ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਰਗਾੜੀ ਦੀ ਦੁਖਦਾਈ ਘਟਨਾ 'ਤੇ ਸੂਬਾ ਸਰਕਾਰ ਨੇ ਧਾਰੀ ਚੁੱਪੀ

    ਚੰਡੀਗੜ੍ਹ - ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮਤਵਾਜ਼ੀ ਜਥੇਦਾਰਾਂ ਵਲੋਂ ਬਰਗਾੜੀ ਦੀ ਦਰਦਨਾਕ ਘਟਨਾ ਨੂੰ ਲੈ ਕੇ ਸ਼ੁਰੂ ਕੀਤੇ ਗਏ ਇਨਸਾਫ਼ ਮੋਰਚਾ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਇਕ ਤਰ੍ਹਾਂ ਨਾਲ ਭੁਲਾ ਹੀ ਦਿੱਤਾ ਹੈ ਤੇ ਇਹ ਆਮ ਪ੍ਰਭਾਵ ਹੈ ਕਿ ਇਸ ਘਟਨਾ ਦਾ ਇਕ ਹਿੱਸਾ ਰਾਜ ਸਰਕਾਰ ਨੇ ਸੀ.ਬੀ.ਆਈ ਨੂੰ ਸੌਂਪ ਕੇ ਚੁੱਪੀ ਧਾਰਨ ਕਰ ਲਈ ਹੈ | ਉਕਤ ਜਥੇਦਾਰਾਂ ਦਾ ਕਹਿਣਾ ਹੈ ਕਿ ਚਾਹੇ ਪੰਜਾਬ ਸਰਕਾਰ ਕਸੂਰ ਵਾਰਾਂ ਵਿਰੁੱਧ ਕੋਈ ਕਾਰਵਾਈ ਕਰੇ ਜਾਂ ਨਾਂ? ਸਾਡਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਭਾਵੇਂ ਇਨ੍ਹਾਂ ਦਾ ਇਕ ਹਿੱਸਾ ਰਾਜ ਸਰਕਾਰ ਨੇ ਮੰਨ ਲਿਆ ਹੈ | ਦੂਜੀ ਵੱਡੀ ਮੰਗ ਵੱਲ ਤਾਂ ਰਾਜ ਸਰਕਾਰ ਦਾ ਕੋਈ ਧਿਆਨ ਹੀ ਨਹੀਂ ਕਿ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਜਾਏ | ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਿਹੜੀ ਅੱਧ-ਪਚੱਧੀ ਰਿਪੋਰਟ ਪੰਜਾਬ ਸਰਕਾਰ ਨੂੰ ਮਿਲ ਚੁੱਕੀ ਹੈ, ਉਸ ਨੂੰ ਲਾਗੂ ਕੀਤਾ ਜਾਏ ਤੇ ਉਸ 'ਤੇ ਬਹਿਸ ਕਰਨ ਲਈ ਰਾਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਏ | ਸਰਕਾਰੀ ਹਲਕਿਆਂ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਕਿ ਜਦੋਂ ਤੱਕ ਉਕਤ ਕਮਿਸ਼ਨ ਸਾਰੀ ਤੇ ਅੰਤਮ ਰਿਪੋਰਟ ਪੇਸ਼ ਨਹੀਂ ਕਰਦਾ, ਉਸ 'ਤੇ ਫਾਲੋਅੱਪ ਐਕਸ਼ਨ ਲੈਣ 'ਤੇ ਬਹਿਸ ਲਈ ਸੈਸ਼ਨ ਕਿਵੇਂ ਬੁਲਾਇਆ ਜਾਏ? ਇਹ ਸੈਸ਼ਨ ਤਾਂ ਹੁਣ ਸਤੰਬਰ ਦੇ ਦੂਜੇ ਜਾਂ ਤੀਜੇ ਹਫ਼ਤੇ ਹੀ ਬੁਲਾਇਆ ਜਾ ਸਕਦਾ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਭਗਵੰਤ ਮਾਨ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਖਤਰਨਾਕ ਪਰਚਾ ਦਰਜ

    ਭਗਵੰਤ ਮਾਨ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਖਤਰਨਾਕ ਪਰਚਾ ਦਰਜ

    ਬਰਨਾਲਾ: ਮਹਿਲਕਲਾਂ ਹਲਕੇ ਦੇ ਪਿੰਡ ਪੰਡੋਰੀ ਵਿਖੇ ਭਗਵੰਤ ਮਾਨ ਦਾ ਘਿਰਾਓ ਕਰਨ ਵਾਲੇ...

    ਬੁੱਢੇ ਦਰਿਆ ਦੀ ਪ੍ਰਦੂਸ਼ਣ ਮੁਕਤੀ ਲਈ ਆਜ਼ਾਦੀ ਦੌੜ

    ਬੁੱਢੇ ਦਰਿਆ ਦੀ ਪ੍ਰਦੂਸ਼ਣ ਮੁਕਤੀ ਲਈ ਆਜ਼ਾਦੀ ਦੌੜ

     ਜਸਵੰਤ ਸਿੰਘ ਜ਼ਫ਼ਰ, 96461-18209ਕਿਸੇ ਗ੍ਰਹਿ ਜਾਂ ਉਪਗ੍ਰਹਿ ‘ਤੇ ਜੀਵਨ ਦੀਆਂ ਸੰਭਾਵ...

    ਅੰਬ ਵੱਢ ਕੇ ਅੱਕਾਂ ਨੂੰ ਵਾੜ ਦੇਂਦਾਂ , ਵੇਲ਼ਾ ਬੀਤੇ ਤੋਂ ਫੇਰ ਪਛਤਾੲੇਂਗਾ ਜੀ

    ਅੰਬ ਵੱਢ ਕੇ ਅੱਕਾਂ ਨੂੰ ਵਾੜ ਦੇਂਦਾਂ , ਵੇਲ਼ਾ ਬੀਤੇ ਤੋਂ ਫੇਰ ਪਛਤਾੲੇਂਗਾ ਜੀ

    ਰਾਜਵਿੰਦਰ ਸਿੰਘ ਰਾਹੀ ਪਿਛਲੇ ਕੁਛ ਸਮੇ ਤੋੰ ਜੋ ਅਾਮ ਅਾਦਮੀ ਪਾਰਟੀ ਦਾ ਕਲੇਸ਼ ਵਧਿਅਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com