ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਸਦਭਾਵਨਾ ਦਲ ਵੱਲੋਂ ‘ਬਾਦਲਾਂ’ ਖ਼ਿਲਾਫ਼ ਰੋਸ ਵਿਖਾਵਾ

    ਅੰਮ੍ਰਿਤਸਰ - ਸਿੱਖ ਸਦਭਾਵਨਾ ਦਲ ਵੱਲੋਂ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਨੇੜੇ ਸ਼ਾਂਤਮਈ ਢੰਗ ਨਾਲ ਬਾਦਲਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਸਨਮਾਨ ‘ਫਖਰੇ ਕੌਮ’ ਵਾਪਸ ਲੈਣ ਦੀ ਮੰਗ ਕੀਤੀ। ਇਹ ਰੋਸ ਵਿਖਾਵਾ ਉਸ ਵੇਲੇ ਕੀਤਾ ਗਿਆ ਜਦੋਂ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਿਮਾ ਯਾਚਨਾ ਵਾਸਤੇ ਰੱਖੇ ਗਏ ਅਖੰਡ ਪਾਠ ਦਾ ਭੋਗ ਪੈ ਰਿਹਾ ਸੀ।
    ਇਹ ਰੋਸ ਵਿਖਾਵਾ ਜਥੇਬੰਦੀ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਕੀਤਾ ਗਿਆ। ਉਹ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹਿ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚ ਆ ਰਹੇ ਨਿਘਾਰ ਖ਼ਿਲਾਫ਼ ਰੋਸ ਪ੍ਰਗਟਾਉਣ ਤੇ ਉਸ ਨੂੰ ਸ਼੍ਰੋਮਣੀ ਕਮੇਟੀ ਦੀ ਸੇਵਾ ਵਿਚੋਂ ਫਾਰਗ ਕਰ ਦਿੱਤਾ ਗਿਆ ਸੀ। ਉਸ ਵੱਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਮੁਹਿੰਮ ਵੀ ਚਲਾਈ ਹੋਈ ਹੈ। ਅੱਜ ਇਥੇ ਸ੍ਰੀ ਵਡਾਲਾ ਸਮੇਤ ਉਨ੍ਹਾਂ ਦੇ ਸਾਥੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ, ਨੇ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਦੇ ਨੇੜੇ ਦੋਵੇਂ ਪਾਸੇ ਖੜ੍ਹੇ ਹੋ ਕੇ ਬਾਦਲਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਹੈ। ਇਹ ਕਾਰਕੁਨ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੇ ਸਨ ਅਤੇ ਹੱਥਾਂ ਵਿੱਚ ਵੱਡੇ ਇਸ਼ਤਿਹਾਰ ਤੇ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ਲਿਖਿਆ ਸੀ, ‘ਮੁਆਫੀ ਗ਼ਲਤੀ ਦੀ ਹੁੰਦੀ ਹੈ-ਗੁਨਾਹ ਨਾ ਬਖਸ਼ਣ ਯੋਗ ਹੁੰਦੇ ਹਨ’, ਪੰਥ ਰੁਸ਼ਨਾਈਏ-ਨਰੈਣੂ ਭਜਾਈਏ, ਫਖਰ-ਏ-ਕੌਮ ਵਾਪਸ ਲਵਾਂਗੇ ਆਦਿ ਦਰਜ ਸਨ। ਸ੍ਰੀ ਵਡਾਲਾ ਨੇ ਬਾਦਲਾਂ ਵੱਲੋਂ ਖਿਮਾ ਯਾਚਨਾ ਦੀ ਅਰਦਾਸ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਅਤੇ ਆਖਿਆ ਕਿ ਇਥੇ ਗੁਰੂ ਘਰ ਨਾਲ ਧਰੋਹ ਕਰਨ ਵਾਲੇ ਨਹੀਂ ਬਖ਼ਸ਼ੇ ਜਾਣਗੇ। ਉਨ੍ਹਾਂ ਆਖਿਆ ਕਿ ਗ਼ਲਤੀ ਦੀ ਮੁਆਫੀ ਹੋ ਸਕਦੀ ਹੈ ਪਰ ਗੁਨਾਹਾਂ ਦੀ ਨਹੀਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਗੁਰਦੁਆਰਾ ਸੁਧਾਰ ਲਹਿਰ ਤਹਿਤ ਜਦੋਂ ਸ਼੍ਰੋਮਣੀ ਕਮੇਟੀ ਬਾਦਲਾਂ ਦੇ ਕਬਜ਼ੇ ਤੋਂ ਮੁਕਤ ਹੋਵੇਗੀ ਤਾਂ ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਤੋਂ ਦਿੱਤਾ ਗਿਆ ਫ਼ਖਰ-ਏ-ਕੌਮ ਸਨਮਾਨ ਵਾਪਸ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਗੁਰਦੁਆਰਾ ਸੁਧਾਰ ਲਹਿਰ ਵਿੱਚ ਸ਼ਾਮਲ ਹੋਣ। ਉਨਾਂ ਆਖਿਆ ਕਿ ਭਵਿੱਖ ਵਿਚ ਜਦੋਂ ਵੀ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਹੋਣਗੀਆਂ, ਉਨ੍ਹਾਂ ਦੀ ਜਥੇਬੰਦੀ ਇਸ ਵਿਚ ਹਿੱਸਾ ਲਵੇਗੀ ਅਤੇ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੱਤਾ ਪਰਿਵਰਤਨ ਲਈ ਯਤਨ ਕਰੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com