ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਇਤਿਹਾਸ ਨਾਲ ਛੇੜਛਾੜ ਮਾਮਲੇ 'ਤੇ ਮੁੱਖ ਮੰਤਰੀ ਮੁਆਫ਼ੀ ਮੰਗਣ ਤੇ ਅਸਤੀਫ਼ਾ ਦੇਣ: ਸੁਖਬੀਰ

    ਚੰਡੀਗੜ੍ਹ - ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਕੋਠੀ ਘੇਰਨ ਜਾਂਦੇ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਦੇਣ ਮਗਰੋਂ ਚੰਡੀਗੜ੍ਹ ਪੁਲਿਸ ਵਲੋਂ 150 ਦੇ ਕਰੀਬ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ 'ਚ ਲਿਜਾਇਆ ਗਿਆ, ਜਿਥੇ ਅਕਾਲੀ ਆਗੂਆਂ ਵਲੋਂ ਮੁੜ ਧਰਨਾ ਦਿੱਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 12ਵੀਂ ਦੀਆਂ ਕਿਤਾਬਾਂ 'ਚ ਇਤਿਹਾਸ ਨਾਲ ਛੇੜਛਾੜ ਕਰ ਕੇ ਸਾਡੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕੋਈ ਕਦਮ ਚੁੱਕਣ 'ਚ ਅਸਫ਼ਲ ਰਹਿਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਅਸਲ ਦੋਸ਼ੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦਾ ਹੈ ਤੇ ਜੇਕਰ ਇਸ ਬਾਰੇ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਅਕਾਲੀ ਦਲ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਾਣਬੁੱਝ ਕੇ ਕੁਝ ਹੀ ਮਹੀਨਿਆਂ ਦੌਰਾਨ 2 ਵਾਰ ਸਿੱਖ ਇਤਿਹਾਸ ਨਾਲ ਅਜਿਹੇ ਢੰਗ ਨਾਲ ਛੇੜਛਾੜ ਕੀਤੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਾਡੀ ਅਮੀਰ ਵਿਰਾਸਤ 'ਤੇ ਫਖ਼ਰ ਮਹਿਸੂਸ ਨਾ ਕਰ ਸਕਣ ਪਰ ਗੁਰੂ ਸਾਹਿਬਾਨ, ਸਿੱਖ ਧਰਮ ਅਤੇ ਵਿਰਾਸਤ ਦੇ ਸਨਮਾਨ ਦੀ ਰਾਖੀ ਲਈ ਅਕਾਲੀ ਦਲ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਅਕਾਲੀ ਦਲ ਦੇ ਪ੍ਰਧਾਨ ਵਲੋਂ ਅੱਜ ਐਮ.ਐਲ.ਏ. ਫਲੈਟ ਵਿਖੇ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਸੀ। ਮੀਡੀਆ ਦੇ ਪੁੱਜਣ ਮਗਰੋਂ ਅਚਾਨਕ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਰੱਦ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਘੇਰਨ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਅਕਾਲੀ ਦਲ ਵਲੋਂ ਅਚਾਨਕ ਐਲਾਨੇ ਇਸ ਪ੍ਰੋਗਰਾਮ ਦੀ ਭਿਣਕ ਨਾ ਚੰਡੀਗੜ੍ਹ ਪੁਲਿਸ ਨੂੰ ਪਈ ਅਤੇ ਨਾ ਹੀ ਸੀ.ਆਈ.ਡੀ. ਨੂੰ। ਜਿਸ ਦੇ ਚੱਲਦੇ ਚੰਡੀਗੜ੍ਹ ਪੁਲਿਸ ਵਲੋਂ ਤੇਜ਼ੀ ਨਾਲ ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਬੈਰੀਕੇਡ ਲਗਾਏ ਗਏ, ਜਿਥੇ ਸਿਰਫ਼ 5-6 ਮੁਲਾਜ਼ਮ ਹੀ ਖੜ੍ਹੇ ਸਨ। ਅਕਾਲੀ ਆਗੂ ਪਲਾਂ ਵਿਚ ਹੀ ਇਸ ਬੈਰੀਕੇਡ ਨੂੰ ਹਟਾ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਗਏ। ਇਸ ਮਗਰੋਂ ਮੁੱਖ ਮੰਤਰੀ ਸੁਰੱਖਿਆ 'ਚ ਲੱਗੇ ਅਮਲੇ ਵਲੋਂ ਸੜਕ 'ਤੇ ਬੱਸਾਂ ਲਗਾ ਕੇ ਅਕਾਲੀ ਆਗੂਆਂ ਨੂੰ ਰੋਕਿਆ ਗਿਆ। ਇਸ ਦੌਰਾਨ ਪੁਲਿਸ ਅਤੇ ਅਕਾਲੀ ਆਗੂਆਂ 'ਚ ਧੱਕਾ ਮੁੱਕੀ ਵੀ ਹੋਈ ਜਿਸ ਦੇ ਚਲਦੇ ਉਨ੍ਹਾਂ ਸੜਕ 'ਤੇ ਹੀ ਧਰਨਾ ਲਾ ਦਿੱਤਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com