ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਰਗਾੜੀ ਗੋਲੀ ਕਾਂਡ ਤੇ ਡੇਰਾ ਮੁਖੀ ਨੂੰ ਮੁਆਫ਼ੀ ਲਈ ਸੁਖਬੀਰ ਤੇ ਮਜੀਠੀਆ ਸਿੱਧੇ ਜ਼ਿੰਮੇਵਾਰ: ਬ੍ਰਹਮਪੁਰਾ

    ਚੋਹਲਾ ਸਾਹਿਬ - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਹੋ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਬਾਗ਼ੀ ਸੁਰਾਂ ਅਪਣਾਈ ਬੈਠੇ ਮਾਝੇ ਦੇ ਜਰਨੈਲ ਕਹਾਏ ਜਾਂਦੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕਸਬਾ ਚੋਹਲਾ ਸਾਹਿਬ ਵਿਖੇ ਅਕਾਲੀ ਵਰਕਰਾਂ ਦਾ ਪ੍ਰਭਾਵਸ਼ਾਲੀ ਇਕੱਠ ਹੋਇਆ | ਇਸ ਮੌਕੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਸਿੱਧੇ ਸਿਆਸੀ ਹਮਲੇ ਕਰਦਿਆਂ ਉਨ੍ਹਾਂ ਨੂੰ ਬਰਗਾੜੀ ਗੋਲੀ ਕਾਂਡ ਤੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿੱਤੇ ਜਾਣ ਦੇ ਮਾਮਲੇ ਵਿਚ ਜ਼ਿੰਮੇਵਾਰ ਠਹਿਰਾਉਂਦਿਆਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਤਾਰੀਫ਼ਾਂ ਤਾਂ ਕੀਤੀਆਂ, ਪਰ ਉਨ੍ਹਾਂ ਨੂੰ ਪੁੱਤਰ ਮੋਹ ਵਿਚ ਬੇਵੱਸ ਦੱਸਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਨ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਰਹੇ ਘਾਣ ਲਈ ਦੋਸ਼ੀ ਠਹਿਰਾਇਆ | ਇਸ ਦੇ ਨਾਲ ਹੀ ਜਥੇ. ਬ੍ਰਹਮਪੁਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੀਵਾਲੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਦਾ ਸੰਕੇਤ ਦਿੰਦਿਆਂ ਕਿਹਾ ਕਿ ਉਹ ਪਾਰਟੀ ਵਰਕਰਾਂ ਤੇ ਆਪਣੇ ਸਾਥੀਆਂ ਨਾਲ ਗੱਲਬਾਤ ਤੋਂ ਬਾਅਦ ਕੋਈ ਫ਼ੈਸਲਾ ਲੈਣਗੇ | ਚੋਹਲਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਅਕਾਲੀ ਵਰਕਰਾਂ ਦੇ ਭਰਵੇਂ ਤੇ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਹੁੰਦਿਆਂ ਸਟੇਜ ਤੋਂ ਹਰ ਆਗੂ ਨੇ ਸ. ਬ੍ਰਹਮਪੁਰਾ ਨਾਲ ਖੜ੍ਹੇ ਹੋਣ ਦਾ ਜਿਥੇ ਅਹਿਦ ਕੀਤਾ ਉਥੇ ਔਖੀ ਘੜੀ 