ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਰਤ ’ਚ 682 ਕੋਰੋਨਾ ਪਾਜ਼ਿਟਿਵ, ਹੁਣ 12 ਜਾਨਾਂ ਗਈਆਂ

    ਨਵੀਂ ਦਿੱਲੀ - ਸਮੁੱਚੇ ਦੇਸ਼ ’ਚ ਵੀਰਵਾਰ ਨੂੰ ਮੁਕੰਮਲ ਲੌਕਡਾਊਨ ਦਾ ਦੂਜਾ ਦਿਨ ਹੈ। ਇਸ ਦੌਰਾਨ ਕੋਰੋਨਾ ਵਾਇਰਸ ਦੇ 682 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਹੁਣ ਤੱਕ 12 ਵਿਅਕਤੀ ਇਸ ਵਾਇਰਸ ਦੀ ਭੇਟ ਚੜ੍ਹ ਕੇ ਮਾਰੇ ਜਾ ਚੁੱਕੇ ਹਨ। ਪੂਰੀ ਦੁਨੀਆ ’ਚ ਇਸ ਵਾਇਰਸ ਨੇ ਹੁਣ ਤੱਕ 20,550 ਜਾਨਾਂ ਲੈ ਲਈਆਂ ਹਨ। ਇਸ ਮਾਮਲੇ ’ਚ ਇਟਲੀ ਨੇ ਚੀਨ ਨੂੰ ਵੀ ਪਛਾੜ ਦਿੱਤਾ ਹੈ; ਜਿੱਥੋਂ ਵਾਇਰਸ ਦੇ ਪਹਿਲੇ ਮਰੀਜ਼ ਮਿਲਣੇ ਸ਼ੁਰੂ ਹੋਏ ਸਨ।
    ਇਟਲੀ ’ਚ ਕੱਲ੍ਹ ਬੁੱਧਵਾਰ ਤੱਕ ਕੋਰੋਨਾ ਨੇ 7,503 ਮਨੁੱਖੀ ਜਾਨਾਂ ਲੈ ਲਈਆਂ ਸਨ ਤੇ 74,386 ਵਿਅਕਤੀ ਇਸ ਵਾਇਰਸ ਦੀ ਲਪੇਟ ’ਚ ਆ ਚੁੱਕੇ ਸਨ।
    ਸਮੁੱਚੇ ਵਿਸ਼ਵ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 4.55 ਲੱਖ ਤੱਕ ਪੁੱਜ ਗਈ ਹੈ। ਹੁਣ ਇਸ ਗਿਣਤੀ ’ਚ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ।
    ਪੰਜਾਬ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 31 ਹੋ ਗਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਨਵਾਂਸ਼ਹਿਰ ਦੇ ਹਨ। ਪੰਜਾਬ ’ਚ 22 ਵਿਅਕਤੀ ਸਿਰਫ਼ ਇੱਕੋ ਵਿਅਕਤੀ ਦੇ ਸੰਪਰਕ ਵਿੱਚ ਆਉਣ ਕਾਰਨ ਬੀਮਾਰ ਹੋਏ ਹਨ। ਉਹ ਵਿਅਕਤੀ ਜਰਮਨੀ ਤੋਂ ਬਰਾਸਤੀ ਇਟਲੀ ਆਪਣੇ ਵਤਨ ਪਰਤਿਆ ਸੀ।
    ਨਵਾਂਸ਼ਹਿਰ ਦੇ ਕਸਬੇ ਬੰਗਾ ਲਾਗਲੇ ਪਿੰਡ ਪਠਲਾਵਾ ਦੇ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਤੇ ਉਹ ਅਨੰਦਪੁਰ ਸਾਹਿਬ ’ਚ ਹੋਲਾ ਮਹੱਲਾ ਦੇ ਜਸ਼ਨਾਂ ਵਿੱਚ ਵੀ ਮੌਜੂਦ ਸੀ। ਇਸੇ ਲਈ ਹੁਣ ਉਨ੍ਹਾਂ ਸਾਰੇ ਵਿਅਕਤੀਆਂ ਦਾ ਕੋਰੋਨਾ ਟੈਸਟ ਹੋ ਰਿਹਾ ਹੈ, ਜਿਹੜੇ ਅਨੰਦਪੁਰ ਸਾਹਿਬ ਜਾ ਕੇ ਆਏ ਸਨ।
    ਮਾਰੂ ਕਿਸਮ ਦੇ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਭਾਰਤ ਸਰਕਾਰ ਨੇ ਸਮੁੱਚੇ ਦੇਸ਼ ’ਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਲੌਕਡਾਊਨ ਕਾਰਨ ਸਭ ਕੁਝ ਬੰਦ ਹੈ ਤੇ ਆਮ ਲੋਕਾਂ ਨੂੰ ਜ਼ਰੂਰੀ ਸਾਮਾਨ ਦੀ ਕਿੱਲਤ ਹੋ ਰਹੀ ਹੈ। ਉਂਝ ਸਰਕਾਰ ਵੱਲੋਂ ਲਗਾਤਾਰ ਮਦਦ ਪਹੁੰਚਾਉਣ ਦੇ ਜਤਨ ਕੀਤੇ ਜਾ ਰਹੇ ਹਨ।
    ਇਸ ਵੇਲੇ ਭਾਰਤ ਦਾ ਵੱਡਾ ਹਿੱਸਾ ਘਰਾਂ ’ਚ ਹੈ ਪਰ ਫਿਰ ਵੀ ਕੁਝ ਲੋਕਾਂ ਨੂੰ ਜ਼ਰੂਰੀ ਸਾਮਾਨ ਲੈਣ ਲਈ ਆਪੋ–ਆਪਣੇ ਘਰਾਂ ’ਚੋਂ ਬਾਹਰ ਨਿੱਕਲਣਾ ਪੈ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ’ਚ ਜ਼ਰੂਰੀ ਸਾਮਾਨ ਮੁਹੱਈਆ ਨਹੀਂ ਹੋ ਰਿਹਾ।
    ਕੁਝ ਥਾਵਾਂ ’ਤੇ ਅਜਿਹੀਆਂ ਰਿਪੋਰਟਾਂ ਵੀ ਆ ਰਹੀਆਂ ਹਨ ਕਿ ਆਮ ਲੋਕਾਂ ਦਾ ਸੰਜਮ ਲਗਾਤਾਰ ਟੁੱਟ ਰਿਹਾ ਹੈ ਪਰ ਫਿਰ ਵੀ ਲੋਕ ਇੱਕ–ਦੂਜੇ ਤੋਂ ਕੁਝ ਦੂਰੀ ਬਣਾ ਕੇ ਚੱਲ ਰਹੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com