ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੁਖਪਾਲ ਸਿੰਘ ਖਹਿਰਾ ਨੇ ਵੀ ਛੱਡੀ ‘ਆਪ’, ਕਰ ਸਕਦੇ ਨੇ ਨਵੀਂ ਪਾਰਟੀ ਦਾ ਐਲਾਨ

    ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੂੰ ਭੇਜੇ ਅਸਤੀਫੇ ਵਿਚ ਉਨਾਂ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੈਂ ਅਸਤੀਫਾ ਦੇਣ ਲਈ ਮਜਬੂਰ ਹਾਂ ਕਿਉਂਕਿ ਪਾਰਟੀ ਉਹਨਾਂ ਸਾਰੇ ਆਦਰਸ਼ਾਂ ਅਤੇ ਵਿਚਾਰਧਾਰਾ ਤੋਂ ਪੂਰੀ ਤਰਾਂ ਨਾਲ ਭਟਕ ਚੁੱਕੀ ਹੈ ਜਿਹਨਾਂ ਉੱਪਰ ਚੱਲਦਿਆਂ ਅੰਨਾ ਹਜਾਰੇ ਅੰਦੋਲਨ ਤੋਂ ਬਾਅਦ ਇਸ ਨੂੰ ਬਣਾਇਆ ਗਿਆ ਸੀ। ਦੱਸਣ ਦੀ ਲੋੜ ਨਹੀਂ ਕਿ ਦੇਸ਼ ਵਿਚਲੀਆਂ ਰਵਾਇਤੀ ਸਿਆਸੀ ਪਾਰਟੀਆਂ ਦਾ ਮੋਜੂਦਾ ਸਿਆਸੀ ਕਲਚਰ ਬੁਰੀ ਤਰਾਂ ਨਾਲ ਗੰਦਲਾ ਹੋ ਗਿਆ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੇ ਬਣਨ ਉੱਪਰ ਲੋਕਾਂ ਵਿੱਚ ਭਾਰੀ ਉਮੀਦ ਜਾਗੀ ਸੀ।ਭਿ੍ਰਸ਼ਟ ਸਿਸਟਮ ਨੂੰ ਸਾਫ ਕਰਨ ਦੇ ਉਦੇਸ਼ ਨਾਲ ਭਾਰਤ ਦੇ ਸਿਆਸੀ ਘਟਨਾਕ੍ਰਮ ਵਿੱਚ ਆਮ ਆਦਮੀ ਪਾਰਟੀ ਦੇ ਉੱਭਰਣ ਨਾਲ ਵਿਸ਼ਵ ਦੇ ਹੋਰਨਾਂ ਲੋਕਾਂ ਵਾਂਗ ਮੈਂ ਵੀ ਬਹੁਤ ਪ੍ਰਭਾਵਿਤ ਹੋਇਆ। ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਨੇ ਮੈਨੂੰ ਤੁਹਾਡੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਆ ਤਾਂ ਕਿ ਪੰਜਾਬ ਦੇ ਹਾਲਤ ਸੁਧਾਰੇ ਜਾ ਸਕਣ।
    ਪਰੰਤੂ ਬਦਕਿਸਮਤੀ ਨਾਲ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੈਂ ਇਹ ਮਹਿਸੂਸ ਕੀਤਾ ਕਿ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਹੋਰਨਾਂ ਰਵਾਇਤੀ ਸਿਆਸੀ ਪਾਰਟੀਆਂ ਨਾਲੋਂ ਕਿਸੇ ਪੱਖ ਤੋਂ ਵੀ ਵੱਖ ਨਹੀਂ ਸੀ। 