ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪੰਜ ਮੈਂਬਰੀ ਕਮੇਟੀ ਕਾਇਮ

    ਲੁਧਿਆਣਾ - ਸਰਬੱਤ ਖਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਭਾਈ ਜਗਤਾਰ ਸਿੰਘ ਹਵਾਰਾ ਨੇ ਬਰਗਾੜੀ ਮੋਰਚੇ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਅਤੇ ਭਵਿੱਖ ਦੀ ਰਣਨੀਤੀ ਉਲੀਕਣ ਵਾਸਤੇ ਪੰਥਕ ਜਥੇਬੰਦੀਆਂ ਦਾ ਇਕੱਠ ਬੁਲਾਉਣ ਲਈ ਪੰਜ ਮੈਂਬਰੀ ਆਰਜ਼ੀ ਕਮੇਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਭਾਈ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਅੱਠ ਜਨਵਰੀ ਨੂੰ ਤਿਹਾੜ ਜੇਲ੍ਹ ਵਿੱਚ ਭਾਈ ਹਵਾਰਾ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਪੱਤਰ ਜਾਰੀ ਕੀਤਾ ਗਿਆ ਜਿਸ ਅਨੁਸਾਰ ਇਸ ਕਮੇਟੀ ਵਿੱਚ ਸੀਨੀਅਰ ਵਕੀਲ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋਫੈਸਰ ਬਲਜਿੰਦਰ ਸਿੰਘ ਅੰਮ੍ਰਿਤਸਰ, ਭਾਈ ਜਸਪਾਲ ਸਿੰਘ ਹੇਰਾਂ ਅਤੇ ਭਾਈ ਸੰਤੋਖ ਸਿੰਘ ਦਾਬਾਵਾਲਾ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਬਰਗਾੜੀ ਮੋਰਚੇ ਦੀ ਸਮਾਪਤੀ ਉਪਰੰਤ ਸਿੱਖ ਸੰਗਤਾਂ ਵਿੱਚ ਫੈਲੀ ਨਿਰਾਸ਼ਾ ਅਤੇ ਮੁਤਵਾਜ਼ੀ ਜਥੇਦਾਰਾਂ ਵਿੱਚ ਪੈਦਾ ਹੋਏ ਵਿਵਾਦ ਨੂੰ ਹੱਲ ਕਰਨ ਵਾਸਤੇ ਇਹ ਕਮੇਟੀ ਗਠਿਤ ਕੀਤੀ ਹੈ। ਇਸ ਸਮੇਂ ਸੀਨੀਅਰ ਵਕੀਲ ਅਮਰ ਸਿੰਘ ਚਾਹਲ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਨੇ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਬਰਗਾੜੀ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ ਅਗਲੀ ਰਣਨੀਤੀ ਉਲੀਕਣ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਸੰਪਰਦਾਵਾਂ ਅਤੇ ਪੰਥਕ ਧਿਰਾਂ ਦੇ ਨੁਮਾਇੰਦਿਆਂ ਦਾ ਪੰਥਕ ਇਕੱਠ 27 ਜਨਵਰੀ ਨੂੰ ਗੁਰਦੁਆਰਾ ਸਾਹਿਬ ਸ਼ਾਹਪੁਰ, ਸੈਕਟਰ 38 ਬੀ, ਚੰਡੀਗੜ੍ਹ ਵਿਚ ਬੁਲਾਇਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com