ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੁਖਬੀਰ ਬਾਦਲ ਨੇ ਹੀ ਮੈਨੂੰ ਘਰ ਬੁਲਾ ਕੇ ਡੇਰਾ ਸਾਧ ਦੀ ਮਾਫੀ ਬਾਰੇ ਪਹਿਲਾਂ ਦੱਸਿਆ ਸੀ: ਅਵਤਾਰ ਸਿੰਘ ਮੱਕੜ

    ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਕ ਅੰਗਰੇਜ਼ੀ ਅਖਬਾਰ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਇੰਕਸ਼ਾਫ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ (ਸਿਰਸਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜਥੇਦਾਰਾਂ ਵੱਲੋਂ ਦਿੱਤੀ ਜਾਣ ਵਾਲੀ ਮਾਫੀ ਬਾਰੇ ਅਗਾਊਂ ਜਾਣਕਾਰੀ ਦਿੱਤੀ ਸੀ। ਅਵਤਾਰ ਸਿੰਘ ਸਿੰਘ ਮੱਕੜ ਨੇ ਕਿਹਾ ਕਿ 24 ਸਤੰਬਰ 2015 ਨੂੰ ਸਵੇਰ ਵੇਲੇ ਸੁਖਬੀਰ ਸਿੰਘ ਬਾਦਲ ਨੇ ਉਸਨੂੰ ਆਪਣੀ ਰਿਹਾਇਸ਼ ਵਿਖੇ ਚੰਡੀਗੜ੍ਹ ਬੁਲਇਆ ਸੀ ਤੇ ਦੱਸਿਆ ਕਿ ਸੌਦਾ ਸਾਧ ਨੂੰ 2007 ਵਿੱਚ ਗੁਰੂ ਗੋਬਿੰਦ ਸਿੰਘ ਜੀ ਅਤੇ ਅੰਮ੍ਰਿਤ ਸੰਸਕਾਰ ਦਾ ਸਵਾਂਗ ਰਚਣ ਦੇ ਮਾਮਲੇ ਵਿੱਚ ਮਾਫ ਕੀਤਾ ਜਾ ਰਿਹਾ ਹੈ।
    ਇੰਡੀਅਨ ਐਕਸਪ੍ਰੈਸ ਦੇ ਪੱਤਰਕਾਰ ਕਮਲਦੀਪ ਸਿੰਘ ਬਰਾੜ ਨਾਲ ਗੱਲਬਾਤ, ਜਿਸਦੇ ਹਿੱਸੇ (4 ਸਤੰਬਰ) ਦੇ ਅਖਬਾਰ ਵਿੱਚ ਛਪੇ ਹਨ, ਦੌਰਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਉਹਨੇ ਸੁਖਬੀਰ ਸਿੰਘ ਬਾਦਲ ਨੂੰ ਅਜਿਹਾ ਨਾ ਕਰਨ ਦੀ ਸਲਾਹ ਦਿੱਤੀ ਸੀ ਤੇ ਇਹ ਵੀ ਕਿਹਾ ਸੀ ਕਿ ਅਜਿਹਾ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਤੇ ਸਲਾਹ-ਮਸ਼ਵਰਾ ਕੀਤਾ ਜਾਵੇ।
    ਸ਼੍ਰੋ.ਗੁ.ਪ੍ਰ.ਕ. ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਸਦੀ ਸਲਾਹ ਮੰਨਣ ਦੀ ਹਾਮੀ ਭਰੀ ਸੀ ਜਿਸ ਤੋਂ ਬਾਅਦ ਉਹ ਕਰਨਾਲ ਲਈ ਰਵਾਨਾ ਹੋ ਗਿਆ ਪਰ ਉਸੇ ਦਿਨ ਉਸ ਨੂੰ ਵਟਸਐਪ ਸੁਨੇਹੇਂ ਰਾਹੀਂ ਪਤਾ ਲੱਗਾ ਕਿ ‘ਜਥੇਦਾਰਾਂ’ ਨੇ ਸੋਦਾ ਸਾਧ ਨੂੰ ਮਾਫੀ ਦੇ ਦਿੱਤੀ ਹੈ।
    ਇਸ ਮਾਫੀਨਾਮੇ ਦੇ ਹੱਕ ਵਿੱਚ ਸ਼੍ਰੋ.ਗੁ.ਪ੍ਰ.ਕ. ਵੱਲੋਂ 90 ਲੱਖ ਤੋਂ ਵੱਧ ਦੇ ਅਖਬਾਰੀ ਇਸ਼ਤਿਹਾਰ ਦੇਣ ਬਾਰੇ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਉਹ ਲੋਕਾਂ ਵਿੱਚ ‘ਅਕਾਲ ਤਖਤ ਦੀ ਲਾਜ ਰੱਖਣਾ ਚਾਹੁੰਦਾ ਸੀ’ ਪਰ ਗਿਆਨੀ ਗੁਰਬਚਨ ਸਿੰਘ ਇਸ ਨੂੰ ਰੋਲਣ ’ਤੇ ਤੁਲਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਸ਼੍ਰੋ.ਗੁ.ਪ੍ਰ.ਕ. ਵੱਲੋਂ ਡੇਰਾ ਸਾਧ ਦੀ ਕਥਿਤ ਮਾਫੀ ਦੇ ਫੈਂਸਲੇ ਦੇ ਹੱਕ ’ਚ 16 ਅਕਤੂਬਰ 2015 ਦੇ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਤੇ ਇਸੇ ਦਿਨ ਸ਼ਾਮ ਨੂੰ ਗਿਆਨੀ ਗੁਰਬਚਨ ਸਿੰਘ ਨੇ ਮਾਫੀਨਾਮਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।
    ਲੰਘੇ ਦਿਨੀਂ, 28 ਅਗਸਤ ਨੂੰ, ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਅਤੇ ਇਸ ਉੱਤੇ ਹੋਈ ਬਹਿਸ ਤੋਂ ਬਾਅਦ ਸ਼੍ਰੋ.ਅ.ਦ. (ਬਾਦਲ) ਵੱਲੋਂ ਸੌਦਾ ਸਾਧ ਦੀ ਮਾਫੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਡੇਰਾ ਸਿਰਸਾ ਦੇ ਪੈਰੋਕਾਰਾਂ ਨੂੰ ਬਚਾਉਣ ਅਤੇ ਬਹਿਬਲ ਕਲਾਂ ਵਿੱਚ ਸਿੱਖ ਸੰਗਤਾਂ ਉੱਤੇ ਗੋਲੀ ਚਲਾਉਣ ਵਿੱਚ ਬਾਦਲਾਂ ਦੀ ਭੂਮਿਕਾ ਸਾਹਮਣੇ ਆਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com