤਰੀ ਮਾਰੇ ਗਏ ਹਨ ਤਾਂ ਉਨ੍ਹਾਂ ਸੋਚਿਆ ਕਿ ਕਾਸ਼ ਮੈਂ ਮਰ ਗਿਆ ਹੁੰਦਾ | ਈਰਾਨੀ ਫ਼ੌਜ ਨੇ ਕਿਹਾ ਹੈ ਕਿ ਅਮਰੀਕਾ ਨਾਲ ਭਾਰੀ ਤਣਾਅ ਦੇ ਚਲਦੇ ਉਨ੍ਹਾਂ ਵਲੋਂ ਗਲਤੀ ਨਾਲ ਇਸ ਯਾਤਰੀ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ |
    ਕੀਵ-ਯੁਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜੇਲੇਂਸਕੀ ਨੇ ਸਨਿਚਰਵਾਰ ਨੂੰ ਮੰਗ ਕੀਤੀ ਹੈ ਕਿ ਈਰਾਨ ਯੁਕਰੇਨ ਦੇ ਜਹਾਜ਼ ਨੂੰ ਸੁੱਟਣ ਪਿੱਛੇ ਦੋਸ਼ੀਆਂ ਨੂੰ ਸਜ਼ਾ ਦੇਵੇ | ਰਾਸ਼ਟਰਪਤੀ ਨੇ ਇਸ ਦੇ ਨਾਲ ਹੀ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ | ਰਾਸ਼ਟਰਪਤੀ ਜੇਲੇਂਸਕੀ ਨੇ ਆਪਣੀ ਫੇਸਬੁੱਕ ਪੋਸਟ 'ਚ ਮੁਆਵਜ਼ੇ ਦੀ ਮੰਗ ਦੇ ਨਾਲ ਹੀ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਈਰਾਨ ਦੋਸ਼ੀਆਂ ਨੂੰ ਨਿਆਂ ਦੇ ਦਾਇਰੇ ਵਿਚ ਲਿਆਏਗਾ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com