ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਘਟਨਾਵਾਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਪਿੱਛੇ ਡੂੰਘੀ ਸਾਜ਼ਿਸ਼: ਬੀਰਦਵਿੰਦਰ ਸਿੰਘ

    ਐਸਏਐਸ ਨਗਰ (ਮੁਹਾਲੀ) - ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਦੇਣ ਪਿੱਛੇ ਪੰਜਾਬ ਸਰਕਾਰ ਦੀ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਾਂਚ ਕਮਿਸ਼ਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਕਸੂਰਵਾਰਾਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਥਾਂ ਮਾਮਲੇ ਨੂੰ ਵੱਟੇ ਖਾਤੇ ਪਾ ਕੇ ਸਾਬਕਾ ਮੁੱਖ ਮੰਤਰੀ ਅਤੇ ਹੋਰਨਾਂ ਰਾਜਸੀ ਆਗੂਆਂ ਨੂੰ ਸਿੱਧੇ ਤੌਰ ’ਤੇ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਈਵਾਲ ਪਾਰਟੀ ਦੀ ਸਰਕਾਰ ਹੋਣ ਕਾਰਨ ਸਾਬਕਾ ਮੁੱਖ ਮੰਤਰੀ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ।
    ਅੱਜ ਇੱਥੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਸੀਬੀਆਈ ਨੇ ਹੀ ਕਰਨੀ ਹੈ ਤਾਂ ਫਿਰ ਪੰਜਾਬ ਪੁਲੀਸ ਨੂੰ ਕੇਸ ਦਰਜ ਕਰਨ ਲਈ ਕਹਿਣਾ ਭੰਬਲਭੂਸਾ ਪੈਦਾ ਕਰਨ ਦੇ ਬਰਾਬਰ ਹੈ ਤਾਂ ਜੋ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰਾਂ ਨੂੰ 1-1 ਕਰੋੜ ਮੁਆਵਜ਼ੇ ਦੀ ਰਾਸ਼ੀ ਦੇਣਾ ਪ੍ਰਵਾਨ ਕਰ ਲਿਆ ਹੈ ਤਾਂ ਫਿਰ ਕਤਲ ਦਾ ਕੇਸ ਕਿਉਂ ਨਹੀਂ ਦਰਜ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਆਵਜ਼ਾ ਪੀੜਤ ਪਰਿਵਾਰਾਂ ਦੀ ਤਰਾਸਦੀ ਨੂੰ ਘੱਟ ਕਰਨ ਲਈ ਦਾਨ ਵਜੋਂ ਦਿੱਤਾ ਜਾਣ ਵਾਲਾ ਮਾਲੀ ਇਵਜ਼ਾਨਾ ਹੈ। ਜੇਕਰ ਮੁਆਵਜ਼ਾ ਦੇ ਕੇ ਕਤਲ ਦਾ ਕੇਸ ਦਰਜ ਨਹੀਂ ਕੀਤਾ ਜਾਂਦਾ ਤਾਂ ਇਸ ਰਾਸ਼ੀ ਨੂੰ ਖੂਨ ਦੇ ਮਾਮਲੇ ਨੂੰ ਦਬਾਉਣ ਲਈ ਬਲੱਡ ਮਨੀ ਹੀ ਸਮਝਿਆ ਜਾਵੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਭਗਵੰਤ ਮਾਨ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਖਤਰਨਾਕ ਪਰਚਾ ਦਰਜ

    ਭਗਵੰਤ ਮਾਨ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਖਤਰਨਾਕ ਪਰਚਾ ਦਰਜ

    ਬਰਨਾਲਾ: ਮਹਿਲਕਲਾਂ ਹਲਕੇ ਦੇ ਪਿੰਡ ਪੰਡੋਰੀ ਵਿਖੇ ਭਗਵੰਤ ਮਾਨ ਦਾ ਘਿਰਾਓ ਕਰਨ ਵਾਲੇ...

    ਬੁੱਢੇ ਦਰਿਆ ਦੀ ਪ੍ਰਦੂਸ਼ਣ ਮੁਕਤੀ ਲਈ ਆਜ਼ਾਦੀ ਦੌੜ

    ਬੁੱਢੇ ਦਰਿਆ ਦੀ ਪ੍ਰਦੂਸ਼ਣ ਮੁਕਤੀ ਲਈ ਆਜ਼ਾਦੀ ਦੌੜ

     ਜਸਵੰਤ ਸਿੰਘ ਜ਼ਫ਼ਰ, 96461-18209ਕਿਸੇ ਗ੍ਰਹਿ ਜਾਂ ਉਪਗ੍ਰਹਿ ‘ਤੇ ਜੀਵਨ ਦੀਆਂ ਸੰਭਾਵ...

    ਅੰਬ ਵੱਢ ਕੇ ਅੱਕਾਂ ਨੂੰ ਵਾੜ ਦੇਂਦਾਂ , ਵੇਲ਼ਾ ਬੀਤੇ ਤੋਂ ਫੇਰ ਪਛਤਾੲੇਂਗਾ ਜੀ

    ਅੰਬ ਵੱਢ ਕੇ ਅੱਕਾਂ ਨੂੰ ਵਾੜ ਦੇਂਦਾਂ , ਵੇਲ਼ਾ ਬੀਤੇ ਤੋਂ ਫੇਰ ਪਛਤਾੲੇਂਗਾ ਜੀ

    ਰਾਜਵਿੰਦਰ ਸਿੰਘ ਰਾਹੀ ਪਿਛਲੇ ਕੁਛ ਸਮੇ ਤੋੰ ਜੋ ਅਾਮ ਅਾਦਮੀ ਪਾਰਟੀ ਦਾ ਕਲੇਸ਼ ਵਧਿਅਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com