ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮਹਾਰਾਜਾ ਪਟਿਆਲਾ ਨੇ ਨਿਭਾਈ ਸੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਮੁੜ ਉਸਾਰੀ ਦੀ ਸੇਵਾ

    ਜਲੰਧਰ - ਕਰਤਾਰਪੁਰ ਸਾਹਿਬ (ਪਾਕਿਸਤਾਨ) ’ਚ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਸ਼ਾਨਦਾਰ ਇਮਾਰਤ ਦੀ ਸੰਨ 1920-29 ਦਰਮਿਆਨ ਉਸ ਵੇਲੇ ਦੇ ਮਹਾਰਾਜਾ ਪਟਿਆਲਾ ਭੁਪਿੰਦਰ ਸਿੰਘ ਨੇ ਕਰੀਬ 1,35,600 ਰੁਪਏ ਖ਼ਰਚ ਕੇ ਦੁਬਾਰਾ ਉਸਾਰੀ ਕਰਵਾਈ ਸੀ। ਦਰਅਸਲ ਗੁਰਦੁਆਰੇ ਦੀ ਇਮਾਰਤ ਉਨ੍ਹਾਂ ਦਿਨਾਂ ’ਚ ਬੇਹੱਦ ਖ਼ਸਤਾ ਹਾਲ ਸੀ। ਪਹਿਲੇ ਸਿੱਖ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ ਆਖ਼ਰੀ ਵਰ੍ਹੇ ਕਰਤਾਰਪੁਰ ਸਾਹਿਬ ਵਿਚ ਖੇਤੀਬਾੜੀ ਕਰਦਿਆਂ ਗੁਜ਼ਾਰੇ ਸਨ। ਮਹਾਰਾਜਾ ਭੁਪਿੰਦਰ ਸਿੰਘ ਨੇ ਗੁਰਦੁਆਰੇ ਦੀ ਇਮਾਰਤ ਦੇ ਨਵ-ਨਿਰਮਾਣ ਵਿਚ ਡੂੰਘੀ ਦਿਲਚਸਪੀ ਲੈਂਦਿਆਂ ਵੱਡਾ ਸਹਿਯੋਗ ਦਿੱਤਾ। ਦਿਲਚਸਪ ਤੱਥ ਹੈ ਕਿ ਪਾਕਿ ਅਥਾਰਿਟੀ ਨੇ ਗੁਰਧਾਮ ਦੇ ਵਿਹੜੇ ’ਚ ਬੰਬ ਦੇ ਇਕ ਟੁਕੜੇ ਨੂੰ ਸ਼ੀਸ਼ੇ ਦੇ ਡੱਬੇ ’ਚ ਸਾਂਭ ਕੇ ਰੱਖਿਆ ਹੋਇਆ ਹੈ। ਇਸ ਦੇ ਨਾਲ ਲੱਗੀ ਤਖ਼ਤੀ ’ਤੇ ਲਿਖ ਕੇ ਦਾਅਵਾ ਕੀਤਾ ਗਿਆ ਹੈ ਕਿ ਇਹ ਬੰਬ ਭਾਰਤੀ ਹਵਾਈ ਫ਼ੌਜ ਨੇ 1971 ਦੀ ਜੰਗ ਦੌਰਾਨ ਸੁੱਟਿਆ, ਪਰ ਚਮਤਕਾਰੀ ਢੰਗ ਨਾਲ ਬੰਬ ਗੁਰਦੁਆਰੇ ਦੀ ਇਮਾਰਤ ਲਾਗੇ ਸਥਿਤ ਖ਼ੂਹ ਵਿਚ ਡਿੱਗਿਆ ਤੇ ਇਮਾਰਤ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਨਾਰੋਵਾਲ ਜ਼ਿਲ੍ਹੇ ਦੀ ਸ਼ਕਰਗੜ੍ਹ ਤਹਿਸੀਲ ’ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪੁਰਾਤਨ ਇਮਾਰਤ ਲਾਹੌਰ ਤੋਂ 120 ਕਿਲੋਮੀਟਰ ਦੂਰ ਹੈ ਤੇ ਭਾਰਤ-ਪਾਕਿ ਸਰਹੱਦ ਤੋਂ ਮਹਿਜ਼ ਚਾਰ ਕਿਲੋਮੀਟਰ ਦੂਰ, ਭਾਰਤੀ ਕਸਬੇ ਡੇਰਾ ਬਾਬਾ ਨਾਨਕ ਤੋਂ ਕਾਫ਼ੀ ਨੇੜੇ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਗੁਰਦੁਆਰੇ ਦਾ ਲਾਂਘਾ ਖੋਲ੍ਹਣ ਲਈ ਨਿੱਠ ਕੇ ਯਤਨ ਕੀਤੇ ਗਏ ਹਨ, ਇਸ ਤੋਂ ਪਹਿਲਾਂ ਵੀ ਵੱਖ-ਵੱਖ ਦੇਸ਼ਾਂ ਦੀਆਂ ਸਿੱਖ ਜਥੇਬੰਦੀਆਂ ਲਾਂਘਾ ਖੋਲ੍ਹਣ ਦੀ ਮੰਗ ਕਰਦੀਆਂ ਰਹੀਆਂ ਹਨ। ਲਾਂਘਾ ਖੋਲ੍ਹਣ ਦੀ ਇਕ ਤਜਵੀਜ਼ ਜਨਰਲ ਪਰਵੇਜ਼ ਮੁਸ਼ੱਰਫ਼ ਦੇ ਰਾਸ਼ਟਰਪਤੀ ਕਾਲ ਦੌਰਾਨ ਵੀ ਪੇਸ਼ ਕੀਤੀ ਗਈ ਸੀ। ਮੁਸ਼ੱਰਫ਼ ਦੇ ਕਾਰਜਕਾਲ ਦੌਰਾਨ ਲਾਂਘੇ ਲਈ ਪਾਕਿਸਤਾਨ ਵਾਲੇ ਪਾਸੇ 50 ਫੀਸਦ ਮਾਰਗ ਉਸਾਰ ਵੀ ਦਿੱਤਾ ਗਿਆ ਸੀ। ਇਕ ਸਿੱਖ ਵਿਦਵਾਨ ਮੁਤਾਬਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੁਨੀਆ ਦਾ ਸਭ ਤੋਂ ਪੁਰਾਤਨ ਸਿੱਖ ਗੁਰਧਾਮ ਹੈ। ਇਸ ਦਾ ਨੀਂਹ ਪੱਥਰ 1572 ’ਚ ਰੱਖਿਆ ਗਿਆ ਸੀ। ਮਹਾਰਾਜਾ ਰਣਜੀਤ ਸਿੰਘ ਨੇ ਮਗਰੋਂ ਗੁਰਦੁਆਰੇ ਦੇ ਗੁਬੰਦ ਲਈ ਸੋਨੇ ਦੀ ਸੇਵਾ ਨਿਭਾਈ। ਵੇਰਵਿਆਂ ਮੁਤਾਬਕ ਮੌਜੂਦਾ ਗੁਰਦੁਆਰਾ ਇਮਾਰਤ ਲਾਲਾ ਸ਼ਿਆਮ ਦਾਸ ਦੁਆਰਾ 1911 ’ਚ ਉਸਾਰੀ ਗਈ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com