ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ’ਚ ਸਥਾਿਪਤ

    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ 18 ਸਿੱਖ ਗਦਰੀ ਬਾਬਿਆਂ ਦੀਆਂ ਤਸਵੀਰਾਂ ਸਥਾਪਤ ਕਰ ਕੇ ਗਦਰੀ ਬਾਬਿਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਮਾਨਤਾ ਦਿੱਤੀ ਹੈ। ਇਹ ਤਸਵੀਰਾਂ ਖਾਲਸਈ ਰਸਮਾਂ ਮੁਤਾਬਕ ਸਥਾਪਤ ਕੀਤੀਆਂ ਗਈਆਂ।
    ਸ਼੍ਰੋਮਣੀ ਕਮੇਟੀ ਦੇ ਲਗਪਗ ਸੌ ਸਾਲ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਸਿੱਖ ਸੰਸਥਾ ਨੇ ਗਦਰ ਲਹਿਰ ਦੇ ਸਿੱਖ ਸ਼ਹੀਦਾਂ ਨੂੰ ਮਾਨਤਾ ਦਿੱਤੀ ਹੈ। ਇਸ ਸਬੰਧੀ ਸ੍ਰੀ ਅਜਾਇਬ ਘਰ ਵਿਚ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ। ਇਸ ਦੌਰਾਨ ਪਹਿਲਾਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਮਗਰੋਂ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਇਆ।
    ਇਸ ਦੌਰਾਨ ਭਾਈ ਗੁਰਦਾਸ ਹਾਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਕੈਨੇਡਾ ਤੋਂ ਇੱਕ 50 ਮੈਂਬਰੀ ਵਫ਼ਦ ਇਸ ਸਮਾਗਮ ’ਚ ਸ਼ਾਮਲ ਹੋਣ ਲਈ ਪੁੱਜਾ ਸੀ, ਜਿਨ੍ਹਾਂ ਵਿਚ ਕੈਨੇਡਾ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਵੀ ਸ਼ਾਮਲ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗ਼ਦਰੀ ਬਾਬਿਆਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸ੍ਰੀ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗਦਰੀ ਯੋਧਿਆਂ ਅਤੇ ਬੱਬਰ ਅਕਾਲੀ ਲਹਿਰ ਦਾ ਇਤਿਹਾਸ ਛਾਪੇਗੀ ਅਤੇ ਇਸ ਨੂੰ ਸੰਗਤ ਵਿਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਗ਼ਦਰੀ ਬਾਬਿਆਂ ਨੇ ਦੇਸ਼ ਦੀ ਆਜ਼ਾਦੀ ਸਮੇਤ ਵਿਦੇਸ਼ੀ ਧਰਤੀ ’ਤੇ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਲੜਾਈ ਲੜੀ ਹੈ, ਜਿਸ ਨੂੰ ਭੁਲਿਆ ਨਹੀਂ ਜਾ ਸਕਦਾ। ਖਾਸ ਕਰਕੇ ਕੈਨੇਡਾ ਵਿੱਚ ਨਸਲੀ ਵਿਤਕਰੇ ਖ਼ਿਲਾਫ਼ ਸਿੱਖ ਗਦਰੀ ਬਾਬਿਆਂ ਨੇ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਸੀ। ਇਸੇ ਦਾ ਸਿੱਟਾ ਹੈ ਕਿ ਅੱਜ ਉਥੇ ਸਿੱਖਾਂ ਨੂੰ ਇਕ ਵੱਡਾ ਮੁਕਾਮ ਪ੍ਰਾਪਤ ਹੈ। ਸਿੱਖ ਕੌਮ ਨੂੰ ਆਪਣੇ ਇਨ੍ਹਾਂ ਯੋਧਿਆਂ ’ਤੇ ਹਮੇਸ਼ਾਂ ਮਾਣ ਰਹੇਗਾ।
