ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਇਆ ਜਾਵੇ : ਬਾਦਲ

    ਸ੍ਰੀ ਮੁਕਤਸਰ ਸਾਹਿਬ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਮਾਘੀ ਜੋੜ ਮੇਲੇ ਮੌਕੇ ਵੱਡੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਰ ਕੰਮਾਂ ਤੋਂ ਇਲਾਵਾ ਦੋ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ 'ਚ ਕਰਤਾਰਪੁਰ ਸ਼ਹਿਰ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣਾ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ। ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਹੁਣ ਵੱਡੀ ਚੁਣੌਤੀ ਇਹ ਹੈ ਕਿ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਮੁੜ ਨਰਿੰਦਰ ਮੋਦੀ ਨੂੰ ਪ੍ਰਧਾਨ ਬਣਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।
    ਭਾਵੇਂ ਪੰਜਾਬ ਦੀ ਸਤਾਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਮਾਘੀ ਮੇਲੇ ਤੇ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ ਅਤੇ ਖੁੱਲ੍ਹਕੇ ਦੂਸ਼ਣਬਾਜੀ ਕੀਤੀ ਗਈ ਜਦੋਂ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪੀ੍ਰਤ ਸਿੰਘ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਮਾਘੀ ਮੇਲੇ ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਇਕੱਠ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੰਬੋਧਨ ਕੀਤਾ ਅਤੇ ਗਾਂਧੀ ਪਰਿਵਾਰ ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਅਤੇ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ ਕਰਾਰ ਦਿੱਤਾ ਅਤੇ ਦੋਸ਼ ਲਾਏ ਕਿ ਕਾਂਗਰਸ ਸਾਜਿਸ਼ਾਂ ਤਹਿਤ ਹੁਣ ਗੁਰੂ ਧਾਮਾਂ ਤੇ ਵੀ ਕਬਜਾ ਕਰਨਾ ਚਾਹੁੰਦੀ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਅਤੇ ਪੰਜਾਬ ਵਿਰੋਧੀ ਆਖਦਿਆਂ ਹਰ ਮੁੱਦੇ ਤੇ ਫੇਲ੍ਹ ਕਰਾਰ ਦਿੱਤਾ ਅਤੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਸੂਬੇ ਦੇ ਹਿੱਤਾਂ ਦਾ ਖਿਆਲ ਨਹੀਂ ਰੱਖੇਗਾ ਤਾਂ ਕੌਣ ਰੱਖ ਸਕਦਾ ਹੈ।
    ਉਹਨਾਂ ਸਮੂਹ ਸੰਗਤਾਂ ਨੂੰ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਾਂਗਰਸ ਦਾ ਡੱਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਸਵ. ਇੰਦਰਾ ਗਾਂਧੀ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਤੇ ਕਰਵਾਏ ਹਮਲੇ ਬਾਰੇ ਵੀ ਭਾਵੁਕ ਤਕਰੀਰ ਦਿੱਤੀ ਅਤੇ ਸਮੂਹ ਇਕੱਠ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਬੰਧਨ ਦੇ ਹੱਥ ਮਜਬੂਤ ਕਰਨ ਅਤੇ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਨਾਉਣ ਦੀ ਵੀ ਅਪੀਲ ਕੀਤੀ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਦੀ ਸਰਕਾਰ ਦੇ ਕਸੀਦੇ ਪੜ੍ਹਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਫੈਸਲਾ ਪ੍ਰਧਾਨ ਮੰਤਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਕੀਤੀ ਮੰਗ ਤੇ ਖੋਲ੍ਹਿਆ ਜਾ ਰਿਹਾ ਹੈ ਅਤੇ 84 ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਸ਼ੁਰੂਆਤ ਵੀ ਸ਼੍ਰੋਮਣੀ ਅਕਾਲੀ ਦਲ ਦੇ ਤਿੱਖੇ ਸੰਘਰਸ਼ ਰਾਹੀਂ ਹੋਈ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਰਾਬੀ ਮੁੱਖ ਮੰਤਰੀ ਆਖਦਿਆਂ ਕਿਹਾ ਕਿ ਜੋ ਮੁੱਖ ਮੰਤਰੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਹੀਂ ਮਿਲਦਾ ਉਹ ਪੰਜਾਬ ਦੇ ਹਿੱਤਾਂ ਦੀ ਕੀ ਰਖਵਾਲੀ ਕਰੇਗਾ? ਉਹਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਵੱਲੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਸ਼ੁਰੂ ਕੀਤੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਤੇ ਹੁਣ ਜਨਤਾ ਵੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਨੂੰ ਡੱਬੇ ਵਿੱਚ ਬੰਦ ਕਰਕੇ ਰਹੇਗੀ।
    ਉਹਨਾਂ ਬਰਗਾੜੀ ਵਿਖੇ ਲਾਏ ਇਨਸਾਫ ਮੋਰਚੇ ਨੂੰ ਕਾਂਗਰਸ ਦੀ ''ਬੀ-ਟੀਮ'' ਆਖਦਿਆਂ ਦੋਸ਼ ਲਾਏ ਕਿ ਮੋਰਚੇ ਦੀ ਅਗਵਾਈ ਕਰਨ ਵਾਲੇ ਪੰਥਕ ਆਗੂਆਂ ਨੇ ਗੁਰੂ ਦੀ ਬੇਅਦਬੀ ਤੇ ਰਾਜਨੀਤੀ ਕਰਦਿਆਂ ਕਰੀਬ 20 ਕਰੋੜ ਰੁਪਏ ਕਮਾਏ ਹਨ ਜਿਸ ਦਾ ਹਿਸਾਬ ਦੇਣਾ ਬਣਦਾ ਹੈ। ਵਿਰੋਧੀਆਂ ਵੱਲੋਂ ਬਾਦਲ ਪਰਿਵਾਰ 'ਤੇ ਸ਼੍ਰੋਮਣੀ ਕਮੇਟੀ 'ਤੇ ਕਬਜਾ ਕਰਨ ਦੇ ਲਾਏ ਜਾਂਦੇ ਦੋਸ਼ਾਂ ਤੇ ਤਿੱਖਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਸਿੱਖ ਸੰਗਤ ਵੋਟ ਰਾਹੀਂ ਚੁਣਦੀ ਹੈ ਤੇ ਇਹ ਵੋਟਾਂ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਰਾਹੀਂ ਜਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪੈਂਦੀਆਂ ਹਨ, ਨਾ ਕਿ ਬਾਦਲ ਪਰਿਵਾਰ ਖੁਦ ਵੋਟਾਂ ਪੁਆਉਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਸਿਆਸੀ ਸਾਜਿਸ਼ਾਂ ਰਾਹੀਂ ਸਿੱਖ ਮਸਲਿਆਂ ਵਿੱਚ ਸਿੱਧੀ ਦਖਲਅੰਦਾਜੀ ਤੇ ਉਤਰੀ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਤੇ ਕਬਜਾ ਕਰਨਾ ਚਾਹੁੰਦੀ ਹੈ ਜੋ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ ਅਤੇ ਵਿਸ਼ਵਾਸ ਦਿਵਾਇਆ ਕਿ ਅਕਾਲੀ ਭਾਜਪਾ ਸਰਕਾਰ ਆਉਣ ਤੇ ਉਹੀ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਤੇ ਦਾਅਵਾ ਕੀਤਾ ਕਿ ਪੰਜਾਬ ਨੇ ਅਕਾਲੀ ਭਾਜਪਾ ਰਾਜ ਵੇਲੇ ਹੀ ਚਹੁ ਮੁਖੀ ਤਰੱਕੀ ਕੀਤੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com