ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਦਲ ਖਾਲਸਾ ਵੱਲੋਂ ਮਸ਼ਾਲ ਮਾਰਚ

    ਅੰਮ੍ਰਿਤਸਰ - ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਸ਼ਾਮ ਇਥੇ ਦਲ ਖਾਲਸਾ ਸਿੱਖ ਜਥੇਬੰਦੀ ਵੱਲੋਂ ਮਸ਼ਾਲ ਮਾਰਚ ਕੱਢਿਆ ਗਿਆ । ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਕੰਪਲੈਕਸ ਵਿਚ 1984 ਮੋਮਬੱਤੀਆਂ ਜਗਾ ਕੇ ਸਿੱਖ ਕਤਲੇਆਮ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ ਗਈ।
    ਦਲ ਖਾਲਸਾ ਵੱਲੋਂ ਸਿੱਖ ਕਤਲੇਆਮ ਦੀ 34ਵੀਂ ਵਰ੍ਹੇ ਗੰਢ ਮੌਕੇ ਕੱਢੇ ਗਏ ਮਸ਼ਾਲ ਮਾਰਚ ਨੂੰ ‘ਹੱਕ, ਇਨਸਾਫ ਅਤੇ ਆਜ਼ਾਦੀ’ ਮਾਰਚ ਦਾ ਨਾਂ ਦਿੱਤਾ ਗਿਆ ਸੀ। ਆਗੂਆਂ ਨੇ ਆਖਿਆ ਕਿ ਇਹ ਘਟਨਾਵਾਂ ਨੇ ਸਿੱਖ ਕੌਮ ਦੀ ਰੂਹ ਨੂੰ ਜ਼ਖ਼ਮੀ ਕੀਤਾ ਹੈ ਅਤੇ ਕਦੇ ਨਾ ਭਰਨ ਵਾਲੇ ਜ਼ਖ਼ਮ ਦਿੱਤੇ ਹਨ। ਭੰਡਾਰੀ ਪੁਲ ਤੋਂ ਸ੍ਰੀ ਹਰਿਮੰਦਰ ਸਾਹਿਬ ਤਕ ਕੱਢੇ ਗਏ ਮਾਰਚ ਵਿਚ ਔਰਤਾਂ ਵੀ ਸ਼ਾਮਲ ਸਨ। ਕਾਰਕੁਨਾਂ ਨੇ ਮਸ਼ਾਲਾਂ, ਮੋਮਬੱਤੀਆਂ ਅਤੇ ਸਿੱਖ ਕਤਲੇਆਮ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇਨ੍ਹਾਂ ਵੱਲੋਂ ਖਾਲਿਸਤਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਪੱਖੀ ਨਾਅਰੇਬਾਜ਼ੀ ਵੀ ਕੀਤੀ ਗਈ। ਮਾਰਚ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਪੁੱਜਣ ’ਤੇ ਕਤਲੇਆਮ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਅਰਦਾਸ ਕੀਤੀ ਗਈ। ਇਹ ਅਰਦਾਸ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕੀਤੀ। ਉਪਰੰਤ ਇਥੇ ਹਰਿਮੰਦਰ ਸਾਹਿਬ ਦੇ ਮੁਖ ਪ੍ਰਵੇਸ਼ ਦੁਆਰ ਦੇ ਬਾਹਰ ਕਾਰਕੁਨਾਂ ਨੇ 1984 ਮੋਮਬਤੀਆਂ ਜਗਾਈਆਂ।
    ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪਿਛਲੇ 34 ਸਾਲਾਂ ਵਿਚ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਸਰਕਾਰ ਵੱਲੋਂ ਇਸ ਮਾਮਲੇ ਵਿਚ ਸਿੱਖਾਂ ਨੂੰ ਨਿਆਂ ਨਹੀਂ ਦਿੱਤਾ ਜਾਵੇਗਾ, ਇਸ ਲਈ ਦਲ ਖਾਲਸਾ ਹੁਣ ਇਸ ਲੜਾਈ ਨੂੰ ਦਿੱਲੀ ਤੋਂ ਜਨੇਵਾ ਵਿਖੇ ਤਬਦੀਲ ਕਰੇਗਾ। ਉਨ੍ਹਾਂ ਆਖਿਆ ਕਿ ਜਲਦੀ ਹੀ ਸੰਯੁਕਤ ਰਾਸ਼ਟਰ ਦੇ ਦਿੱਲੀ ਸਥਿਤ ਦਫਤਰ ਵਿਖੇ ਇਸ ਸਬੰਧੀ ਇਕ ਪੱਤਰ ਅਤੇ ਮਸ਼ਾਲ ਮਾਰਚ ਦੀ ਰਿਪੋਰਟ ਸੌਂਪੀ ਜਾਵੇਗੀ। ਉਨ੍ਹਾਂ ਆਖਿਆ ਕਿ ਜਥੇਬੰਦੀ ਚਾਹੁੰਦੀ ਹੈ ਕਿ ਨਵੰਬਰ 1984 ਸਿੱਖ ਕਤਲੇਆਮ ਦੀ ਕੌਮਾਂਤਰੀ ਜਾਂਚ ਹੋਵੇ। ਇਹ ਮਾਮਲਾ ਉਨ੍ਹਾਂ ਸੰਯੁਕਤ ਰਾਸ਼ਟਰ ਦੇ ਸਕਤਰ ਜਨਰਲ ਅੰਤੋਨੀਓ ਗੁਟੇਰੇਜ਼ ਜੋ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ, ਕੋਲ ਵੀ ਰੱਖਿਆ ਸੀ। ਪਾਰਟੀ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਾਮਲੇ ਵਿਚ ਸੰਯੁਕਤ ਰਾਸ਼ਟਰ ਵੀ ਚੁੱਪ ਹੈ ਪਰ ਸਿੱਖ ਜਥੇਬੰਦੀ ਸੰਯੁਕਤ ਰਾਸ਼ਟਰ ਨੂੰ ਮਜਬੂਰ ਕਰੇਗੀ ਕਿ ਉਹ ਪੱਖਪਾਤ ਤੇ ਭੇਦਭਾਵ ਵਾਲੀ ਨੀਤੀ ਛੱਡ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ।
    ਇਸ ਮਾਰਚ ਵਿਚ ਅਕਾਲ ਫੈਡਰੇਸ਼ਨ ਦੇ ਭਾਈ ਨਰੈਣ ਸਿੰਘ, ਭਾਈ ਮੋਹਕਮ ਸਿੰਘ, ਸਿੱਖ ਕਤਲੇਆਮ ਦੀ ਗਵਾਹ ਬੀਬੀ ਜਗਦੀਸ਼ ਕੌਰ, ਕਾਸ਼ਤੀਵਾਲ ਟਰਸੱਟ ਦੀ ਬੀਬੀ ਸੰਦੀਪ ਕੌਰ, ਗੁਰਿੰਦਰਜੀਤ ਸਿੰਘ ਬਾਜਵਾ ਸਮੇਤ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਪਾਰਟੀ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਪਾਉਂਟਾ ਸਾਹਿਬ, ਜਸਬੀਰ ਸਿੰਘ ਤੇ ਹੋਰ ਹਾਜ਼ਰ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com