ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਤਾਰਪੁਰ ਸਾਹਿਬ ਲਾਂਘਾ: ਭਾਰਤ-ਪਾਕਿ ਸਰਕਾਰਾਂ ਨੇ ਪੌਣੀ ਸਦੀ 'ਚ ਤੈਅ ਕੀਤਾ ਪੌਣੇ 2 ਮੀਲ ਦਾ ਪੈਂਡਾ

    ਅੰਮਿ੍ਤਸਰ, (ਸੁਰਿੰਦਰ ਕੋਛੜ)- ਅੰਗਰੇਜ਼ ਦੀ ਸੰਨ 1947 'ਚ ਹਿੰਦ-ਪਾਕਿ ਦਰਮਿਆਨ ਵੰਡ ਵਾਲੀ ਖਿੱਚੀ ਲਕੀਰ ਨੇ ਦੋਵੇਂ ਮੁਲਕਾਂ ਦੀ ਆਪਸੀ ਦੂਰੀ ਐਨੀ ਲੰਬੀ ਕਰ ਦਿੱਤੀ ਕਿ ਮਹਿਜ਼ ਪੌਣੇ ਦੋ ਮੀਲ ਦਾ ਸਫ਼ਰ ਤਹਿ ਕਰਨ ਲੱਗਿਆਂ ਦੋਵੇਂ ਪਾਸੇ ਦੀਆਂ ਸਰਕਾਰਾਂ ਨੂੰ ਲਗਪਗ ਪੌਣੀ ਸਦੀ ਦਾ ਸਮਾਂ ਲੱਗ ਗਿਆ | ਫਿਲਹਾਲ ਭਾਰਤ ਤੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਅਮਲੀ ਰੂਪ 'ਚ ਕੀਤੀ ਸ਼ੁਰੂਆਤ ਨੇ ਵਿਸ਼ਵ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦਿਆਂ ਨੂੰ ਵੱਡੀ ਠੰਢਕ ਪਹੁੰਚਾਈ ਹੈ | ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ 'ਚ ਸਾਂਝੇ ਲਾਂਘੇ ਲਈ 26 ਨਵੰਬਰ ਨੂੰ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਕਿਸਤਾਨ ਵਾਲੇ ਪਾਸੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਨਵੰਬਰ ਨੂੰ ਨਾਰੋਵਾਲ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਨੀਂਹ ਪੱਥਰ ਰੱਖਣਗੇ | ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਲਾਂਘੇ ਦੀ ਉਸਾਰੀ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਈ ਜਾਵੇਗੀ ਤਾਂ ਕਿ ਸੰਗਤ ਵੱਡੀ ਗਿਣਤੀ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕੇ | ਹਾਲਾਂਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਲਹਿੰਦੇ ਪੰਜਾਬ ਦੇ ਸਾਬਕਾ ਐਮ. ਪੀ. ਏ. ਸ: ਰਮੇਸ਼ ਸਿੰਘ ਅਰੋੜਾ ਦਾ ਕਹਿਣਾ ਹੈ ਕਿ ਪਾਕਿ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਦਰਸ਼ਨੀ ਸਥਲ ਤੱਕ ਆਉਂਦੇ ਲਗਪਗ 4.5 ਕਿੱਲੋਮੀਟਰ ਲੰਬੇ ਰਸਤੇ 'ਤੇ ਪੱਕੀ ਸੜਕ ਤੇ ਦਰਿਆ ਰਾਵੀ ਤੇ ਬੇਈ ਨਦੀ ਪੁਲ ਬਣਾਉਣ ਲਈ ਮਾਹਿਰਾਂ ਪਾਸੋਂ ਭੂਮੀ ਸਰਵੇ ਕਰਵਾਇਆ ਜਾ ਚੁੱਕਿਆ ਹੈ ਅਤੇ ਪਾਕਿ ਪ੍ਰਧਾਨ ਮੰਤਰੀ ਵਲੋਂ ਨੀਂਹ ਪੱਥਰ ਰੱਖੇ ਜਾਣ ਦੇ 4-5 ਮਹੀਨਿਆਂ ਦੇ ਅੰਦਰ-ਅੰਦਰ ਲਾਂਘੇ ਦੀ ਉਸਾਰੀ ਮੁਕੰਮਲ ਕਰ ਲਈ ਜਾਵੇਗੀ | ਇੱਧਰ ਭਾਰਤ ਸਰਕਾਰ ਨੇ ਵੀ ਪੱਕੇ ਤੌਰ 'ਤੇ ਦਾਅਵਾ ਕੀਤਾ ਹੈ ਕਿ ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਲਾਂਘਾ (ਕਾਰੀਡੋਰ) ਬਣਾਇਆ ਜਾਵੇਗਾ, ਜਿੱਥੇ ਵੀਜ਼ਾ ਤੇ ਕਸਟਮ ਦੀ ਵੀ ਸਹੂਲਤ ਹੋਵੇਗੀ | ਉਮੀਦ ਕੀਤੀ ਜਾ ਰਹੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ 'ਤੇ ਜਿੱਥੇ ਭਾਰਤੀ ਸ਼ਰਧਾਲੂ ਬਿਨਾਂ ਕਿਸੇ ਹੋਰ ਰੁਕਾਵਟ ਦੇ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ, ਉੱਥੇ ਹੀ ਭਾਰਤ ਤੇ ਪਾਕਿਸਤਾਨ ਵਿਚਾਲੇ ਅਮਨ ਬਹਾਲ ਹੋਣ ਦੇ ਨਾਲ-ਨਾਲ ਦੋਵਾਂ ਮੁਲਕਾਂ ਵਿਚਾਲੇ ਭਾਈਚਾਰਕ ਤੇ ਵਪਾਰਕ ਸੰਬੰਧ ਹੋਰ ਬਿਹਤਰ ਬਣਨਗੇ | ਹਾਲਾਂਕਿ ਇਸ ਸਭ ਤੋਂ ਪਹਿਲਾਂ ਇਸ ਸਾਂਝੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲਿਆਂ ਵਲੋਂ 'ਮੈਮੋਰੰਡਮ ਆਫ਼ ਅੰਡਰਸਟੈਡਿੰਗ' ਭਾਵ ਸਾਂਝੇ ਲਾਂਘੇ ਨੂੰ ਲੈ ਕੇ ਲਿਖਤੀ ਸਮਝੌਤਾ ਕਰਨਾ ਹੋਵੇਗਾ | ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਲਾਂਘੇ ਦੀ ਉਸਾਰੀ ਉਪਰੰਤ ਦੋਵਾਂ ਪਾਸਿਆਂ ਦੀਆਂ ਸਰਕਾਰਾਂ ਵਲੋਂ ਅਜਿਹੇ ਯਤਨ ਕੀਤੇ ਜਾਣ ਤਾਂ ਜੋ ਸ਼ਰਧਾਲੂਆਂ ਨੂੰ ਬਿਨਾਂ ਰੋਕ ਟੋਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾਵੇ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com