ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਰਗਾੜੀ ਦੇ ਗੁਰਪੁਰਬ ਸਮਾਗਮ ’ਚ ਬੇਅਦਬੀ ਦਾ ਮੁੱਦਾ ਭਾਰੂ ਰਿਹਾ

    ਜੈਤੋ - ਬਰਗਾੜੀ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਦੇ ਅੱਜ 178ਵੇਂ ਦਿਨ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਹੋਇਆ। ਸਮਾਗਮ ਵਿੱਚ ਪਹੁੰਚੀਆਂ ਧਾਰਮਿਕ ਅਤੇ ਰਾਜਨੀਤਕ ਹਸਤੀਆਂ ਦੀਆਂ ਤਕਰੀਰਾਂ ਵਿੱਚ ਬੇਅਦਬੀ ਦਾ ਮੁੱਦਾ ਭਾਰੂ ਰਿਹਾ। ਪਿਛਲੇ ਦਿਨੀਂ ਬਾਦਲਾਂ ਦੇ ਦਿੱਲੀ ਸਥਿਤ ਨਿਵਾਸ ’ਤੇ ਹੋਏ ਗੁਰਪੁਰਬ ਸਮਾਗਮ ਨੂੰ ਲੈ ਕੇ ਬਹੁਤੇ ਬੁਲਾਰਿਆਂ ਨੇ ਸੁਆਲ ਵੀ ਉਠਾਏ।
    ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਦੇਰ ਸ਼ਾਮ ਨੂੰ ਸਮਾਗਮ ਦੀ ਸਮਾਪਤੀ ਮੌਕੇ ਆਪਣੇ ਸੰਬੋਧਨ ਰਾਹੀਂ ਖ਼ੁਲਾਸਾ ਕੀਤਾ ਕਿ ਸਿੱਖ ਕੌਮ ਨੇ ਕੇਸਰੀ ਝੰਡੇ ਹੇਠਾਂ ਇੱਕ-ਮੁੱਠ ਹੋਣ ਦਾ ਮਾਰਿਆ ਹੰਭਲਾ ਤਸੱਲੀਬਖ਼ਸ਼ ਕਦਮ ਹੈ। ਉਨ੍ਹਾਂ ਖ਼ਲਕਤ ਨੂੰ ਸੁਨੇਹਾ ਦਿੱਤਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਅਤੇ ਸਭਨਾਂ ਨੂੰ ਪਿਆਰ ਕਰਨ ਵਾਲੀ ਕੌਮ ਹੈ। ਇਸ ਲਈ ਸਮੁੱਚੀ ਲੋਕਾਈ ਨੂੰ ਹਰ ਖੇਤਰ ਦੀ ਬਿਹਤਰੀ ਲਈ ਸਿੱਖ ਕੌਮ ਦਾ ਸਹਿਯੋਗ ਕਰਨਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਫਰਜ਼ੰਦ ਸੁਖਬੀਰ ਸਿੰਘ ਬਾਦਲ ਦਾ ਨਾਂ ਲੈ ਕੇ ਉਨ੍ਹਾਂ ਕਿਹਾ ਕਿ ਉਹ ਬੇਅਦਬੀ ਦੇ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਸਜ਼ਾ ਭੁਗਤਣ ਲਈ ਸ੍ਰੀ ਅਕਾਲ ਤਖ਼ਤ ਅੱਗੇ ਇੱਕ ਦਿਨ ਜ਼ਰੂਰ ਗੋਡੇ ਰਗੜ ਕੇ ਆਉਣਾ ਪਵੇਗਾ। ਭਾਈ ਮੰਡ ਨੇ ਬਾਦਲਾਂ ’ਤੇ ਅਕਾਲੀ ਦਲ ਨੂੰ ਭਾਜਪਾ ਵਿਚ ‘ਰਲਾਉਣ’ ਦਾ ਇਲਜ਼ਾਮ ਵੀ ਲਾਇਆ। ਗ੍ਰਨੇਡ ਹਮਲੇ ਦੇ ਸਬੰਧ ’ਚ ਕੈਪਟਨ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਸਿੱਖ ਨੌਜਵਾਨਾਂ ਨੂੰ ‘ਝੂਠੇ’ ਕੇਸ ਵਿੱਚ ਉਲਝਾਉਣ ਦਾ ਦੋਸ਼ ਲਾਇਆ। ਉਨ੍ਹਾਂ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਪਹਿਲਾਂ ਬਰਗਾੜੀ ਬੇਅਦਬੀ ਕਾਂਡ ਵੇਲੇ ਤਤਕਾਲੀ ਅਕਾਲੀ ਸਰਕਾਰ ਨੇ ਵੀ ਪੰਜਗਰਾਈਂ ਦੇ ਦੋ ਨੌਜਵਾਨ ਭਰਾਵਾਂ ਨੂੰ ਇਸੇ ਤਰ੍ਹਾਂ ਹੀ ਫਸਾਇਆ ਸੀ।