    ਇਸ ਦੌਰਾਨ ਹੋਰਨਾਂ ਬੁਲਾਰਿਆਂ ਨੇ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਵੱਲੋਂ ਪਾਏ ਯੋਗਦਾਨ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦੇਸ਼ਾਂ ’ਚ ਮਨੁੱਖੀ ਸਰੋਕਾਰਾਂ ਤੇ ਹੱਕਾਂ ਲਈ ਲੜਨ ਵਾਲੇ ਗਦਰੀ ਬਾਬਿਆਂ ਦੀਆਂ ਤਸਵੀਰਾਂ ਨੂੰ ਸਿੱਖ ਅਜਾਇਬ ਘਰ ਵਿਚ ਸਥਾਪਤ ਕਰਨ ਦੇ ਫੈਸਲੇ ਨੂੰ ਇਕ ਅਹਿਮ ਫੈਸਲਾ ਕਰਾਰ ਦਿੱਤਾ। ਜਿਨ੍ਹਾਂ ਗਦਰੀ ਸਿੱਖ ਯੋਧਿਆਂ ਦੀਆਂ ਤਸਵੀਰਾਂ ਅਜਾਇਬ ਘਰ ਵਿਚ ਸਥਾਪਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ, ਸ਼ਹੀਦ ਬਲਵੰਤ ਸਿੰਘ ਖੁਰਦਪੁਰ, ਸ਼ਹੀਦ ਕਰਮ ਸਿੰਘ ਝਿੰਗੜ, ਸ਼ਹੀਦ ਭਾਗ ਸਿੰਘ ਭਿੱਖੀਵਿੰਡ, ਸ਼ਹੀਦ ਈਸ਼ਰ ਸਿੰਘ, ਸ਼ਹੀਦ ਜਗਤ ਸਿੰਘ ਸੁਰਸਿੰਘ ਵਾਲਾ, ਸ਼ਹੀਦ ਜਵੰਦ ਸਿੰਘ ਨੰਗਲ ਕਲਾਂ, ਸ਼ਹੀਦ ਰਾਮ ਸਿੰਘ ਧਲੇਤਾ, ਸ਼ਹੀਦ ਉਤਮ ਸਿੰਘ ਹਾਂਸ, ਸ਼ਹੀਦ ਬੀਰ ਸਿੰਘ ਬਾਹੋਵਾਲ, ਸ਼ਹੀਦ ਕਰਮ ਸਿੰਘ ਬੱਬਰ ਦੌਲਤਪੁਰ, ਸ਼ਹੀਦ ਬਤਨ ਸਿੰਘ ਦਲੇਲਸਿੰਘ ਵਾਲਾ, ਭਾਈ ਸਫਾ ਸਿੰਘ ਕੈਨੇਡੀਅਨ, ਬੀਬੀ ਹਰਨਾਮ ਕੌਰ, ਪ੍ਰਿੰਸੀਪਲ ਸੰਤ ਤੇਜਾ ਸਿੰਘ, ਗਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਅਤੇ ਬਤਨ ਸਿੰਘ ਕਾਹਰੀ ਸ਼ਾਮਲ ਹਨ। ਗਦਰ ਪਾਰਟੀ ਦੇ ਮੁਖੀ ਬਾਬਾ ਸੋਹਣ ਸਿੰਘ ਭਕਨਾ ਦੇ ਪਰਿਵਾਰਕ ਮੈਂਬਰਾਂ ਵਿਚ ਸ਼ਾਮਲ ਜਸਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
    ਇਸ ਮੌਕੇ ਕੈਨੇਡਾ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ, ਸਰੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਨਿੱਜਰ, ਗਦਰ ਮੈਮੋਰੀਅਲ ਸੁਸਾਇਟੀ, ਕੈਨੇਡਾ ਦੇ ਪ੍ਰਧਾਨ ਡਾ. ਗੁਰਵਿੰਦਰ ਸਿੰਘ ਧਾਲੀਵਾਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ, ਜਥੇਦਾਰ ਮਹਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com