ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਜਾਗੀਰ ਨਹੀਂ: ਪਰਮਿੰਦਰ ਢੀਂਡਸਾ

    ਲਹਿਰਾਗਾਗਾ - ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਬਾਦਲ ਜਾਂ ਕਿਸੇ ਹੋਰ ਦੀ ਨਿੱਜੀ ਮਲਕੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਸੋਚ ਹੈ ਅਤੇ ਉਸ ਸੋਚ ’ਤੇ ਪਹਿਰਾ ਦੇਣ ਵਾਲਿਆਂ ਨੂੰ ਹੀ ਅਕਾਲੀ ਮੰਨਿਆ ਜਾਂਦਾ ਹੈ, ਪਾਰਟੀ ’ਚ ਰਹਿਣ ਵਾਲਾ ਹਰ ਇਕ ਅਕਾਲੀ ਨਹੀਂ ਕਹਾ ਸਕਦਾ। ਢੀਂਡਸਾ ਨੇ ਕਿਹਾ ਕਿ ਪਰਿਵਾਰ ਨੂੰ ਅਕਾਲੀ ਹੋਣ ’ਤੇ ਮਾਣ ਹੈ ਤੇ ਪੂਰੇ ਮਸਲੇ ਬਾਰੇ ਸਾਰਿਆਂ ਨੂੰ ਜਾਣੂ ਕਰਵਾਉਣਗੇ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਕੋ ਜਿਹੀ ਸੋਚ ਵਾਲੇ ਸਮੁੱਚੇ ਅਕਾਲੀ ਆਗੂਆਂ ਨੂੰ ਇੱਕ ਮੰਚ ’ਤੇ ਇਕੱਠੇ ਕੀਤਾ ਜਾਵੇਗਾ ਅਤੇ ਇਸ ਬਾਰੇ ਫ਼ੈਸਲਾ ਆਉਣ ਵਾਲੇ ਦਿਨਾਂ ’ਚ ਲਿਆ ਜਾਵੇਗਾ। ਅੱਜ ਇੱਥੇ ਵੱਖ-ਵੱਖ ਸਮਾਜਿਕ ਸਮਾਰੋਹਾਂ ’ਚ ਸ਼ਾਮਲ ਹੋਣ ਮਗਰੋਂ ਪਰਮਿੰਦਰ ਢੀਂਡਸਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ’ਚ ਚਾਪਲੂਸ ਹਾਵੀ ਹੋ ਚੁੱਕੇ ਹਨ। ਪਾਰਟੀ ਨੂੰ ਮਜ਼ਬੂਤ ਕਰਨ ਦੀ ਬਜਾਏ ਆਪਣੇ ਫਾਇਦੇ ਲਈ ਚਾਪਲੂਸੀ ਕਰ ਰਹੇ ਹਨ। ਢੀਂਡਸਾ ਨੇ ਕਿਹਾ ਕਿ ਬਾਦਲਾਂ ਨੇ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢਣ ਲਈ ਜ਼ਿਲ੍ਹੇ ’ਚ ਮਤਾ ਪਾਸ ਕਰਵਾਇਆ ਹੈ ਪਰ ਇਸ ਨਾਲ ਢੀਂਡਸਾ ਪਰਿਵਾਰ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਸੱਤਾ ਜਾਂ ਅਹੁਦਿਆਂ ਦੀ ਉਹ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਵਰਕਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਲਏ ਫ਼ੈਸਲੇ ਤੋਂ ਖੁਸ਼ ਹਨ ਪਾਰਟੀ ਵਿਚ ਘੁਟਣ ਮਹਿਸੂਸ ਕਰ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਅਕਾਲੀ ਵਰਕਰ ਬਾਦਲਾਂ ਨੂੰ ਛੱਡ ਕੇ ਉਨ੍ਹਾਂ ਨਾਲ ਆਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸੁਖਦੇਵ ਢੀਂਡਸਾ ਨੇ ਪਾਰਟੀ ’ਚ ਜਮਹੂਰੀਅਤ ਬਹਾਲ ਕਰਨ ਦਾ ਮਸਲਾ ਉਠਾਇਆ ਸੀ ਪਰ ਉਨ੍ਹਾਂ ਦੀ ਗੱਲ ’ਤੇ ਕੋਈ ਅਸਰ ਨਹੀਂ ਕੀਤਾ ਗਿਆ ਤੇ ਹੁਣ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬ੍ਰਹਮਪੁਰਾ, ਅਜਨਾਲਾ, ਸੇਖਵਾਂ ਨੂੰ ਬਾਹਰ ਕੱਢਿਆ ਗਿਆ ਸੀ। ਪਰਮਿੰਦਰ ਨੇ ਕਿਹਾ ਕਿ ਨੋਟਿਸ ਦਾ ਉਹ ਜਵਾਬ ਤਸੱਲੀ ਨਾਲ ਦੇਣਗੇ। ਵਿਧਾਇਕ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਢੰਗ ਠੀਕ ਨਹੀਂ ਸੀ। ਪਰਮਿੰਦਰ ਨੇ ਕਿਹਾ ਕਿ ਸੁਖਦੇਵ ਢੀਂਡਸਾ ਨੇ ਪਾਰਟੀ ’ਚ ਰਹਿੰਦੇ ਹੋਏ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਸੁਧਾਰ ਕਰਨ ਦਾ ਕੰਮ ਕੀਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com