2017 ਪੰਜਾਬ ਚੋਣਾਂ ਤੋਂ ਪਹਿਲਾਂ ਹੋਏ ਘਟਨਾਕ੍ਰਮ ਨੇ ਮੇਰੀ ਇਸ ਸੋਚ ਨੂੰ ਪੁਖਤਾ ਸਾਬਿਤ ਕੀਤਾ ਕਿ ਪਾਰਟੀ ਵਿੱਚ ਕਿਸੇ ਪ੍ਰਕਾਰ ਦਾ ਵੀ ਅੰਦਰੂਨੀ ਲੋਕਤੰਤਤਰ ਨਹੀਂ ਹੈ। ਜੇਕਰ ਤੁਹਾਨੂੰ ਯਾਦ ਹੋਵੇ ਮੈਂ ਪੰਜਾਬ ਵਿਧਾਨ ਸਭਾ ਦੀਆਂ ਟਿਕਟਾਂ ਦੀ ਵੰਡ ਉੱਪਰ ਸਖਤ ਇਤਰਾਜ ਜਤਾਇਆ ਸੀ ਕਿਉਂਕਿ ਸਾਨੂੰ ਪੈਸੇ ਦੇ ਲੈਣ ਦੇਣ ਅਤੇ ਪੱਖਪਾਤ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਅਤਿ ਵਿਸ਼ਵਾਸ ਦੇ ਕਾਰਨ ਤੁਸੀਂ ਪੰਜਾਬੀਆਂ ਦੀ ਮਾਨਸਿਕਤਾ ਸਮਝਣ ਵਿੱਚ ਵੀ ਅਸਫਲ ਰਹੇ। ਤੁਸੀਂ ਸਿਰਫ ਆਪਣੇ ਦੋ ਸੂਬੇਦਾਰਾਂ ਦੀ ਹੀ ਗੱਲ ਸੁਣੀ ਜੋ ਕਿ ਪੰਜਾਬ ਨੂੰ ਚਲਾਉਣ ਲਈ ਨਿਯੁਕਤ ਕੀਤੇ ਸਨ ਅਤੇ ਜਮੀਨੀ ਪੱਧਰ ਦੇ ਆਮ ਆਦਮੀ ਪਾਰਟੀ ਵਲੰਟੀਅਰਾਂ ਦੀਆਂ ਭਾਵਨਾਵਾਂ ਦਾ ਰਤਾ ਭਰ ਵੀ ਖਿਆਲ ਨਹੀ ਕੀਤਾ। ਪੰਜਾਬ ਵਿੱਚ ਕੋਈ ਵੀ ਮੁੱਖ ਮੰਤਰੀ ਦਾ ਚਿਹਰਾ ਨਾ ਦੇ ਕੇ ਤੁਸੀਂ ਅਕਸਰ ਲਗਾਏ ਜਾਂਦੇ ਇਹਨਾਂ ਇਲਜਾਮਾਂ ਨੂੰ ਵੀ ਪੁਖਤਾ ਸਾਬਿਤ ਕੀਤਾ ਕਿ ਜਿੱਤ ਉਪਰੰਤ ਕੋਈ ਬਾਹਰੀ ਵਿਅਕਤੀ ਆ ਕੇ ਸੂਬੇ ਨੂੰ ਚਲਾਵੇਗਾ। ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਪੰਜਾਬੀ ਕਿਸੇ ਬਾਹਰੀ ਵਿਅਕਤੀ ਦੀ ਈਨ ਨਹੀਂ ਮੰਨਦੇ।
    ਜਿਵੇਂ ਕਿ ਆਸ ਸੀ ਤੁਹਾਡੇ ਸੂਬੇਦਾਰਾਂ ਵੱਲੋਂ ਅਕਸਰ ਕੀਤੇ ਜਾਂਦੇ 100 ਸੀਟਾਂ ਦੇ ਦਾਅਵਿਆਂ ਦੇ ਬਾਵਜੂਦ ਪਾਰਟੀ ਸਿਰਫ 20 ਸੀਟਾਂ ਹੀ ਪ੍ਰਾਪਤ ਕਰ ਸਕੀ। ਦੁਖਦਾਈ ਪਹਿਲੂ ਇਹ ਹੈ ਕਿ ਇੱਕ ਪਾਰਟੀ ਜੋ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਹਾਮੀ ਹੋਵੇ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਨੂੰ ਇਸ ਸ਼ਰਮਨਾਕ ਹਾਰ ਲਈ ਜਿੰਮੇਵਾਰ ਨਹੀਂ ਠਹਿਰਾ ਸਕੀ। ਇਹ ਵੀ ਤੱਥ ਹੈ ਕਿ ਇਹਨਾਂ ਸੂਬੇਦਾਰਾਂ ਵਿੱਚੋਂ ਹੀ ਇੱਕ ਅੱਜ ਵੀ ਪਰਦੇ ਦੇ ਪਿੱਛੇ ਤੋਂ ਪੰਜਾਬ ਨੂੰ ਚਲਾ ਰਿਹਾ ਹੈ ਜਦਕਿ ਉਸ ਖਿਲਾਫ ਭਾਰੀ ਰੋਲਾ ਪਿਆ।
