ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗ੍ਰਨੇਡ ਹਮਲਾ: ਅਵਤਾਰ ਦੇ ਪਰਿਵਾਰ ਨੇ ਪੁਲੀਸ ਦਾਅਵੇ ਨੂੰ ਗਲਤ ਦੱਸਿਆ

    ਅੰਮ੍ਰਿਤਸਰ - ਪਿੰਡ ਅਦਲੀਵਾਲ ’ਚ ਨਿਰੰਕਾਰੀ ਭਵਨ ’ਤੇ ਗ੍ਰਨੇਡ ਹਮਲੇ ਚ ਫੜੇ ਗਏ ਅਵਤਾਰ ਸਿੰਘ ਖਾਲਸਾ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਬਾਰੇ ਉਸ ਦੀ ਮਾਂ ਨਰਿੰਦਰਜੀਤ ਕੌਰ ਨੇ ਪੁਲੀਸ ਦਾਅਵੇ ਨੂੰ ਰੱਦ ਕਰਦਿਆਂ ਆਖਿਆ ਕਿ ਉਸ ਦਾ ਬੇਟਾ ਮਾਸੂਮ ਹੈ ਅਤੇ ਉਸ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ ਹੈ। ਪਰਿਵਾਰ ਨੇ ਦਾਅਵਾ ਕੀਤਾ ਕਿ ਜਦੋਂ ਇਹ ਬੰਬ ਧਮਾਕਾ ਵਾਪਰਿਆ ਸੀ, ਉਸ ਵੇਲੇ ਅਵਤਾਰ ਸਿੰਘ ਆਪਣੇ ਘਰ ਵਿੱਚ ਸੀ। ਘਰ ਵਿਚ ਉਸ ਵੇਲੇ ਉਸਾਰੀ ਦਾ ਕੰਮ ਚਲ ਰਿਹਾ ਸੀ ਅਤੇ ਉਹ ਇਸ ਕੰਮ ਦੀ ਨਿਗਰਾਨੀ ਕਰ ਰਿਹਾ ਸੀ।
    ਉਸ ਦੇ ਪਿਤਾ ਗੁਰਦਿਆਲ ਸਿੰਘ ਨੇ ਪੁਲੀਸ ਦੇ ਇਸ ਦਾਅਵੇ ਕਿ ਉਸ ਦੇ ਇਟਲੀ ਰਹਿੰਦੇ ਰਿਸ਼ਤੇਦਾਰ ਨੇ ਉਸ ਨੂੰ ਹਥਿਆਰ ਮੁਹੱਈਆ ਕਰਨ ਵਿੱਚ ਮਦਦ ਕੀਤੀ ਹੈ, ਨੂੰ ਬੇਬੁਨਿਆਦ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਕੋਲ ਘਰ ਵਿੱਚ ਤਿੰਨ ਲਾਇਸੈਂਸੀ ਹਥਿਆਰ ਹਨ, ਜਿਨ੍ਹਾਂ ਵਿੱਚ ਇਕ 32 ਬੋਰ ਦੀ ਪਿਸਤੌਲ ਅਤੇ ਦੋ ਬੰਦੂਕਾਂ ਸ਼ਾਮਲ ਹਨ। ਉਸ ਨੂੰ ਹਥਿਆਰਾਂ ਵਾਸਤੇ ਬਾਹਰ ਕਹਿਣ ਦੀ ਕੀ ਲੋੜ ਸੀ। ਉਨ੍ਹਾਂ ਆਖਿਆ ਕਿ ਜਿਸ ਟਿਊਬਵੈੱਲ ਤੋਂ ਅਵਤਾਰ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਹ ਵੀ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਹੈ। ਜੇਕਰ ਕੋਈ ਅਜਿਹੀ ਗੱਲ ਹੁੰਦੀ ਤਾਂ ਉਨ੍ਹਾਂ ਦਾ ਇਹ ਰਿਸ਼ਤੇਦਾਰ ਇਸ ਬਾਰੇ ਜ਼ਰੂਰ ਜਾਣਕਾਰੀ ਦਿੰਦਾ। ਅਵਤਾਰ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਖ਼ਬਰਾਂ ਨਸ਼ਰ ਹੋਣ ਤੋਂ ਬਾਅਦ ਉਸ ਦੀ ਮਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਉਸ ਦਾ ਬੇਟਾ ਗੁਰਸਿੱਖ ਅਤੇ ਸਾਊ ਸੁਭਾਅ ਦਾ ਹੈ। ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਪੁਲੀਸ ਉਸ ਨੂੰ ਜਾਣਬੁਝ ਕੇ ਇਸ ਮਾਮਲੇ ਵਿਚ ਫਸਾਉਣ ਦਾ ਯਤਨ ਕਰ ਰਹੀ ਹੈ। ਉਸ ਨੇ ਪ੍ਰਮਾਤਮਾ ਤੇ ਭਰੋਸਾ ਰੱਖਦਿਆਂ ਆਖਿਆ ਕਿ ਅਵਤਾਰ ਸਿੰਘ ਜਲਦੀ ਹੀ ਦੋਸ਼ ਮੁਕਤ ਹੋ ਕੇ ਬਾਇੱਜ਼ਤ ਬਰੀ ਹੋਵੇਗਾ। ਇਸ ਦੌਰਾਨ ਤਿੰਨ ਗੈਰ ਵਰਦੀਧਾਰੀ ਪੁਲੀਸ ਕਰਮਚਾਰੀ ਪਿੰਡ ਚੱਕ ਮਿਸ਼ਰੀ ਖਾਂ ਉਸ ਦੇ ਘਰ ਦੇ ਬਾਹਰ ਕੁਰਸੀਆਂ ’ਤੇ ਬੈਠੇ ਹੋਏ ਸਨ। ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨੇੜਤਾ ਪੰਥਕ ਜਥੇਬੰਦੀਆਂ ਨਾਲ ਹੈ। ਕੁਝ ਮਹੀਨੇ ਪਹਿਲਾਂ ਚੋਗਾਵਾਂ ’ਚ ਇਕ ਨਿਰੰਕਾਰੀ ਭਵਨ ਦੀ ਉਸਾਰੀ ਖ਼ਿਲਾਫ਼ ਹੋਏ ਰੋਸ ਵਿਖਾਵੇ ਵਿੱਚ ਉਸ ਨੇ ਹਿੱਸਾ ਲਿਆ ਸੀ। ਉਸ ਰੋਸ ਵਿਖਾਵੇ ਵਿਚ ਹੋਰ ਵੀ ਕਈ ਲੋਕ ਸ਼ਾਮਲ ਸਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਉਨ੍ਹਾਂ ਦੇ ਹੋਰ ਰਿਸ਼ਤੇਦਾਰਾਂ ਨੂੰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ।
    ਇਥੇ ਦੱਸਣਯੋਗ ਹੈ ਕਿ ਪੁਲੀਸ ਨੇ ਸ਼ਾਮ ਨੂੰ ਅਵਤਾਰ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕਰਕੇ ਸੱਤ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ। ਮਗਰੋਂ ਉਸ ਦੀ ਨਿਸ਼ਾਨਦੇਹੀ ਤੇ ਬਿਆਸ ’ਚ ਉਸ ਦੇ ਰਿਸ਼ਤੇਦਾਰ ਪਰਮਜੀਤ ਸਿੰਘ ਇਟਲੀ ਦੇ ਘਰ ਛਾਪਾ ਵੀ ਮਾਰਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com