ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਘਟਨਾਵਾਂ: ਖਹਿਰਾ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

    ਅੰਮ੍ਰਿਤਸਰ - ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਭਲਕੇ 10 ਅਗਸਤ ਨੂੰ ‘ਆਪ’ ਆਗੂਆਂ ਦਾ ਇੱਕ ਰਾਜਪਾਲ ਨੂੰ ਮਿਲੇਗਾ। ਉਹ ਅੱਜ ਇਥੇ ਸਰਹੱਦੀ ਜ਼ਲ੍ਹਿ‌ੇ ਦੀ ਸ਼ਹਿਰੀ ਤੇ ਦਿਹਾਤੀ ਇਕਾਈ ਦੇ ਆਗੂਆਂ ਤੇ ਵਾਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਆਏ ਸਨ।
    ਪਿੰਡ ਖਿਆਲਾ ਕਲਾਂ ਵਿੱਚ ਸਾਬਕਾ ਅਕਾਲੀ ਸਰਪੰਚ ਦੇ ਹੋਏ ਕਤਲ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਖਹਿਰਾ ਨੇ ਆਖਿਆ ਕਿ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਕਾਂਗਰਸ ਸਰਕਾਰ ਵੱਲੋਂ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਪਿਛਲੀ ਅਕਾਲੀ ਸਰਕਾਰ ਦੀਆਂ ਪੈੜਾਂ ’ਤੇ ਤੁਰਨ ਵਾਲੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਸਬੰਧੀ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਸੀਬੀਆਈ ਨੂੰ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਜੇਕਰ ਕਿ ਜਾਂਚ ਨੂੰ ਠੰਢੇ ਬਸਤੇ ਵਿੱਚ ਪਾਉਣਾ ਹੋਵੇ ਤਾਂ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਹੁਣ ਇਨ੍ਹਾਂ ਘਟਨਾਵਾਂ ਦੀ ਜਾਂਚ ਨੂੰ ਵੀ ਸੀਬੀਆਈ ਨੂੰ ਦੇ ਕੇ ਮਾਮਲਾ ਠੰਢੇ ਬਸਤੇ ਵਿੱਚ ਪਾਉਣ ਦੀ ਯੋਜਨਾ ਹੈ। ਉਨ੍ਹਾਂ ਆਖਿਆ ਕਿ ਇੱਕ ਮਹੀਨਾ ਹੋ ਚੁੱਕਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਸਰਕਾਰ ਕੋਲ ਪੁੱਜ ਗਈ ਹੈ ਪਰ ਨਾ ਤਾਂ ਇਸ ਰਿਪੋਰਟ ਨੂੰ ਜਨਤਕ ਕੀਤਾ ਗਿਆ ਹੈ ਅਤੇ ਨਾ ਹੀ ਇਸ ਦੀਆਂ ਸਿਫਾਰਸ਼ਾਂ ’ਤੇ ਕੋਈ ਕਾਰਵਾਈ ਹੋਈ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਲੈ ਕੇ ਭਲਕੇ ਪੀਸੀਏ ਦੇ ਮੈਂਬਰ ਅਤੇ ਹੋਰ ਰਾਜਪਾਲ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਰਿਪੋਰਟ ਵਿੱਚ ਜਨ੍ਹਿ‌ਾਂ ਪੁਲੀਸ ਅਧਿਕਾਰੀਆਂ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਗਿਆ ਹੈ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਵੱਧ ਰਿਹਾ ਹੈ ਅਤੇ ਸੂਬਾ ਵਾਸੀ ਸੁਰੱਖਿਅਤ ਨਹੀਂ ਹਨ। ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਖਹਿਰਾ ਨੇ ਆਖਿਆ ਕਿ ਬੇਅਦਬੀ ਘਟਨਾਵਾਂ ਦੀ ਜਾਂਚ ਦੌਰਾਨ ਸ਼ੱਕ ਦੀ ਸੂਈ ਡੇਰਾ ਸਿਰਸਾ ਵੱਲ ਗਈ ਹੈ, ਜਿਸ ਨੂੰ ਪਿਛਲੀ ਸਰਕਾਰ ਨੇ ਬਚਾਉਣ ਦਾ ਯਤਨ ਕੀਤਾ ਹੈ ਅਤੇ ਹੁਣ ਕਾਂਗਰਸ ਸਰਕਾਰ ਵੀ ਓਹੀ ਕੰਮ ਕਰ ਰਹੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਸੁਖਬੀਰ ਬਾਦਲ ਨੇ ਹੀ ਮੈਨੂੰ ਘਰ ਬੁਲਾ ਕੇ ਡੇਰਾ ਸਾਧ ਦੀ ਮਾਫੀ ਬਾਰੇ ਪਹਿਲਾਂ ਦੱਸਿਆ ਸੀ: ਅਵਤਾਰ ਸਿੰਘ ਮੱਕੜ

    ਸੁਖਬੀਰ ਬਾਦਲ ਨੇ ਹੀ ਮੈਨੂੰ ਘਰ ਬੁਲਾ ਕੇ ਡੇਰਾ ਸਾਧ ਦੀ ਮਾਫੀ ਬਾਰੇ ਪਹਿਲਾਂ ਦੱਸਿਆ ਸੀ: ਅਵਤਾਰ ਸਿੰਘ ਮੱਕੜ

    ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com