ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜੋਗਿੰਦਰ ਸਿੰਘ ਪੰਜਗਰਾਈਂ ਅਕਾਲੀ ਦਲ ’ਚ ਸ਼ਾਮਲ

    ਚੰਡੀਗੜ੍ਹ - ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਭਦੌੜ ਵਿਧਾਨ ਸਭਾ ਹਲਕੇ ਦੇ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈ ਨੇ ਅੱਜ ਕਾਂਗਰਸੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਕਾਂਗਰਸ ਛੱਡਣ ਵਾਲੇ ਇਸ ਆਗੂ ਨੂੰ ਆਉਂਦੀਆਂ ਸੰਸਦੀ ਚੋਣਾਂ ਦੌਰਾਨ ਫ਼ਰੀਦਕੋਟ (ਰਾਖਵਾਂ) ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਵੀ ਚਰਚਾ ਹੈ। ਮਾਲਵਾ ਖੇਤਰ ਦੇ ਦਲਿਤ ਆਗੂਆਂ ਵਿੱਚੋਂ ਪੰਜਗਰਾਈਂ ਨੇ ਇਸ ਮੌਕੇ ਕਾਂਗਰਸ ਨੂੰ ‘ਚਾਪਲੂਸਾਂ’ ਦੀ ਪਾਰਟੀ ਦੱਸਿਆ ਤੇ ਕਿਹਾ ਕਿ ਇਸ ਪਾਰਟੀ ਅੰਦਰ ਕੰਮ ਵਾਲੇ ਲੋਕਾਂ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਛੱਡਣ ਦਾ ਫੈਸਲਾ ਇਸ ਲਈ ਲਿਆ ਕਿਉਂਕਿ ਇਹ ਪਾਰਟੀ ਆਪਣੇ ਆਦਰਸ਼ਾਂ ਤੋਂ ਥਿੜਕ ਚੁੱਕੀ ਹੈ ਅਤੇ ਹੁਣ ਇਹ ਗ਼ਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਤਬਕਿਆਂ ਦੀ ਪਾਰਟੀ ਨਹੀਂ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਪੰਜਗਰਾਈਂ ਦਾ ਸਵਾਗਤ ਕਰਦਿਆਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਦਲਿਤ ਆਗੂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਪੰਜਗਰਾਈਂ ਨੇ ਕਿਹਾ ਕਿ ਕਾਂਗਰਸ ਉੱਤੇ ਹੁਣ ਖੁਸ਼ਾਮਦੀ ਲੋਕਾਂ ਨੇ ਕਬਜ਼ਾ ਕਰ ਲਿਆ ਹੈ, ਜਿਹੜੇ ਗਰੀਬਾਂ ਵਾਸਤੇ ਕੋਈ ਵੀ ਲੋਕ ਭਲਾਈ ਦਾ ਕੰਮ ਨਹੀਂ ਹੋਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਕਾਂਗਰਸ ਸਰਕਾਰ ਵੱਲੋਂ ਦਲਿਤਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਪਰ ਇਸ ਉੱਤੇ ਪਾਰਟੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
    ਸ੍ਰੀ ਪੰਜਗਰਾਈਂ ਨੇ ਕਿਹਾ ਕਿ ਪੰਜਗਰਾਈਂ ਤੋਂ 2007 ਅਤੇ 2012 ਵਿਚ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਜਾਣ ਦੇ ਬਾਵਜੂਦ 2017 ਵਿਧਾਨ ਸਭਾ ਚੋਣਾਂ ਵਿਚ ਉੁਨ੍ਹਾਂ ਦਾ ਹਲਕਾ ਬਦਲ ਕੇ ਭਦੌੜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਸਟੇਟ ਲੇਬਰ ਯੂਨੀਅਨ ਦੇ ਪ੍ਰਧਾਨ ਵਜੋਂ ਹੇਠਲੇ ਤਬਕਿਆਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਪੰਜਗਰਾਈਂ ਲੋਕਾਂ ਦੇ ਆਗੂ ਹਨ, ਜਿਨ੍ਹਾਂ ਬਤੌਰ ਮਿਉਂਸਿਪਲ ਕੌਂਸਲਰ 1992 ਵਿੱਚ ਰਾਜਨੀਤੀ ਅੰਦਰ ਪੈਰ ਰੱਖਿਆ ਸੀ ਅਤੇ ਪਿਛਲੇ 30 ਸਾਲਾਂ ਤੋਂ ਸਟੇਟ ਲੇਬਰ ਯੂਨੀਅਨ ਦੀ ਅਗਵਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮੌਜੂਦਾ ਸਮੇਂ ਭਦੌੜ ਦੇ ਹਲਕਾ ਇੰਚਾਰਜ ਵੀ ਹਨ।
    ਉਨ੍ਹਾਂ ਕਿਹਾ ਕਿ ਪੰਜਗਰਾਈਂ ਵਰਗੇ ਆਗੂ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਮਹਿਸੂਸ ਕਰ ਲਿਆ ਹੈ ਕਿ ਕਾਂਗਰਸ ਪਾਰਟੀ ਸਮਾਜ ਦੇ ਹਰ ਤਬਕੇ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ, ਉਹ ਚਾਹੇ ਕਿਸਾਨ ਹੋਣ, ਨੌਜਵਾਨ ਹੋਣ, ਦਲਿਤ ਹੋਣ, ਵਪਾਰੀ ਹੋਣ ਜਾਂ ਸਰਕਾਰੀ ਕਰਮਚਾਰੀ ਹੋਣ। ਇਸ ਕਰਕੇ ਕਾਂਗਰਸੀ ਆਗੂ ਹੁਣ ਦੁਬਾਰਾ ਵੋਟਾਂ ਮੰਗਣ ਵਾਸਤੇ ਲੋਕਾਂ ਦੇ ਮੱਥੇ ਲੱਗਣ ਜੋਗੇ ਨਹੀਂ ਰਹੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com