ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਕਾਲ ਤਖਤ ਦੇ ਜਥੇਦਾਰ ਨੇ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼

    ਤਲਵੰਡੀ ਸਾਬੋ - ਦੁਨੀਆ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਵਿਚ ਸਮੁੱਚੀ ਦੁਨੀਆ ਦੀਆਂ ਸਿੱਖ ਸੰਸਥਾਵਾਂ ਨੂੰ ਵਾਇਰਸ ਪੀੜਿਤ ਲੋਕਾਂ ਦੀ ਮਦਦ ਲਈ ਗੋਲਕਾਂ ਦੇ ਮੂੰਹ ਖੋਲ੍ਹਣ,ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ,ਸਰਾਂਵਾਂ ਨੂੰ ਲੋੜ ਪੈਣ ਤੇ ਮਰੀਜ਼ਾਂ ਲਈ ਤਿਆਰ ਰੱਖਣ ਦੇ ਆਦੇਸ਼ ਦਿੰਦਿਆਂ ਵੱਡੇ ਧਾਰਮਿਕ ਸਮਾਗਮ ਦੋ ਹਫ਼ਤਿਆਂ ਲਈ ਮੁਲਤਵੀ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਘਰੇ ਰਹਿ ਕੇ ਗੁਰਬਾਣੀ ਦਾ ਜਾਪ ਕਰਨ ਦਾ ਵੀ ਸੰਦੇਸ਼ ਦਿੱਤਾ।
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉ ਲਈ ਸਰਕਾਰ ਤੇ ਸਿਹਤ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਤੇ ਵਾਹਿਗੁਰੂ 'ਤੇ ਭਰੋਸਾ ਰੱਖਣ ਦੀ ਅਪੀਲ ਕਰਦਿਆਂ ਇਸ ਸਬੰਧੀ ਸਿੱਖ ਸਮਾਜ 'ਚ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਅੱਜ ਜਾਰੀ ਇਕ ਵੀਡੀਓ ਸੁਨੇਹੇ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨਿਆ ਹੈ ਤੇ ਇਸ ਦਾ ਪ੍ਰਭਾਵ ਭਾਰਤ ਤੇ ਪੰਜਾਬ ਸੂਬੇ 'ਚ ਦੇਖਿਆ ਜਾ ਰਿਹਾ ਹੈ, ਜਿਸ ਪ੍ਰਤੀ ਸਿੱਖ ਸੰਗਤਾਂ ਸਮੇਤ ਸਮੂਹ ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ | ਇਸ ਦੌਰਾਨ ਡਾ: ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ, ਸਿੱਖ ਰੈਂਫਰੈਂਸ ਲਾਇਬ੍ਰੇਰੀ ਤੇ ਗੁਰੂ ਰਾਮਦਾਸ ਜੀ ਲਾਇਬ੍ਰੇਰੀ ਸੰਗਤਾਂ ਲਈ ਫ਼ਿਲਹਾਲ ਬੰਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਅਗਲੇ ਆਦੇਸ਼ਾਂ ਤੱਕ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵੀ ਬਹੁਤ ਘਟ ਸਟਾਫ ਤਾਇਨਾਤ ਰਹੇਗਾ | ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਸਰਕਾਰਾਂ ਤੇ ਸਿਹਤ ਵਿਭਾਗਾਂ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦਾ ਜ਼ਿੰਮੇਵਾਰੀ ਨਾਲ ਪਾਲਣ ਕਰਨ ਮਨੁੱਖਤਾ ਦੇ ਭਲੇ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ |

    Last modified on Sunday, 22 March 2020 07:52

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com