'ਚ ਉਨ੍ਹਾਂ ਦਾ ਸਾਥ ਛੱਡਣ ਵਾਲਿਆਂ ਨੂੰ ਮੌਕਾਪ੍ਰਸਤ ਦੱਸਿਆ | ਇਕੱਠ ਨੂੰ ਸੰਬੋਧਨ ਕਰਦਿਆਂ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਫ਼ਿਲਮ ਪੰਜਾਬ ਵਿਚ ਰਿਲੀਜ਼ ਕਰਵਾਉਣ ਲਈ ਉਸ ਸਮੇਂ ਅਕਾਲੀ ਦਲ ਦੀ ਸਰਕਾਰ ਉੱਪਰ ਡੇਰਾ ਸਿਰਸਾ ਵਲੋਂ ਦਬਾਅ ਪਾਇਆ ਜਾ ਰਿਹਾ ਸੀ ਤੇ ਫ਼ਿਲਮ ਨਾ ਰਿਲੀਜ਼ ਹੋਣ 'ਤੇ ਡੇਰੇ ਦੇ ਪ੍ਰੇਮੀਆਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦੀਆਂ ਧਮਕੀਆਂ ਲਗਾਈਆਂ ਗਈਆਂ ਸਨ, ਜਿਸ ਨੂੰ ਉਸ ਸਮੇਂ ਸਾਡੀ ਸਰਕਾਰ ਨੇ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਤੇ ਇਸ ਸਬੰਧ ਵਿਚ ਕੁਝ ਵੀ ਨਹੀਂ ਕੀਤਾ | ਜਦੋਂ ਡੇਰਾ ਪ੍ਰੇਮੀਆਂ ਵਲੋਂ ਗੁਰਮੀਤ ਰਾਮ ਰਹੀਮ ਦੀ ਫ਼ਿਲਮ ਨੂੰ ਰਿਲੀਜ਼ ਕਰਵਾਉਣ ਲਈ ਜਗ੍ਹਾ-ਜਗ੍ਹਾ 'ਤੇ ਧਰਨੇ ਦਿੱਤੇ ਗਏ ਤਾਂ ਉਸ ਸਮੇਂ ਕਿਸੇ ਵੀ ਪੁਲਿਸ ਕਰਮਚਾਰੀ ਜਾਂ ਅਧਿਕਾਰੀ ਨੇ ਉਨ੍ਹਾਂ ਨੂੰ ਡੰਡਾ ਤੱਕ ਨਹੀਂ ਮਾਰਿਆ | ਉਨ੍ਹਾਂ ਕਿਹਾ ਕਿ ਜਦੋਂ ਸੋਚੀ ਸਮਝੀ ਸਾਜਿਸ਼ ਤਹਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਜਗ੍ਹਾ-ਜਗ੍ਹਾ ਬੇਅਦਬੀ ਕੀਤੀ ਗਈ ਤਾਂ ਬਰਗਾੜੀ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਸਰਕਾਰ ਪ੍ਰਤੀ ਆਪਣਾ ਰੋਸ ਜਾਹਿਰ ਕਰਨ ਵਾਲੀ ਸੰਗਤ 'ਤੇ ਬਿਨਾਂ ਕਾਰਨ ਹੀ ਗੋਲੀਆਂ ਵਰ੍ਹਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਤੇ ਕਈ ਜ਼ਖ਼ਮੀ ਹੋ ਗਏ | ਇਹ ਸਭ ਅਕਾਲੀ ਸਰਕਾਰ ਦੇ ਧਿਆਨ ਵਿਚ ਹੋਣ ਦੇ ਬਾਵਜੂਦ ਹੋਇਆ | ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਦਾ ਢੰਗ ਜੋ ਅਕਾਲੀ ਦਲ ਵਲੋਂ ਅਪਣਾਇਆ ਗਿਆ ਹੈ, ਉਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਵੱਡੀ ਢਾਹ ਲੱਗ ਰਹੀ ਹੈ ਤੇ ਆਪਣੀ ਮਰਜ਼ੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮੇ ਐਲਾਨ ਕਰਵਾਏ ਜਾਂਦੇ ਰਹੇ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਕਹਿਣ 'ਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਤੇ ਬਾਅਦ 'ਚ ਜਦੋਂ ਦੇਸ਼-ਵਿਦੇਸ਼ 'ਚ ਇਸ ਦਾ ਜ਼ੋਰਦਾਰ ਵਿਰੋਧ ਹੋਇਆ ਤਾਂ ਉਕਤ ਆਗੂਆਂ ਦੇ ਕਹਿਣ 'ਤੇ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਵਲੋਂ ਆਪਣਾ ਦਿੱਤਾ ਗਿਆ ਫ਼ੈਸਲਾ ਵਾਪਸ ਲੈ ਲਿਆ ਗਿਆ | ਉਨ੍ਹਾਂ ਕਿਹਾ ਕਿ ਵੋਟਾਂ ਦੀ ਖ਼ਾਤਿਰ ਸਾਡੇ ਵਿਧਾਇਕ ਪਾਰਟੀ ਪ੍ਰਧਾਨ ਦੇ ਕਹਿਣ 'ਤੇ ਹਨੇਰੇ-ਸਵੇਰੇ ਡੇਰਾ ਸਮਰਥਕਾਂ ਦੀਆਂ ਵੋਟਾਂ ਹਾਸਲ ਕਰਨ ਲਈ ਡੇਰਾ ਮੁਖੀ ਕੋਲ ਜਾਂਦੇ ਰਹੇ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਾਲ 2017 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਜਿਹੜੇ 20 ਉਮੀਦਵਾਰਾਂ ਵਲੋਂ ਡੇਰੇ ਜਾ ਕੇ ਵੋਟਾਂ ਮੰਗੀਆਂ ਗਈਆਂ ਉਨ੍ਹਾਂ ਨੂੰ ਤਾਂ ਤਲਬ ਕਰਕੇ ਸਜ਼ਾਵਾਂ ਸੁਣਾਈਆਂ ਗਈਆਂ, ਪਰ ਜਿੰਨਾਂ ਉਨ੍ਹਾਂ ਨੂੰ ਡੇਰੇ ਵੋਟਾਂ ਮੰਗਣ ਲਈ ਭੇਜਿਆ, ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ ਦੀ ਬਜਾਇ ਮਾਣ-ਸਨਮਾਨ ਦਿੱਤਾ ਗਿਆ | ਜਥੇਦਾਰ ਬ੍ਰਹਮਪੁਰਾ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰ ਵਿਚ ਕਿਹਾ ਕਿ ਬਰਗਾੜੀ ਕਾਂਡ ਤੇ ਡੇਰਾ ਸਿਰਸਾ ਨੂੰ ਨਿੱਜੀ ਹਿੱਤਾਂ ਲਈ ਮੁਆਫ਼ ਕਰਨਾ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਭ ਤੋਂ ਵੱਡੀਆਂ ਗ਼ਲਤੀਆਂ ਹਨ, ਜਿਸ ਕਾਰਨ ਪੂਰੀ ਦੁਨੀਆਂ ਵਿਚ ਪਾਰਟੀ ਦਾ ਗ੍ਰਾਫ਼ ਹੁਣ ਤੱਕ ਦੇ ਇਤਿਹਾਸ ਵਿਚ ਸਭ ਤੋਂ ਹੇਠਾਂ ਡਿੱਗ ਚੁੱਕਾ ਹੈ | ਉਨ੍ਹਾਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਬਰਗਾੜੀ ਕਾਂਡ ਅਤੇ ਡੇਰਾ ਸਿਰਸਾ ਮਾਮਲੇ ਵਿਚ ਉਹ ਕੋਰ ਕਮੇਟੀ ਦੀਆਂ ਮੀਟਿੰਗਾਂ ਵਿਚ ਪਹਿਲਾਂ ਵੀ ਬੋਲਦੇ ਸਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ | ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਬੰਧੀ ਉਨ੍ਹਾਂ ਕਿਹਾ ਕਿ ਸ. ਬਾਦਲ ਨਾਲ ਉਨ੍ਹਾਂ ਦਾ 50 ਸਾਲ ਪੁਰਾਣਾ ਰਿਸ਼ਤਾ ਹੈ ਤੇ ਸ. ਬਾਦਲ ਨੂੰ ਉਨ੍ਹਾਂ ਜੋ ਵੀ ਕਿਹਾ, ਉਨ੍ਹਾਂ ਕਦੇ ਨਾਰਾਜ਼ ਨਹੀਂ ਕੀਤਾ, ਪਰ ਜਦੋਂ ਵੀ ਉਹ ਪਾਰਟੀ ਦੀ ਡਿਗ ਰਹੀ ਸ਼ਾਖ਼ ਤੇ ਉਕਤ ਮਾਮਲਿਆਂ ਸਬੰਧੀ ਸੁਖਬੀਰ ਸਿੰਘ ਬਾਦਲ ਦੀ ਜਗ੍ਹਾ ਕਿਸੇ ਹੋਰ ਪੁਰਾਣੇ ਤੇ ਯੋਗ ਅਕਾਲੀ ਆਗੂ ਨੂੰ ਜਿੰਮੇਵਾਰੀ ਦੇਣ ਦੀ ਗੱਲ ਕਰਦੇ ਤਾਂ ਸ. ਬਾਦਲ 'ਮੇਰੇ ਵੱਸ ਦੀ ਗੱਲ ਨਹੀਂ' ਕਹਿ ਕੇ ਟਾਲ ਦਿੰਦੇ, ਜਿਸ ਤੋਂ ਬਾਅਦ ਉਨ੍ਹਾਂ ਸ. ਬਾਦਲ ਨੂੰ ਫਤਿਹ ਬੁਲਾਉਣਾ ਹੀ ਸਹੀ ਸਮਝਿਆ | ਜਥੇ. ਬ੍ਰਹਮਪੁਰਾ ਨੇ ਅਕਾਲੀ ਸਰਕਾਰ ਮੌਕੇ ਰੇਤਾ, ਬੱਜਰੀ, ਟਰਾਂਸਪੋਰਟ, ਕੇਬਲ, ਜਾਇਦਾਦਾਂ ਆਦਿ ਦੀ ਹੋਈ ਲੁੱਟਮਾਰ ਸਬੰਧੀ ਪਾਰਟੀ ਆਗੂਆਂ ਨੂੰ ਜਿੰਮੇਵਾਰ ਦੱਸਦਿਆਂ ਕਿਹਾ ਕਿ ਸਾਲ 2017 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਵੱਡੀ ਹਾਰ ਲਈ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ | ਸ਼ੋ੍ਰਮਣੀ ਅਕਾਲੀ ਦਲ ਦੇ ਮੁਖੀ ਵਲੋਂ ਪੰਥਕ ਏਜੰਡਾ ਛੱਡ ਕੇ ਪਾਰਟੀ ਨੂੰ ਆਪਣੀ ਜੇਬ ਵਿਚ ਪਾ ਕੇ ਕੁਰਬਾਨੀ ਕਰਨ ਵਾਲੇ ਆਗੂਆਂ ਨੂੰ ਪਿੱਛੇ ਧੱਕਿਆ ਜਾ ਰਿਹਾ ਹੈ | ਪਾਰਟੀ ਇਸ ਸਮੇਂ ਬਹੁਤ ਹੀ ਮੁਸ਼ਕਿਲ ਹਾਲਾਤ ਵਿਚ ਹੈ, ਜਿਸ ਨੂੰ ਬਚਾਉਣ ਲਈ ਉਹ ਯਤਨ ਕਰ ਰਹੇ ਹਨ | ਉਨ੍ਹਾਂ ਬਾਦਲ ਪਰਿਵਾਰ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਆਗੂਆਂ ਨੂੰ ਨਾਲ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੇਸ਼ ਹੋ ਕੇ ਮੁਆਫ਼ੀ ਮੰਗਣ ਤੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਤੋਂ ਦੂਰ ਕਰਕੇ ਅਕਾਲੀ ਦਲ ਨੂੰ ਪਹਿਲਾਂ ਦੀ ਤਰ੍ਹਾਂ ਲੋਕਾਂ ਵਿਚ ਹਰਮਨ ਪਿਆਰਾ ਕਰਨ ਲਈ ਟਕਸਾਲੀ ਅਕਾਲੀ ਆਗੂਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਧਰਮ, ਸਿੱਖੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਲਈ ਲੜਾਈ ਲੜ ਰਹੇ ਹਨ ਅਤੇ ਇਸ ਨੂੰ ਜਾਰੀ ਰੱਖਣਗੇ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com