ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫ਼ੌਜ ਮੁਖੀ ਪੰਜਾਬ ਦੇ ਸ਼ਾਂਤਮਈ ਮਹੌਲ ਨੂੰ ਤੀਲੀ ਲਾਉਣ ਦੀ ਬਜਾਏ ਚੀਨ ਦੀ ਸਰਹੱਦ ਵੱਲ ਧਿਆਨ ਦੇਵੇ: ਪੰਥਕ ਆਗੂ

    ਬਰਗਾੜੀ - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਹੇ ਇਨਸਾਫ ਮੋਰਚੇ ਵਿੱਚ ਧਰਮੀ ਫੌਜੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਮੱਰਥਨ ਦਿੱਤਾ।ਜਥੇਦਾਰ ਮੰਡ ਵੱੋ ਸਮੂਹ ਧਰਮੀਆ ਫੌਜੀਆਂਨੂੰ ਸਿਰੋਪਾ? ਦੇਕੇ ਸਨਮਾਨਤ ਕੀਤਾ ਿਆ।ਮੋਰਚਾ ਸੰਚਾਲਕ ਜਥੇਦਾਰ ਮੰਡ ਨੇ ਅੱਜ 6 ਨਵੰਬਰ ਨੂੰ ਸਵੇਰੇ 11 ਵਜੇ ਬਰਗਾੜੀ ਮੋਰਚੇ ਵਿੱਚ ਹੋ ਰਹੀ ਪੰਥਕ ਬੈਠਿਕ ਵਿੱਚ ਸਮੂਹ ਸਿੱਖ ਸੰਪਰਦਾਵਾਂ, ਟਕਸਾਲਾਂ, ਗੁਰਦੁਆਰਾ ਕਮੇਟੀਆਂ, ਧਾਰਮਿਕ ਸੰਸਥਾਵਾਂ ਰਾਗੀ, ਢਾਡੀ, ਪਰਚਾਰਕਾਂ ਅਤੇ ਸੰਤ ਮਹਾਂਪੁਰਸਾਂ ਨੂੰ ਸਮੇ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਇਸ ਖੁੱਲੀ ਪੰਥਕ ਬੈਠਿਕ ਵਿੱਚ ਸਾਰੀਆਂ ਪੰਥਕ ਧਿਰਾਂ ਪਹੁੰਚਕੇ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਵ ਨੂੰ ਧੂਮ ਧਾਮ ਨਾਲ ਮਨਾਉਣ ਅਤੇ ਸਤਾਬਦੀ ਸਮਾਗਮਾਂ ਦੀ ਸੁਰੂਆਤ ਲਈ ਆਪਣੇ ਸੁਝਾਅ ਦੇਣ।ਸਟੇਜ ਜੁੰਮੇਵਾਰੀ ਨਿਭਾਉਂਦਿਆਂ ਸਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਫੌਜਾਂ ਦੇ ਜਰਨੈਲ ਵਿਪਨ ਕੁਮਾਰ ਰਾਵਤ ਨੇ ਆਰ ਐਸ ਐਸ ਮੁਖੀ ਮੋਹਨ ਭਾਗਵਤ ਅਤੇ ਪ੍ਰਧਾਨ ਮੰਤਰੀ ਨਿਰੇਂਦਰ ਮੋਦੀ ਦੇ ਇਸਾਰੇ ਤੇ ਜਿਹੜਾ ਬਿਆਨ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕਣ ਵਾਲਾ ਦਿੱਤਾ ਹੈ,ਉਹਦੀ ਅਸੀਂ ਨਿੰਦਿਆ ਕਰਦੇ ਹਾਂ।
    ਉਹਨਾਂ ਕਿਹਾ ਕਿ ਇਹ ਬਿਆਨ ਸਿਆਸਤ ਤੋਂ ਪਰੇਰਤ ਹੈ ਜਦੋਂ ਕਿ ਫੌਜੀ ਜਰਨੈਲ ਦਾ ਸਿਆਸਤ ਨਾਲ ਕੋਈ ਸਬੰਧ ਨਹੀ ਹੋਣਾ ਚਾਹੀਦਾ। ਉਹਨਾਂ ਦਾ ਕੰਮ ਦੇਸ਼ ਦੀ ਬਾਹਰੀ ਰੱਖਿਆ ਕਰਨਾ ਹੈ,ਨਾਂ ਕਿ ਅੰਦਰੂਨੀ ਮਾਮਲਿਆਂ ਚ ਦਖਲਅੰਦਾਜੀ ਕਰਕੇ ਦੇਸ਼ ਦੀ ਸਾਂਤੀ ਭੰਗ ਕਰਨਾ।ਉਹ ਚੀਨ, ਪਾਕਿਸਤਾਨ, ਸ੍ਰੀ ਲੰਕਾ ਜਾਂ ਬੰਗਲਾਦੇਸ਼ ਦੇ ਖਿਲਾਫ ਬਿਆਨ ਦੇ ਸਕਦੇ ਹਨ,ਕਿਉਕਿ ਫੌਜ ਮੁਖੀ ਹੋਣ ਦੇ ਨਾਤੇ ਉਹਨਾਂ ਨੂੰ ਦੇਸ਼ ਦੀਆਂ ਸਰਹੱਦਾਂ ਦਾ ਖਿਆਲ ਰੱਖਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸਿੱਖ ਤਾਂ ਅਜੇ 1984 ਦੇ ਫੌਜੀ ਹਮਲੇ ਨੂੰ ਹੀ ਨਹੀ ਭੁੱਲੇ,ਜਦੋਕਿ ਇਹ ਫੌਜੀ ਜਰਨੈਲ ਦੁਵਾਰਾ ਅਜਿਹੇ ਪੰਜਾਬ ਵਿਰੋਧੀ ਬਿਆਨ ਦੇਕੇ ਸਿੱਖਾਂ ਅੰਦਰ ਵੇਗਾਨਗੀ ਦੀ ਭਾਵਨਾ ਪੈਦਾ ਕਰ ਰਿਹਾ ਹੈ।ਉਹਨਾਂ ਿਕਹਾ ਕਿ ਜਿੰਨਾਂ ਸਿੱਖਾਂ ਨੇ 90 ਫੀਸਦੀ ਕੁਰਬਾਨੀਆਂ ਕਰਕੇ ਭਾਰਤ ਨੂੰ ਅਜਾਦ ਕਰਵਾਇਆ ਹੈ,ਅੱਜ ਫੌਜ ਮੁਖੀ ਵੱਲੋਂ ਉਹਨਾਂ ਦੇ ਖਿਲਾਫ ਅਜਿਹਾ ਮਾਰੂ ਬਿਆਨ ਦੇਣਾ ਬੇਹੱਦ ਸ਼ਰਮਨਾਕ ਹੈ, ਉਹਨਾਂ ਨੂੰ ਕੁੱਝ ਵੀ ਬੋਲਣ ਤੋ ਪਹਿਲਾਂ ਸਿੱਖਾਂ ਦਾ ਇਤਿਹਾਸ ਪੜ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਬਰਗਾੜੀ ਦਾ ਇਨਸਾਫ ਮੋਰਚਾ ਆਪਣੇ ਗੁਰੂ ਦਾ ਇਨਸਾਫ ਲੈਣ ਲਾਇਆ ਗਿਆ ਹੈ,ਜਿਹੜਾ ਬਿਲਕੁਲ ਸਾਂਤਮਈ ਚੱਲ ਰਿਹਾ ਹੈ,ਪੰਜਾਬ ਕਿਧਰੇ ਵੀ ਕੋਈ ਤਣਾਅ ਵਾਲੀ ਸਥਿੱਤੀ ਨਹੀ,ਪਰ ਫੌਜ ਮੁਖੀ ਕੇਂਦਰ ਅਤੇ ਨਾਗਪੁਰ ਦੀ ਸ਼ਹਿ ਤੇ ਬੋਲਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਗਲਤੀ ਕਰ ਰਿਹਾ ਹੈ,ਜਿਸਨੂੰ ਪੰਜਾਬ ਦੇ ਲੋਕ ਬਰਦਾਸਤ ਨਹੀ ਕਰਨਗੇ।।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com