ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦੋਨੋਂ ਢੀਂਡਸੇ ਅਕਾਲੀ ਦਲ ’ਚੋਂ ਬਾਹਰ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਚੱਲੇ ਆ ਰਹੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਲਹਿਰਾਗਾਗਾ ਤੋਂ ਪਾਰਟੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ ਅਕਾਲੀ ਦਲ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ 8 ਘੰਟੇ ਦੇ ਕਰੀਬ ਚੱਲੀ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਪਾਰਟੀ ਵੱਲੋਂ ਢੀਂਡਸਾ ਜੋੜੀ ਨੂੰ ‘ਦੋਸ਼ ਪੱਤਰ’ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦਾ ਜਵਾਬ ਦੋ ਹਫ਼ਤਿਆਂ ਦੇ ਅੰਦਰ-ਅੰਦਰ ਦੇਣ ਲਈ ਕਿਹਾ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੇ ਮੈਂਬਰਾਂ ਅਤੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਨਿਗਰਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਮੀਟਿੰਗ ਦੌਰਾਨ ਦੋਵਾਂ ਜ਼ਿਲ੍ਹਿਆਂ ਦੇ ਵਰਕਰਾਂ ਤੇ ਆਗੂਆਂ ਦੀਆਂ ਭਾਵਨਾਵਾਂ ਤੇ ਮੰਗ ਪ੍ਰਤੀ ਪਾਰਟੀ ਆਗੂਆਂ ਨੂੰ ਜਾਣੂ ਕਰਾਇਆ ਗਿਆ ਸੀ ਜਿਸ ਦੇ ਅਧਾਰ ’ਤੇ ਕੋਰ ਕਮੇਟੀ ਨੇ ਇਹ ਫ਼ੈਸਲਾ ਲਿਆ। ਸੂਤਰਾਂ ਦਾ ਦੱਸਣਾ ਹੈ ਕਿ ਪਾਰਟੀ ਦੇ ਕੁੱਝ ਆਗੂਆਂ ਜਿਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ ਅਤੇ ਗੁਲਜ਼ਾਰ ਸਿੰਘ ਰਣੀਕੇ ਆਦਿ ਸ਼ਾਮਲ ਸਨ, ਨੇ ਮੀਟਿੰਗ ਦੌਰਾਨ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਨੋਟਿਸ ਦੇ ਦਿੱਤਾ ਜਾਵੇ ਤਾਂ ਪਾਰਟੀ ਦੇ ਵੀ ਹਿੱਤ ’ਚ ਹੋਵੇਗਾ। ਦੂਜੇ ਪਾਸੇ ਪਾਰਟੀ ਦੇ ਚਾਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਕੰਦਰ ਸਿੰਘ ਮਲੂਕਾ ਨੇ ਜ਼ੋਰ ਦਿੱਤਾ ਕਿ ਪਿਓ-ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ ’ਤੇ ਇਸ ਮਾਮਲੇ ’ਤੇ ਕੁੱਝ ਨਹੀਂ ਕਿਹਾ ਤੇ ਆਗੂਆਂ ਦੇ ਬੋਲਾਂ ’ਤੇ ਹੀ ਫੁੱਲ ਚੜ੍ਹਾਏ।
    ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪਾਰਟੀ ਵੱਲੋਂ ਢੀਂਡਸਾ ਜੋੜੀ ਦੇ ਖਿਲਾਫ਼ ਕਾਰਵਾਈ ਦੇ ਮਾਮਲੇ ਵਿੱਚ ਭਾਵੇਂ ਇੰਤਜ਼ਾਰ ਕੀਤਾ ਜਾ ਸਕਦਾ ਸੀ ਪਰ 18 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਮਨਜੀਤ ਸਿੰਘ ਜੀ.ਕੇ. ਨਾਲ ਕੀਤੀ ਜਾਣ ਵਾਲੀ ਮੀਟਿੰਗ ਦੇ ਮੱਦੇਨਜ਼ਰ ਪਾਰਟੀ ਆਗੂਆਂ ਦੇ ਦਬਾਅ ਅਧੀਨ ਅੱਜ ਵਾਲਾ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਨਮੋਸ਼ੀ ਭਰੀ ਹਾਰ ਝੱਲਣ ਤੋਂ ਬਾਅਦ ਪਾਰਟੀ ਅੰਦਰ ਲਗਾਤਾਰ ਬਗਾਵਤੀ ਸੁਰਾਂ ਉੱਠ ਰਹੀਆਂ ਹਨ। ਇਸ ਫ਼ੈਸਲੇ ਨਾਲ ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦਰਮਿਆਨ ਲਕੀਰ ਪੱਕੇ ਤੌਰ ’ਤੇ ਖਿੱਚੀ ਗਈ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੇ ਰਾਜ ਸਭਾ ਮੈਂਬਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਵਿਧਾਇਕ ਹੋਣ ਕਾਰਨ ਪਾਰਟੀ ’ਚੋਂ ਕੱਢਣ ਵਾਲੀ ਕਾਰਵਾਈ ਦੇ ਮਾਮਲੇ ’ਤੇ ਜਲਦੀ ਫੈਸਲਾ ਹੋਣ ਦੇ ਆਸਾਰ ਨਹੀਂ ਹਨ। ਅਕਾਲੀ ਦਲ ਜੇਕਰ ਦੋਵਾਂ ਨੂੰ ਪਾਰਟੀ ਵਿੱਚੋਂ ਕੱਢ ਦਿੰਦਾ ਹੈ ਤਾਂ ਦਲ-ਬਦਲੀ ਕਾਨੂੰਨ ਦੇ ਦਾਇਰੇ ਵਿੱਚੋਂ ਨਿਕਲ ਜਾਣਗੇ। ਇਸ ਤੋਂ ਪਹਿਲਾਂ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ।
    ਕੋਰ ਕਮੇਟੀ ਦੀ ਅੱਜ ਇੱਥੇ ਅੱਠ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਦੌਰਾਨ ਪਾਰਟੀ ਅੱਗੇ ਬਣੇ ਸਿਆਸੀ ਸੰਕਟ ਅਤੇ ਭਵਿੱਖ ਦੀ ਰਣਨੀਤੀ ਬਾਰੇ ਖੁੱਲ੍ਹੀ ਵਿਚਾਰ ਚਰਚਾ ਕੀਤੀ ਗਈ। ਪਾਰਟੀ ਨੂੰ ਪੰਜਾਬ ਵਿੱਚੋਂ ਸੱਤਾ ਖੁੱਸਣ ਤੋਂ ਬਾਅਦ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਫ਼ੀ ਚਿਰ ਬਾਅਦ ਐਨਾ ਲੰਮਾ ਸਮਾਂ ਮੀਟਿੰਗ ਕੀਤੀ ਗਈ ਹੈ। ਪਾਰਟੀ ਦੀ ਕੋਰ ਕਮੇਟੀ ਵੱਲੋਂ ਪੰਜਾਬ ਸਰਕਾਰ ’ਤੇ ਬਿਜਲੀ ਕੰਪਨੀਆਂ ਨਾਲ ਲੁਕਵਾਂ ਸੌਦਾ ਕਰਕੇ ਲੋਕਾਂ ’ਤੇ ਅਰਬਾਂ ਰੁਪਏ ਦਾ ਬੋਝ ਪਾਉਣ ਦੇ ਦੋਸ਼ ਲਾਏ ਗਏ। ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਇਸ ਮੁੱਦੇ ’ਤੇ ਇੱਕ ਵਫ਼ਦ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲ ਕੇ ਨਿਰਪੱਖ ਜਾਂਚ ਦੀ ਮੰਗ ਕਰੇਗਾ। ਇਸੇ ਤਰ੍ਹਾਂ ਅਕਾਲ ਦਲ ਦਾ ਇੱਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਅਤੇ ਗੁਰੂ ਤੇਗ ਬਹਾਦਰ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੇ ਮਾਮਲੇ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com