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਆਪਣਾ ਭਾਸ਼ਣ ਸਿਰਫ਼ ਧਾਰਮਿਕ ਵਿਸ਼ੇ ਤੱਕ ਸੀਮਤ ਰੱਖਦਿਆਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਨਾਨਕ ਦੇਵ ਬਾਰੇ ਹੀ ਗੱਲਾਂ ਕੀਤੀਆਂ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖਾਂ ਦੀ ਆਜ਼ਾਦੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਹੱਕ ’ਚ ਸੰਗਤਾਂ ਤੋਂ ਨਾਅਰੇ ਲੁਆਏ। ਪਿਛਲੇ ਦਿਨੀਂ ਦਿੱਲੀ ਵਿਖੇ ਬਾਦਲਾਂ ਦੇ ਗ੍ਰਹਿ ਵਿਖੇ ਹੋਏ ਗੁਰਪੁਰਬ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਘਰੇਲੂ ਸਮਾਗਮਾਂ ਵਿੱਚ ਜਾਣਾ ਵੱਡੇ ਆਗੂਆਂ ਨੂੰ ਸ਼ੋਭਾ ਨਹੀਂ ਦਿੰਦਾ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਬੀਰਦਵਿੰਦਰ ਸਿੰਘ ਨੇ ਬਾਦਲਾਂ ਦੇ ਘਰ ਜਾਣ ਲਈ ਡਾ. ਮਨਮੋਹਨ ਸਿੰਘ ਤੋਂ ਮੁਆਫ਼ੀ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਵੋਟਾਂ ਅਤੇ ਨੋਟਾਂ ਲਈ ਡੇਰਾ ਮੁਖੀ ਨਾਲ ਯਾਰੀ ਪੁਗਾਉਣ ਵਾਲੇ ਬਾਦਲਾਂ ਨੇ ਸਿੱਖ ਸੰਗਤ ਨੂੰ ਧੋਖਾ ਦੇਣ ਲਈ ਆਪਣੇ ਘਰ ਵਿੱਚ ਗੁਰਪੁਰਬ ਸਮਾਗਮ ਕਰਵਾਇਆ। ਸਮਾਗਮ ’ਚ ਯੂਨਾਈਟਿਡ ਅਕਾਲੀ ਦਲ ਦੇ ਭਾਈ ਵੱਸਣ ਸਿੰਘ ਜ਼ਫ਼ਰਵਾਲ, ਭਾਈ ਗੁਰਦੀਪ ਸਿੰਘ ਬਠਿੰਡਾ, ਬਸਪਾ ਦੇ ਲਾਲ ਸਿੰਘ ਸੁਲਹਾਣੀ, ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਮੱਖਣ ਸਿੰਘ, ਅਸ਼ੋਕ ਚੁੱਘ ਤੋਂ ਇਲਾਵਾ ਨਿਹੰਗ ਜਥੇਬੰਦੀਆਂ, ਸੰਤ ਸਮਾਜ, ਟਕਸਾਲਾਂ, ਸਿੱਖ ਤੇ ਨਾਮਧਾਰੀ ਸੰਪਰਦਾਵਾਂ, ਵੱਖ-ਵੱਖ ਸੰਗਠਨਾਂ ਦੇ ਬਹੁਤ ਸਾਰੇ ਪ੍ਰਤੀਨਿਧਾਂ ਨੇ ਹਾਜ਼ਰੀ ਭਰੀ। ਸਮੁੱਚੇ ਸਮਾਗਮ ਦਾ ਮੰਚ ਸੰਚਾਲਨ ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤਾ ਗਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com