ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੇਖਵਾਂ ਦੀ ਸ਼੍ਰੋਮਣੀ ਅਕਾਲੀ ਦਲ ’ਚੋਂ ਛੁੱਟੀ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਖੁੱਲ੍ਹੇਆਮ ਬਗ਼ਾਵਤ ਕਰਨ ਤੋਂ ਬਾਅਦ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਮਾਝੇ ਦੇ ਤਿੰਨ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਜਥੇਦਾਰ ਸੇਖਵਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਖੁੱਲ੍ਹੇਆਮ ਬਗ਼ਾਵਤ ਦਾ ਝੰਡਾ ਚੁੱਕਿਆ ਹੋਇਆ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਸੰਕਟ ਦਾ ਸ਼ਿਕਾਰ ਅਕਾਲੀ ਦਲ ਵੱਲੋਂ ਬਗ਼ਾਵਤ ਦੀ ਸੁਲਗ ਰਹੀ ਅੱਗ ਸ਼ਾਂਤ ਕਰਨ ਲਈ ਬਾਗ਼ੀ ਨੇਤਾਵਾਂ ਨੂੰ ਕੱਢਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੁੂਆਤ ਅੱਜ ਸੇਵਾ ਸਿੰੰਘ ਸੇਖਵਾਂ ਤੋਂ ਕੀਤੀ ਗਈ। ਜਥੇਦਾਰ ਸੇਖਵਾਂ ਨੇ ਅੱਜ ਦਿਨੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਲਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਜਥੇਦਾਰ ਸੇਖਵਾਂ ਦੀ ਇਸ ਕਾਰਵਾਈ ਤੋਂ ਬਾਅਦ ਤੁਰੰਤ ਅਨੁਸ਼ਾਸਨੀ ਕਾਰਵਾਈ ਦਾ ਐਲਾਨ ਕਰ ਦਿੱਤਾ ਗਿਆ।
    ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਥੇਦਾਰ ਸੇਖਵਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਵੇਖਦੇ ਹੋਏ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਨੂੰ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਹਾਰ ਚੁੱਕੇ ਸੇਖਵਾਂ ਨੇ ਮੌਕਾਪ੍ਰਸਤ ਵਾਂਗ ਵਿਵਹਾਰ ਕੀਤਾ ਹੈ ਅਤੇ ਉਹ ਆਪਣੀ ਮਾਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਪੀਆਂ ਜ਼ਿੰਮੇਵਾਰੀਆਂ ਦੇ ਬਾਵਜੂਦ ਉਸ ਨੇ ਪਾਰਟੀ ਪ੍ਰਤੀ ਨਾਸ਼ੁਕਰਗੁਜ਼ਾਰੀ ਵਿਖਾਈ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਮਾਝੇ ਨਾਲ ਹੀ ਸਬੰਧਤ ਤਿੰਨ ਹੋਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ ਪਰ ਅਕਾਲੀ ਦਲ ਵੱਲੋਂ ਇਨ੍ਹਾਂ ਆਗੂਆਂ ਖਿਲਾਫ਼ ਕਾਰਵਾਈ ਕਰਨ ਤੋਂ ਹਾਲ ਦੀ ਘੜੀ ਗੁਰੇਜ਼ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਨਾਲ ਬਗ਼ਾਵਤ ਦੀ ਹਵਾ ਦਾ ਰੁਖ਼ ਦੇਖਣ ਤੋਂ ਬਾਅਦ ਹੀ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਬ੍ਰਹਮਪੁਰਾ ਵੱਲੋਂ ਭਲਕੇ 4 ਨਵੰਬਰ ਨੂੰ ਸ਼ਕਤੀ ਪ੍ਰਦਰਸ਼ਨ ਕੀਤਾ ਜਾਣਾ ਹੈ। ਅਕਾਲੀ ਦਲ ਵੱਲੋਂ ਮਾਝੇ ਦੇ ਇਸ ਜਰਨੈਲ ਦਾ ਸ਼ਕਤੀ ਪ੍ਰਦਰਸ਼ਨ ਦੇਖ ਕੇ ਬਾਗ਼ੀ ਅਕਾਲੀਆਂ ਖਿਲਾਫ਼ ਕਾਰਵਾਈ ਦੀ ਰਣਨੀਤੀ ਅਖਤਿਆਰ ਕੀਤੀ ਜਾਣੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ 29 ਸਤੰਬਰ ਨੂੰ ਦਿੱਤੇ ਅਸਤੀਫੇ ਤੋਂ ਬਾਅਦ ਬਗ਼ਾਵਤ ਦੀ ਅੱਗ ਸੁਲਗ਼ਣ ਲੱਗ ਗਈ ਸੀ ਤੇ ਇਸ ਕਤਾਰ ਵਿਚ ਮਾਝੇ ਦੇ ਆਗੂ ਵੀ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਬਾਗ਼ੀ ਅਕਾਲੀਆਂ ਵੱਲੋਂ ਬਾਦਲ ਪਰਿਵਾਰ ’ਤੇ ਹਮਲਾ ਉਸ ਸਮੇਂ ਕੀਤਾ ਜਾਂਦਾ ਹੈ ਜਦੋਂ ਅਕਾਲੀ ਦਲ ਵੱਲੋਂ ਸਿਆਸੀ ਤੌਰ ’ਤੇ ਉਖੜੇ ਪੈਰ ਲਾਉਣ ਲਈ ਕੋਈ ਪ੍ਰੋਗਰਾਮ ਐਲਾਨਿਆ ਹੁੰਦਾ ਹੈ। ਜਥੇਦਾਰ ਸੇਖਵਾਂ ਵੱਲੋਂ ਅੱਜ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਿਆਂ ਦਾ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ’84 ਦੇ ਦੰਗਿਆਂ ਦੇ ਮੁੱਦੇ ’ਤੇ ਕਾਂਗਰਸ ਖਿਲਾਫ਼ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀ ਢੀਂਡਸਾ ਵੱਲੋਂ ਵੀ ਅਸਤੀਫਾ ਪਟਿਆਲਾ ਦੀ ਵੱਕਾਰੀ ਰੈਲੀ ਤੋਂ ਕੁੱਝ ਦਿਨ ਪਹਿਲਾਂ ਦਿੱਤਾ ਗਿਆ ਸੀ। ਜਥੇਦਾਰ ਬ੍ਰਹਮਪੁਰਾ ਨੇ ਵੀ ਅਸਤੀਫਾ ਦੇਣ ਦਾ ਐਲਾਨ ਉਸ ਸਮੇਂ ਕੀਤਾ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਮੰਗ ਕਰਨ ਲਈ ਜ਼ੋਰ-ਅਜ਼ਮਾਈ ਕਰਨ ਪਹੁੰਚੇ ਸਨ।
    ਸੁਖਬੀਰ ਅਤੇ ਮਜੀਠੀਆ ਖ਼ਿਲਾਫ਼ ਭੜਾਸ ਕੱਢੀ: ਗੁਰਦਾਸਪੁਰ (ਕੇ ਪੀ ਸਿੰਘ): ਮਾਝੇ ਦੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਪਾਰਟੀ ’ਚੋਂ ਬਰਖ਼ਾਸਤਗੀ ਤੋਂ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਗੁਰਦਾਸਪੁਰ ਸਥਿਤ ਡਾਲਾ ਐਨਕਲੇਵ ਵਿੱਚ ਮਾਝੇ ਦੇ ਟਕਸਾਲੀ ਨੇਤਾ ਖਡੂਰ ਸਾਹਿਬ ਤੋਂ ਰਾਜ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਐਮਪੀ ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਲੜਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਦੇ ਨਾਲ ਪੱਤਰਕਾਰਾਂ ਨੂੰ ਮੁਖ਼ਾਤਬ ਹੁੰਦਿਆਂ ਸ੍ਰੀ ਸੇਖਵਾਂ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਜੋ ਵਾਪਰਦਾ ਰਿਹਾ ਹੈ, ਉਹ ਬਰਦਾਸ਼ਤ ਤੋਂ ਬਾਹਰ ਸੀ। ਉਨ੍ਹਾਂ ਕਿਹਾ ਕਿ ਭਾਵੇਂ ਉਹ ਆਪਣਾ ਅਸਤੀਫ਼ਾ ਦੇਰੀ ਨਾਲ ਦੇ ਰਹੇ ਹਨ ਪਰ ਪਾਰਟੀ ਵਿਚ ਆਏ ਨਿਘਾਰ ਬਾਰੇ ਉਹ ਸਮੇਂ ਸਮੇਂ ਸਮੇਂ ’ਤੇ ਆਵਾਜ਼ ਬੁਲੰਦ ਕਰਦੇ ਰਹੇ ਸਨ ਅਤੇ ਹੁਣ ਪਾਣੀ ਸਿਰੋਂ ਲੰਘ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਰਾਜ-ਭਾਗ ਦੇ ਨਸ਼ੇ ਵਿੱਚ ਕਿਸੇ ਦੇ ਸੁਝਾਅ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸੌਦਾ ਸਾਧ ਨਾਲ ਮੁੰਬਈ ਵਿਚ ਮੀਟਿੰਗ ਕਰਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪ੍ਰਵਾਹ ਵੀ ਨਹੀਂ ਕੀਤੀ। ਸ੍ਰੀ ਸੇਖਵਾਂ ਨੇ ਕਿਹਾ ਕਿ ਸੌਦਾ ਸਾਧ ਦੀ ਮੁਆਫ਼ੀ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਦੇ ਖਾਤੇ ਵਿਚੋਂ 93 ਲੱਖ ਰੁਪਏ ਦੇ ਇਸ਼ਤਿਹਾਰ ਦੁਆਏ ਗਏ। ਇਸ ਦੇ ਬਾਵਜੂਦ ਸਾਧ ਦੇ ਚੇਲਿਆਂ ਨੇ ਗੁਰੂ ਗ੍ਰੰਥ ਸਾਹਿਬ ਸਰੂਪ ਚੋਰੀ ਕਰਕੇ ਉਨ੍ਹਾਂ ਦਾ ਨਿਰਾਦਰ ਕੀਤਾ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਦੀ ਜਾਂਚ ਲਈ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਵੀ ਕੋਈ ਅਮਲ ਨਹੀਂ ਕੀਤਾ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਪਾਰਟੀ ਦੀ ਕਮਾਨ ਐਸੇ ਨੇਤਾ ਦੇ ਹੱਥ ਹੋਣੀ ਚਾਹੀਦੀ ਹੈ ਜੋ ਪਾਰਟੀ ਦੇ ਇਤਿਹਾਸ ਅਤੇ ਨੀਤੀਆਂ ਨੂੰ ਸਮਝਦਾ ਹੋਵੇ ਅਤੇ ਲਾਗੂ ਕਰਨ ਦੀ ਸਮਰੱਥਾ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਮਜੀਠੀਆ ਦੇ ਕਬਜ਼ੇ ਤੋਂ ਪਾਰਟੀ ਨੂੰ ਆਜ਼ਾਦ ਕਰਵਾਇਆ ਜਾਵੇ ਕਿਉਂਕਿ ਉਨ੍ਹਾਂ ਪਾਰਟੀ ਨੂੰ ਜੇਬ ਵਿਚ ਪਾ ਕੇ ਰੱਖਿਆ ਹੈ। ਬ੍ਰਹਮਪੁਰਾ ਨੇ ਕਿਹਾ ਕਿ ਜਦ ਉਹ ਪਹਿਲੀ ਵਾਰ 1961 ਵਿਚ ਜੇਲ੍ਹ ਗਏ ਸਨ ਤਾਂ ਸੁਖਬੀਰ ਬਾਦਲ ਦਾ ਤਾਂ ਉਦੋਂ ਜਨਮ ਵੀ ਨਹੀਂ ਹੋਇਆ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com