ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਵੀ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ

    ਚੰਡੀਗੜ੍ਹ - ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਹੋਰ ਵੱਡਾ ਧੱਕਾ ਲੱਗਿਆ ਹੈ। ਬਾਗ਼ੀ ਧੜੇ ਨਾਲ ਸਬੰਧਤ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਵੀ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।
    ਬਲਦੇਵ ਸਿੰਘ ਨੇ ਵੀ ਸੁਖਪਾਲ ਸਿੰਘ ਖਹਿਰਾ ਵਾਂਗ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਅਤੇ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਵਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹੀ ਅਸਤੀਫਾ ਭੇਜਿਆ ਹੈ। ਮਾਸਟਰ ਬਲਦੇਵ ਸਿੰਘ ਹੁਣ ਸ੍ਰੀ ਖਹਿਰਾ ਦੀ ਅਗਵਾਈ ਹੇਠ ‘ਪੰਜਾਬੀ ਏਕਤਾ ਪਾਰਟੀ’ ਵਿਚ ਵਿਚਰ ਕੇ ਨਵਾਂ ਸਿਆਸੀ ਭਵਿੱਖ ਸਿਰਜਣਗੇ। ਇਸ ਤੋਂ ਪਹਿਲਾਂ ਐਚਐਸ ਫੂਲਕਾ ਵਿਧਾਇਕ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ, ਦੋਵਾਂ ਤੋਂ ਅਸਤੀਫਾ ਦੇ ਚੁੱਕੇ ਹਨ। ਇਸ ਤਰ੍ਹਾਂ ਸ੍ਰੀ ਖਹਿਰਾ, ਸ੍ਰੀ ਫੂਲਕਾ ਤੇ ਬਲਦੇਵ ਸਿੰਘ ਦੇ ਵਿਧਾਇਕ ਦੇ ਅਹੁਦਿਆਂ ਬਾਰੇ ਵਿਧਾਨ ਸਭਾ ਦੇ ਸਪੀਕਰ ਨੇ ਭਾਵੇਂ ਅਜੇ ਕੋਈ ਫੈਸਲਾ ਨਹੀਂ ਲਿਆ, ਪਰ ਹਾਲਾਤ ਮੁਤਾਬਕ ਕਿਸੇ ਵੇਲੇ ਵੀ ‘ਆਪ’ ਦੇ ਵਿਧਾਇਕਾਂ ਦੀ ਗਿਣਤੀ 20 ਤੋਂ ਘੱਟ ਕੇ 17 ਰਹਿ ਸਕਦੀ ਹੈ ਅਤੇ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਦੇ ਦਰਜੇ ਨੂੰ ਖਤਰਾ ਪੈਦਾ ਹੋ ਸਕਦਾ ਹੈ, ਕਿਉਂਕਿ ਅਕਾਲੀ ਦਲ-ਭਾਜਪਾ ਗੱਠਜੋੜ ਦੇ 17 ਵਿਧਾਇਕ ਹਨ। ਯਾਦ ਰਹੇ ਕਿ ਸ੍ਰੀ ਖਹਿਰਾ ਜਿੱਥੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਹਨ, ਉਥੇ ਪਾਰਟੀ ਵਿਚੋਂ ਮੁਅੱਤਲ ਕੀਤੇ ਕੰਵਰ ਸੰਧੂ ਫਿਲਹਾਲ ਖਾਮੋਸ਼ ਹਨ। ਬਾਗ਼ੀ ਧੜੇ ਨਾਲ ਜੁੜੇ ਹੋਰ 4 ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਜਗਤਾਰ ਸਿੰਘ ਜੱਗਾ, ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਵੀ ਦੁਚਿੱਤੀ ਵਿਚ ਹਨ।
    ਬਲਦੇਵ ਸਿੰਘ ਨੇ ਕੇਜਰੀਵਾਲ ਨੂੰ ਭੇਜੇ ਅਸਤੀਫੇ ਵਿੱਚ ਕਿਹਾ ਹੈ ਕਿ ਉਸ ਨੇ ‘ਆਪ’ ਦੀ ਵਿਚਾਰਧਾਰਾ ਨੂੰ ਅਪਣਾ ਕੇ 4 ਸਾਲ ਪਹਿਲਾਂ ਆਪਣੀ ਹੈੱਡ ਟੀਚਰ ਦੀ ਨੌਕਰੀ ਛੱਡ ਕੇ ਪਾਰਟੀ ਦਾ ਪੱਲਾ ਫੜਿਆ ਸੀ, ਪਰ ਹੁਣ ਪਾਰਟੀ ਆਪਣੀ ਵਿਚਾਰਧਾਰਾ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਪ (ਕੇਜਰੀਵਾਲ) ਵੱਲੋਂ ਭੇਜੇ ਦੋ ਸੂਬੇਦਾਰਾਂ (ਦੁਰਗੇਸ਼ ਪਾਠਕ ਤੇ ਸੰਜੇ ਸਿੰਘ) ਨੇ ਚੰਮ ਦੀਆਂ ਚਲਾਈਆਂ ਅਤੇ ਉਨ੍ਹਾਂ ਉਪਰ ਟਿਕਟਾਂ ਵੱਟੇ ਪੈਸੇ ਲੈਣ, ਮਨਮਾਨੀਆਂ ਕਰਨ, ਚਹੇਤਿਆਂ ਨੂੰ ਟਿਕਟਾਂ ਦੇਣ ਅਤੇ ਮਹਿਲਾਵਾਂ ਦਾ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ ਲੱਗੇ, ਜਿਸ ਕਾਰਨ ਪਾਰਟੀ ਜਿੱਤੀ ਬਾਜ਼ੀ ਹਾਰ ਗਈ ਪਰ ਆਪ (ਕੇਜਰੀਵਾਲ) ਨੇ ਇਨ੍ਹਾਂ ਸ਼ਿਕਾਇਤਾਂ ਬਾਰੇ ਕੋਈ ਸੁਣਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਵਿਧਾਇਕਾਂ ਦੀ ਸਲਾਹ ਲਏ ਬਿਨਾਂ ਤਾਨਾਸ਼ਾਹੀ ਢੰਗ ਨਾਲ ਹਟਾਇਆ ਗਿਆ ਅਤੇ ਦਲਿਤ ਪੱਤਾ ਖੇਡਦਿਆਂ ਹਰਪਾਲ ਸਿੰਘ ਚੀਮਾ ਨੂੰ ਉਨ੍ਹਾਂ ਦੀ ਥਾਂ ਨਿਯੁਕਤ ਕੀਤਾ ਹੈ ਜਦਕਿ ਦੂਸਰੇ ਪਾਸੇ ਜ਼ਿਲ੍ਹਾ ਅਤੇ ਜ਼ੋਨ ਪ੍ਰਧਾਨਾਂ ਵਿਚ ਕਿਸੇ ਇਕ ਦਲਿਤ ਆਗੂ ਨੂੰ ਥਾਂ ਨਹੀਂ ਦਿੱਤੀ। ਬਲਦੇਵ ਸਿੰਘ ਨੇ ਸ੍ਰੀ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਡਰੱਗ ਦੇ ਮੁੱਦੇ ਉਪਰ ਮੰਗੀ ਮੁਆਫੀ ਦਾ ਮੁੱਦਾ ਵੀ ਉਠਾਇਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com