    ਡਰੱਗਸ ਦੇ ਦਾਗੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਕੋਲੋਂ ਤੁਹਾਡੇ ਵੱਲੋਂ ਮੰਗੀ ਗਈ ਕਾਇਰਤਾ ਭਰਪੂਰ ਮੁਆਫੀ ਨੇ ਸਿਆਸਤ ਵਿੱਚ ਤੁਹਾਡੇ ਦੋਹਰੇ ਮਾਪਦੰਡਾਂ ਦਾ ਖੁਲਾਸਾ ਕੀਤਾ। ਪੰਜਾਬ ਦੇ ਦਰਿਆਈ ਪਾਣੀਆਂ ਦੇ ਅਹਿਮ ਮੁੱਦੇ ਉੱਪਰ ਤੁਹਾਡੇ ਦੋਗਲੇ ਬਿਆਨਾਂ ਨੇ ਤੁਹਾਨੂੰ ਭਾਰਤ ਦੇ ਚਤੁਰ ਲੀਡਰਾਂ ਦੀ ਜਮਾਤ ਵਿੱਚ ਲਿਆ ਖੜਾ ਕੀਤਾ। ਸਾਰੀਆਂ ਤਾਕਤਾਂ ਦਾ ਕੇਂਦਰੀਕਰਨ ਆਪਣੇ ਕੋਲ ਕਰਕੇ ਤੁਸੀਂ ਆਪਣੇ ਸੱਭ ਤੋਂ ਅਹਿਮ ਵਾਅਦੇ ਸਵਰਾਜ ਤੋਂ ਵੀ ਸ਼ਰੇਆਮ ਮੁੱਕਰ ਗਏ ਹੋ।ਸਿਰਫ ਪਾਰਟੀ ਉੱਪਰ ਆਪਣਾ ਕਬਜ਼ਾ ਰੱਖਣ ਅਤੇ ਕਨਵੀਨਰ ਬਣੇ ਰਹਿਣ ਲਈ ਤੁਸੀਂ ਪਾਰਟੀ ਦੇ ਸੰਵਿਧਾਨ ਨੂੰ ਵੀ ਛਿੱਕੇ ਉੱਪਰ ਟੰਗ ਦਿੱਤਾ। ਕਾਂਗਰਸ ਨਾਲ ਮੁੜ ਮੁੜ ਹੋ ਰਹੀ ਤੁਹਾਡੀ ਗੱਲਬਾਤ ਵੀ ਸਿਆਸੀ ਮੋਕਾਪ੍ਰਸਤੀ ਦੀ ਇੱਕ ਉਦਾਹਰਣ ਹੈ ਜਿਸਨੇ ਕਿ ਭਾਰਤ ਦੇ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।
    ਮੈਨੂੰ ਇਹ ਦੱਸਦੇ ਬਹੁਤ ਦੁੱਖ ਹੋ ਰਿਹਾ ਹੈ ਕਿ ਗਲ ਸੜ ਚੁੱਕੇ ਸਿਸਟਮ ਦਾ ਇੱਕ ਸਾਫ ਬਦਲ ਦੇ ਭਾਰਤੀਆਂ ਅਤੇ ਪੰਜਾਬੀਆਂ ਦੇ ਸੁਪਨਿਆਂ ਨੂੰ ਤੁਹਾਡੇ ਤਾਨਾਸ਼ਾਹੀ ਵਤੀਰੇ ਨੇ ਤਹਿਸ ਨਹਿਸ ਕਰਕੇ ਰੱਖ ਦਿੱਤਾ ਹੈ। ਜਿਸ ਦੇ ਨਤੀਜੇ ਵਜੋਂ ਪ੍ਰਸ਼ਾਂਤ ਭੂਸ਼ਨ ਤੋਂ ਲੈ ਕੇ ਐਚ.ਐਸ.ਫੂਲਕਾ ਤੱਕ ਪਾਰਟੀ ਦੇ ਅਹਿਮ ਆਗੂ ਜਾਂ ਤਾਂ ਪਾਰਟੀ ਛੱਡ ਗਏ ਹਨ ਜਾਂ ਤੁਸੀਂ ਉਹਨਾਂ ਨੂੰ ਬਾਹਰ ਕੱਢ ਦਿੱਤਾ ਹੈ। ਸਾਫ ਸੁਥਰੇ ਸਿਆਸੀ ਬਦਲ ਦੇ ਸੁਪਨੇ ਨੂੰ ਪੰਜਾਬ ਵਿੱਚ ਹਕੀਕਤ ਵਿੱਚ ਬਦਲਣ ਲਈ ਅਸੀਂ ਅਜ ਵੀ ਆਸਵੰਦ ਹਾਂ ਜੋ ਕਿ ਤੁਹਾਡੇ ਮੁਕੰਮਲ ਕੇਂਦਰੀਕਰਨ ਵਾਲੇ ਹਾਈ ਕਮਾਂਡ ਕਲਚਰ ਦਾ ਹਿੱਸਾ ਰਹਿ ਕੇ ਪੂਰਾ ਹੋਣਾ ਅਸੰਭਵ ਹੈ।
    ਭਾਂਵੇ ਕਿ ਤੁਸੀਂ ਸਾਡੇ ਚੰਗੇ ਕੰਮਾਂ ਦਾ ਇਨਾਮ ਮੈਨੂੰ ਅਤੇ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਸਸਪੈਂਡ ਕਰਕੇ ਦੇ ਚੁੱਕੇ ਹੋ ਪਰੰਤੂ ਹੁਣ ਮੈਂ ਤੁਹਾਡੇ ਅਤੇ ਆਪ ਨਾਲੋਂ ਨਾਤਾ ਮੁਕੰਮਲ ਤੋਰ ਉੱਪਰ ਤੋੜਣ ਲਈ ਮਜਬੂਰ ਹਾਂ ਅਤੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com