ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ’ਚ ਕਰਫਿਊ ਦੀ ਉਲੰਘਣਾ ਸਬੰਧੀ 232 ਕੇਸ ਦਰਜ

    ਚੰਡੀਗੜ੍ਹ - ਪੰਜਾਬ ਵਿੱਚ ਕਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋਂ ਰਾਜ ਭਰ ’ਚ 232 ਕੇਸ ਦਰਜ ਕੀਤੇ ਗਏ ਅਤੇ 111 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਸਬੰਧੀ 38 ਕੇਸ ਐੱਸਏਐੱਸ ਨਗਰ (ਮੁਹਾਲੀ) ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ (ਦਿਹਾਤੀ) ਵਿੱਚ 34 ਅਤੇ ਤਰਨ ਤਾਰਨ ਤੇ ਸੰਗਰੂਰ ਵਿੱਚ 30-30 ਕੇਸ ਦਰਜ ਹੋਏ ਹਨ। ਇਸ ਦੇ ਨਾਲ ਹੀ ਤਰਨ ਤਾਰਨ ਵਿੱਚ 43 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਜਦੋਂਕਿ 23 ਵਿਅਕਤੀਆਂ ਨੂੰ ਕਪੂਰਥਲਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 15, ਬਠਿੰਡਾ ’ਚ 13, ਫਿਰੋਜ਼ਪੁਰ ’ਚ 5, ਪਟਿਆਲਾ ’ਚ 5, ਗੁਰਦਾਸਪੁਰ ’ਚ 4 ਅਤੇ ਲੁਧਿਆਣਾ ਦਿਹਾਤੀ ’ਚ 2 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।
    ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਖੰਨਾ, ਪਠਾਨਕੋਟ, ਬਰਨਾਲਾ, ਸੀ.ਪੀ. ਲੁਧਿਆਣਾ, ਫਾਜ਼ਿਲਕਾ ਤੇ ਮਾਨਸਾ ਵਿੱਚ ਕਰਫਿਊ ਦੀ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਦਿਨ ਵੇਲੇ ਸ੍ਰੀ ਮੁਕਤਸਰ ਸਾਹਿਬ ਵਿੱਚ ਏਕਾਂਤਵਾਸ ਦੀ ਉਲੰਘਣਾ ਦੇ ਦੋ ਮਾਮਲੇ ਸਾਹਮਣੇ ਆਏ ਅਤੇ ਇੱਥੋਂ ਹੀ ਕਰਫਿਊ ਦੀ ਉਲੰਘਣਾ ਦੇ ਚਾਰ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਵੱਖ-ਵੱਖ ਰੈਂਕ ਦੇ ਕੁੱਲ 38160 ਪੁਲੀਸ ਮੁਲਾਜ਼ਮ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚ 981 ਵਾਲੰਟੀਅਰ ਵੀ ਸ਼ਾਮਲ ਹਨ।
    ਡੀਜੀਪੀ ਨੇ ਪੰਜਾਬ ਪੁਲੀਸ ਦੀ ਸੀਨੀਅਰ ਮੈਨੇਜਮੈਂਟ ਟੀਮ ਸਮੇਤ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਮੂਹ ਆਈਜੀ/ਡੀਆਈਜੀ ਰੇਂਜ ਅਤੇ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਅੱਜ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕਾਂ ਨੂੰ ਜ਼ਰੂਰੀ ਵਸਤਾਂ ਜਿਵੇਂ ਕਿ ਦੁੱਧ ਅਤੇ ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ, ਸਿਹਤ ਸਹੂਲਤਾਂ ਆਦਿ ਪਹੁੰਚਾਉਣ ਬਾਰੇ ਵੀ ਚਰਚਾ ਕੀਤੀ ਗਈ। ਡੀਜੀਪੀ ਨੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਦੂਰਸੰਚਾਰ, ਬੈਂਕਾਂ, ਏਟੀਐੱਮਜ਼, ਪੱਤਰਕਾਰਾਂ, ਅਖ਼ਬਾਰਾਂ ਵੰਡਣ ਵਾਲੇ ਹਾਕਰਾਂ, ਡਾਕਟਰਾਂ, ਪੈਰਾਮੈਡੀਕਲ, ਸੈਨੇਟਰੀ ਵਰਕਰਾਂ, ਇਲੈਕਟਰੀਸ਼ਨ ਤੇ ਪਲੰਬਰ ਆਦਿ ਸਮੇਤ ਜ਼ਰੂਰੀ ਸੇਵਾਵਾਂ ਬਣਾਈ ਰੱਖਣ ਲਈ ਲੋੜ ਅਨੁਸਾਰ ਪਾਸ ਮੁਹੱਈਆ ਕਰਵਾਏ ਜਾਣ।
    ਡੀਜੀਪੀ ਪੰਜਾਬ ਨੇ ਫੀਲਡ ਪੁਲੀਸ ਸਟਾਫ਼ ਨੂੰ ਦੇਸ਼ ਦੇ ਨਾਗਰਿਕਾਂ ਲਈ ਮੁਸ਼ਕਿਲਾਂ ਵਾਲੇ ਇਸ ਸਮੇਂ ਵਿੱਚ ਪ੍ਰਚਾਰਕਾਂ ਅਤੇ ਸਮਾਜ ਸੇਵੀਆਂ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਡੀਜੀਪੀ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਲਾਹ ਦਿੱਤੀ ਕਿ ਉਹ ਅੰਤਰ-ਰਾਜੀ ਸਰਹੱਦਾਂ ਤੋਂ ਪਾਰ ਖਾਣ-ਪੀਣ ਅਤੇ ਜ਼ਰੂਰੀ ਸਾਮਾਨ ਪੰਜਾਬ ਵਿੱਚ ਪਹੁੰਚਾਉਣ ਲਈ ਟਰੱਕਾਂ ਦੀ ਆਵਾਜਾਈ ਨੂੰ ਪ੍ਰਵਾਨਗੀ ਦੇਣ ਤਾਂ ਜੋ ਜ਼ਰੂਰੀ ਵਸਤਾਂ ਦੀ ਘਾਟ ਨਾ ਹੋਵੇ। ਉਨ੍ਹਾਂ ਪਠਾਨਕੋਟ ਦੇ ਮਾਧੋਪੁਰ ਬੈਰੀਅਰ ਵਿੱਚ ਫਸੇ ਸੈਂਕੜੇ ਟਰੱਕਾਂ ਦੇ ਜੰਮੂ-ਕਸਮੀਰ ਵਿੱਚ ਦਾਖਲੇ ਲਈ ਜੰਮੂ-ਕਸਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਮਾਧੋਪੁਰ ਬੈਰੀਅਰ ’ਤੇ ਫਸੇ ਕਸ਼ਮੀਰੀ ਵਿਦਿਆਰਥੀਆਂ ਦੇ ਮੁੱਦੇ ਸਬੰਧੀ ਜੰਮੂ-ਕਸਮੀਰ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਹਾਈਵੇਅ ’ਤੇ ਚੱਲਦੇ ਪੈਟਰੋਲ ਪੰਪਾਂ ਨੂੰ ਯਾਤਰੀਆਂ ਦੀ ਸਹੂਲਤ ਲਈ ਕਾਰਜਸ਼ੀਲ ਕਰਨ ਦੀ ਇਜਾਜ਼ਤ ਦੇਣ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਕਰਫਿਊ ਪਾਸ ਵਜੋਂ ਸਟਿੱਕਰਾਂ ਦਾ ਇੱਕ ਸਿਸਟਮ ਵੀ ਤਿਆਰ ਕਰ ਰਹੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com