ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੀਖਾਂ ਪਿੱਛੇ ਪੁੱਜਿਆ ਸਿੱਖ ਕਤਲੇਆਮ ਦਾ ਦੋਸ਼ੀ ਸੱਜਣ ਕੁਮਾਰ

    ਨਵੀਂ ਦਿੱਲੀ - ਸਿੱਖ ਕਤਲੇਆਮ ਦੇ ਕੇਸ ’ਚ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਉਸ ਦੇ ਦੋ ਸਾਥੀਆਂ ਨੇ ਕੜਕੜਡੂਮਾ ਦੀ ਅਦਾਲਤ ਅੱਗੇ ਆਤਮ ਸਮਰਪਣ ਕਰ ਦਿੱਤਾ। ਦਿੱਲੀ ਹਾਈ ਕੋਰਟ ਵੱਲੋਂ ਤਾਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਉਸ ਨੂੰ 31 ਦਸੰਬਰ ਤਕ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਸੱਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਅਤੇ ਦੋ ਹੋਰ ਦੋਸ਼ੀਆਂ ਮਹਿੰਦਰ ਯਾਦਵ ਤੇ ਕ੍ਰਿਸ਼ਨ ਖੋਖਰ ਨੂੰ ਤਿਹਾੜ ਜੇਲ੍ਹ ਭੇਜਿਆ ਗਿਆ ਹੈ। ਮੰਡੋਲੀ ਜੇਲ੍ਹ ਦੇ ਮੁੱਖ ਗੇਟ ’ਤੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। ਸੂਤਰਾਂ ਮੁਤਾਬਕ ਉਸ ਨੂੰ 14 ਨੰਬਰ ਜੇਲ੍ਹ ’ਚ ਰੱਖਿਆ ਜਾਵੇਗਾ। ਸਿੱਖ ਆਗੂਆਂ ਵੱਲੋਂ ਕੜਕੜਡੂਮਾ ਅਦਾਲਤ ਕੋਲ ਨਾ ਜਾਣ ਦੀ ਅਪੀਲ ਕੀਤੇ ਜਾਣ ਦੇ ਬਾਵਜੂਦ ਦਿੱਲੀ ਕਮੇਟੀ ਦੇ ਆਗੂ ਅਤੇ ਸਿੱਖ ਕਤਲੇਆਮ ਦੇ ਪੀੜਤ ਅਦਾਲਤ ਦੇ ਬਾਹਰ ਬਾਣੀ ਦਾ ਜਾਪ ਕਰਦੇ ਰਹੇ।
    ਸੱਜਣ ਕੁਮਾਰ ਨੇ ਮੈਟਰੋਪਾਲਿਟਨ ਮੈਜਿਸਟਰੇਟ ਅਦਿੱਤੀ ਗਰਗ ਦੀ ਅਦਾਲਤ ਵਿੱਚ ਸਖ਼ਤ ਸੁਰੱਖਿਆ ਪਹਿਰੇ ਹੇਠ ਆਤਮ ਸਮਰਪਣ ਕੀਤਾ। ਇਸ ਮਗਰੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਅਤੇ ਫਿਰ ਉੱਤਰ-ਪੱਛਮੀ ਦਿੱਲੀ ਦੀ ਮੰਡੋਲੀ ਜੇਲ੍ਹ ’ਚ ਭੇਜ ਦਿੱਤਾ। ਸੱਜਣ ਵੱਲੋਂ ਦੇਸ਼ ਦੀ ਸੁਰੱਖਿਅਤ ਜੇਲ੍ਹ ਤਿਹਾੜ ਵਿੱਚ ਭੇਜੇ ਜਾਣ ਦੀ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਪਰ ਉਸ ਨੂੰ ਵੱਖ ਵੈਨ ਵਿੱਚ ਭੇਜਣ ਦੀ ਦਿੱਲੀ ਪੁਲੀਸ ਨੂੰ ਹਦਾਇਤ ਕੀਤੀ ਗਈ। ਸੱਜਣ ਦੇ ਵਕੀਲ ਨੇ ਕਿਹਾ ਸੀ ਕਿ ਉਸ ਦੇ ਮੁਵੱਕਿਲ ਦਾ ਨਵੰਬਰ 1984 ਦੇ
    ਇਨਸਾਫ਼ ਲਈ 34 ਸਾਲਾਂ ਦੀ ਉਡੀਕ ਤੇ ਆਖ਼ਰ ਦੋਸ਼ੀ ਸੀਖਾਂ ਪਿੱਛੇ ਦੇਖਣ ਦੀ ਖੁਸ਼ੀ ਦਾ ਰਲਿਆ ਮਿਲਿਆ ਅਹਿਸਾਸ ਲਕਸ਼ਮੀ ਕੌਰ, ਸ਼ਾਮਨੀ ਕੌਰ ਤੇ ਪੱਪੀ ਕੌਰ ਦੀਆਂ ਅੱਖਾਂ ’ਚੋਂ ਡੁਲਕਦਾ ਹੋਇਅਾ। -ਫੋਟੋਆਂ: ਮਾਨਸ ਰੰਜਨ ਭੂਈ
    ਸਿੱਖ ਕਤਲੇਆਮ ਨਾਲ ਸਬੰਧਤ ਹੋਰ ਮਾਮਲਾ ਚੱਲ ਰਿਹਾ ਹੋਣ ਕਰਕੇ ਉਸ ਦੀ ਜਾਨ ਨੂੰ ਖ਼ਤਰਾ ਹੈ। ਸੱਜਣ ਕੁਮਾਰ ਵੱਲੋਂ ਆਤਮ ਸਮਰਪਣ ਲਈ ਹੋਰ ਮੋਹਲਤ ਮੰਗੇ ਜਾਣ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ 21 ਦਸੰਬਰ ਨੂੰ ਰੱਦ ਕਰ ਦਿੱਤਾ ਸੀ। ਉਂਜ ਸੱਜਣ ਕੁਮਾਰ ਨੇ ਹਾਈ ਕੋਰਟ ਦੇ 17 ਦਸੰਬਰ ਨੂੰ ਸੁਣਾਏ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਹੋਈ ਹੈ।
    ਸੱਜਣ ਕੁਮਾਰ ਨੂੰ ਪਾਲਮ ਕਾਲੋਨੀ ਦੇ ਰਾਜ ਨਗਰ ਪਾਰਟ-1 ਵਿੱਚ 5 ਸਿੱਖਾਂ ਦੇ ਕਤਲ ਅਤੇ ਰਾਜ ਨਗਰ ਦੇ ਪਾਰਟ-2 ਵਿਖੇ ਗੁਰਦੁਆਰਾ ਸਾੜਨ ਦੇ ਮੁਕੱਦਮੇ ਵਿੱਚ ਤਾਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com