ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਤਾਰਪੁਰ ਸਾਹਿਬ ਲਾਂਘੇ ’ਤੇ ਹਰਸਿਮਰਤ ਅਤੇ ਰੰਧਾਵਾ ’ਚ ਤਕਰਾਰ

    ਚੰਡੀਗੜ੍ਹ - ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਤਤਕਾਰ ਹੋ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਲਾਂਘੇ ਵਾਸਤੇ ਜ਼ਮੀਨ ਐਕੁਆਇਰ ਕਰਨ ਵਰਗੇ ਕੰਮ ਪੰਜਾਬ ਸਰਕਾਰ ਨੇ ਕਰਨੇ ਹਨ। ਇਸ ਦੇ ਜਵਾਬ ਵਿਚ ਸਹਿਕਾਰਤਾ ਮੰਤਰੀ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਮੰਤਰਾਲੇ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੇ ਪੱਤਰ ਦੇ ਹਵਾਲੇ ਨਾਲ ਕਿਹਾ ਕਿ ਜ਼ਮੀਨ ਐਕੁਆਇਰ ਕਰਨ ਤੋਂ ਲੈ ਕੇ ਸਾਰੇ ਕੰਮਕਾਜ ਕੌਮੀ ਰਾਜਮਾਰਗ ਅਥਾਰਿਟੀ ਆਫ਼ ਇੰਡੀਆ ਨੇ ਕਰਨੇ ਹਨ ਅਤੇ ਰਾਜ ਸਰਕਾਰ ਨੇ ਇਨ੍ਹਾਂ ਕੰਮਾਂ ਵਿਚ ਤੇਜ਼ੀ ਲਿਆਉਣ ’ਚ ਮਦਦ ਕਰਨੀ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਬਿਆਨ ਦੇਣ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਪੱਤਰ ਨੂੰ ਪੜ੍ਹ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਨੂੰ ਜਾਂਦੇ ਰਸਤੇ ਦੀ ਨਿਸ਼ਾਨਦੇਹੀ ਕਰ ਦਿੱਤੀ ਹੈ ਤੇ ਇਸ ਦੇ ਦੁਆਲੇ ਝੰਡੀਆਂ ਵੀ ਲਗਵਾ ਦਿੱਤੀਆਂ ਹਨ। ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com