ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਹਰਸਿਮਰਤ ਕੌਰ ਬਾਦਲ ਹਰਸਿਮਰਤ ਕੌਰ ਬਾਦਲ

    ਕਾਂਗਰਸ ਦੀਆਂ ਨਾਕਾਮੀਆਂ ਕਾਰਨ ਲਾਂਘੇ ਦਾ ਕੰਮ ਪ੍ਰਭਾਵਿਤ: ਹਰਸਿਮਰਤ ਕੌਰ ਬਾਦਲ

    ਚੰਡੀਗੜ੍ਹ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਸ ਵੱਕਾਰੀ ਪ੍ਰਾਜੈਕਟ ਨੂੰ ਫ਼ੁਰਤੀ ਨਾਲ ਮੁਕੰਮਲ ਕਰਵਾਉਣ ਵਾਸਤੇ ਸਰਕਾਰ ਨੂੰ ਆਪਣੀ ਕਾਰਜਸ਼ੈਲੀ ਸੁਧਾਰਨ ਲਈ ਆਖਿਆ। ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ 12 ਦਸੰਬਰ ਨੂੰ ਵਧੀਕ ਮੁੱਖ ਸਕੱਤਰ ਦੀ ਅਗਵਾਈ ਵਿਚ ਮੀਟਿੰਗ ਹੋਈ ਸੀ, ਜਿਸ ਵਿਚ ਇਸ ਲਾਂਘੇ ਦੀ ਉਸਾਰੀ ਲਈ ਢੁਕਵੇਂ ਤਾਲਮੇਲ ਸਬੰਧੀ ਫ਼ੈਸਲੇ ਲਏ ਗਏ ਸਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਮੀਟਿੰਗ ਵਿਚ ਲਏ ਫ਼ੈਸਲਿਆਂ ਦਾ ਵੇਰਵਾ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ।
    ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਲਏ ਫ਼ੈਸਲਿਆਂ ਦੀ ਜਾਣਕਾਰੀ ਸਿਰਫ਼ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੂੰ ਮਿਲੀ ਹੈ। ਇਸ ਬੇਲੋੜੀ ਦੇਰੀ ਦੇ ਬਾਵਜੂਦ ਐਨਐਚਏਆਈ ਨੇ ਤੁਰੰਤ ਪ੍ਰਾਜੈਕਟ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਲਾਂਘੇ ਲਈ ਗ੍ਰਹਿਣ ਕੀਤੇ ਜਾਣ ਵਾਲੇ ਖਸਰਾ ਨੰਬਰਾਂ ਦੀ ਸੂਚੀ ਵੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਨਾਲ ਸਾਂਝੀ ਕੀਤੀ ਜਾਵੇਗੀ ਤਾਂ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਹੋ ਸਕੇ। ਕੇਂਦਰੀ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਜਾਇਜ਼ਾ ਲੈਣ ਲਈ ਸਮੇਂ ਸਮੇਂ ਮੀਟਿੰਗਾਂ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਜੇ ਇਸ ਕੋਤਾਹੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਬੀਬੀ ਬਾਦਲ ਨੇ ਕੈਪਟਨ ਅਮਰਿੰਦਰ ਇਸ ਪਵਿੱਤਰ ਮੁੱਦੇ ਦਾ ਸਿਆਸੀਕਰਨ ਨਾ ਕਰਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com