ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫੂਲਕਾ ਨਿਰਾਸ਼ ਵਿਅਕਤੀ ਹੈ : ਲੌਂਗੋਵਾਲ

    ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਵਕੀਲ ਤੇ ਕਾਰਕੁੰਨ ਹਰਵਿੰਦਰ ਸਿੰਘ ਫੂਲਕਾ ਇੱਕ ਨਿਰਾਸ਼ ਵਿਅਕਤੀ ਹਨ। ਦਰਅਸਲ, ਜੱਥੇਦਾਰ ਲੌਂਗੋਵਾਲ ਐਤਵਾਰ ਨੂੰ ਸ੍ਰੀ ਫੂਲਕਾ ਦੇ ਉਸ ਬਿਆਨ `ਤੇ ਆਪਣਾ ਪ੍ਰਤੀਕਰਮ ਪ੍ਰਗਟਾ ਰਹੇ ਸਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਸਿ਼ਕੰਜੇ `ਚੋਂ ਛੁਡਾਉਣ ਲਈ ਇੱਕ ਮੁਹਿੰਮ ਚਲਾਉਣਗੇ।
    ਹਾਲੇ ਦੋ ਕੁ ਹਫ਼ਤੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਲੌਂਗੋਵਾਲ ਨੇ ਐਲਾਨ ਕੀਤਾ ਸੀ ਕਿ ਸੁਪਰੀਮ ਕੋਰਟ ਦੇ ਵਕੀਲ ਸ੍ਰੀ ਫੂਲਕਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ `ਚ ਸਜ਼ਾ ਦਿਵਾਉਣ ਵਿੱਚ ਬੇਹੱਦ ਅਹਿਮ ਭੂਮਿਕਾ ਨਿਭਾਈ ਹੈ। ਪਰ ਕੱਲ੍ਹ ਸ੍ਰੀ ਫੂਲਕਾ ਨੇ ਜਦੋਂ ਉਪਰੋਕਤ ਬਿਆਨ ਦਿੱਤਾ, ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਸੇ ਭੜਕਾਹਟ `ਚ ਅੱਜ ਸ੍ਰੀ ਫੂਲਕਾ ਬਾਰੇ ਟਿਪਣੀ ਕੀਤੀ।
    ਜੱਥੇਦਾਰ ਲੌਂਗੋਵਾਲ ਨੇ ਅੱਗੇ ਕਿਹਾ,‘ਸ਼੍ਰੋਮਣੀ ਕਮੇਟੀ ਵਿਰੁੱਧ ਫੂਲਕਾ ਝੁਠਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦਾ ਲੋਕਾਂ ਜਾਂ ਮੁੱਦਿਆਂ `ਤੇ ਆਪਣਾ ਕੋਈ ਪੱਕਾ ਸਟੈਂਡ ਨਹੀਂ ਹੈ। ਸ਼੍ਰੋਮਣੀ ਕਮੇਟੀ ਖਿ਼ਲਾਫ਼ ਉਨ੍ਹਾਂ ਦੇ ਦੋਸ਼ ਬੇਬੁਨਿਆਦ ਹਨ ਕਿਉਂਕਿ ਇਹ ਪੂਰੀ ਤਰ੍ਹਾਂ ਆਜ਼ਾਦ ਅਤੇ ਗ਼ੈਰ-ਸਿਆਸੀ ਹੈ। ਇਸ ਦੇ ਕੰਮਕਾਜ ਵਿੱਚ ਕਿਸੇ ਦਾ ਵੀ ਬਾਹਰੀ ਦਖ਼ਲ ਨਹੀਂ ਹੁੰਦਾ।`
    ਇਸ ਮਾਮਲੇ ਦਾ ਦਿਲਚਸਪ ਪੱਖ ਇਹ ਵੀ ਹੈ ਕਿ ਸ੍ਰੀ ਫੂਲਕਾ ਦੇ ਬਿਆਨ `ਤੇ ਜਥੇਦਾਰ ਲੌਂਗੋਵਾਲ ਦੇ ਤਿੱਖੇ ਪ੍ਰਤੀਕਰਮ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸ੍ਰੀ ਫੂਲਕਾ ਨੂੰ ਸਨਮਾਨਿਤ ਕੀਤੇ ਜਾਣ ਦਾ ਪ੍ਰੋਗਰਾਮ ਤਿਆਗਿਆ ਨਹੀਂ ਗਿਆ ਹੈ। ਇਹ ਪ੍ਰੋਗਰਾਮ ਇਸੇ ਮਹੀਨੇ ਦੇ ਤੀਜੇ ਹਫ਼ਤੇ ਕਰਵਾਏ ਜਾਣ ਦੀ ਸੰਭਾਵਨਾ ਹੈ। ਜੱਥੇਦਾਰ ਲੌਂਗੋਵਾਲ ਨੇ ਕਿਹਾ ਕਿ ਇਸ ਸਨਮਾਨ ਸਮਾਰੋਹ ਲਈ ਸ੍ਰੀ ਫੂਲਕਾ ਨੂੰ ਸੱਦਾ ਭੇਜਿਆ ਜਾਵੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com