ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬੀਆਂ ਤੋਂ ਮੁਆਫ਼ੀ ਮੰਗਣ ਜਸਟਿਸ ਜ਼ੋਰਾ ਸਿੰਘ: ਖਹਿਰਾ

    ਕੋਟਕਪੂਰਾ - ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਸਟਿਸ ਜ਼ੋਰਾ ਸਿੰਘ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।
    ਸ੍ਰੀ ਖਹਿਰਾ ਅੱਜ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿਖੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਮਰੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਇਸ ਕੇਸ ਵਿਚ ਕਥਿਤ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਣ ਵਾਲਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬੀਆਂ ਨਾਲ ਦਗ਼ਾ ਕਮਾਉਣ ’ਤੇ ਜਸਟਿਸ ਜ਼ੋਰਾ ਸਿੰਘ ਨੂੰ ਸਿੱਖ ਸੰਗਤ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਆਪਣਾ ਫਰਜ਼ ਸਹੀ ਤਰੀਕੇ ਨਾਲ ਨਿਭਾਉਂਦੇ ਹੋਏ ਸਹੀ ਢੰਗ ਨਾਲ ਜਾਂਚ ਕਰਦੇ ਤਾਂ ਇਨਸਾਫ਼ ਮਿਲਣ ’ਚ ਦੇਰੀ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਸ਼ਾਇਦ ਇਹੋ ਵਜ੍ਹਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਉਨ੍ਹਾਂ ਦੀ ਰਿਪੋਰਟ ਜਨਤਕ ਨਹੀਂ ਕੀਤੀ।
    ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਜਸਟਿਸ ਜ਼ੋਰਾ ਸਿੰਘ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ’ਚ ਕਰੀਬ 12 ਬੇਕਸੂਰਾਂ ਨੂੰ ਪੁਲੀਸ ਤਸ਼ੱਦਦ ਝੱਲਣਾ ਪਿਆ।
    ਉਨ੍ਹਾਂ ਕਾਂਗਰਸ ’ਤੇ ਨਿਸ਼ਾਨ ਸੇਧਦਿਆਂ ਆਖਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੀੜਤਾਂ ਨੂੰ ਪੰਜਾਬ ਸਰਕਾਰ ਤੋਂ ਮੁਆਵਜ਼ਾ ਦਿਵਾਉਣ ਦੀ ਗੱਲ ਕਹੀ ਸੀ, ਪਰ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਆਖਿਆ ਕਿ ਭਵਿੱਖ ਵਿਚ ਜੇ ਉਨ੍ਹਾਂ ਦੀ ਪਾਰਟੀ ਨੂੰ ਸਫ਼ਲਤਾ ਮਿਲਦੀ ਹੈ ਤਾਂ ਉਨ੍ਹਾਂ ਦਾ ਮੁਢਲਾ ਕੰਮ ਬਰਗਾੜੀ ਦੀ ਅਨਾਜ ਮੰਡੀ ’ਚ ਪ੍ਰਸ਼ਾਸਨ ਵੱਲੋਂ ਲਾਈ ਕੰਡਿਆਲੀ ਤਾਰ ਖੁੱਲ੍ਹਵਾਉਣਾ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਵਿਚ ਕਾਰਵਾਈ ਨਾ ਹੋਣ ’ਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਮਾਘੀ ਮੇਲੇ ਮੌਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਦੀ ਚਿਤਾਵਾਨੀ ਦਿੱਤੀ ਗਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com