ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ’ਚੋਂ ਮੁਅੱਤਲ

    ਚੰਡੀਗੜ੍ਹ - ਆਈਜੀ ’ਤੇ ਸ਼ਰਾਬ ਮਾਫ਼ੀਆ ਨਾਲ ਗੰਢ-ਤੁੱਪ ਦੇ ਦੋਸ਼ ਲਾਉਣ ਵਾਲੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਨੇ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਜ਼ੀਰਾ ਹਲਕੇ ਦੇ ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਨੇ ਅਸਹਿਮਤੀ ਜਤਾਈ ਅਤੇ ਉਸ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਕਾਂਗਰਸ ਦੇ ਇਸ ਫ਼ੈਸਲੇ ਨਾਲ ਅਜੇ ਸਵਾਲ ਜਿਉਂ ਦਾ ਤਿਉਂ ਕਾਇਮ ਹੈ ਕਿ ਵਿਧਾਇਕ ਵੱਲੋਂ ਸੀਨੀਅਰ ਪੁਲੀਸ ਅਧਿਕਾਰੀ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਸਥਿਤੀ ਕੌਣ ਸਪੱਸ਼ਟ ਕਰੇਗਾ? ਜ਼ਿਕਰਯੋਗ ਹੈ ਕਿ ਕਾਂਗਰਸ ਵਿਧਾਇਕ ਨੇ ਪਿਛਲੇ ਦਿਨੀਂ ਪੰਚਾਂ ਅਤੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਫਿਰੋਜ਼ਪੁਰ ਰੇਂਜ ਦੇ ਆਈਜੀ ’ਤੇ ਦੋਸ਼ ਲਾਉਂਦਿਆਂ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ।
    ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਬਤ ਵਿਚਾਰ ਵਟਾਂਦਰਾ ਕੀਤਾ ਜਿਸ ਮਗਰੋਂ ਜ਼ੀਰਾ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਸੁਣਾਇਆ ਗਿਆ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਜ਼ੀਰਾ ਨੂੰ ਇਹ ਮਾਮਲਾ ਪਾਰਟੀ ਪ੍ਰਧਾਨ ਅਤੇ ਮੁੱਖ ਮੰਤਰੀ ਕੋਲ ਉਠਾਉਣਾ ਚਾਹੀਦਾ ਸੀ। ਜਨਤਕ ਸਮਾਗਮ ਵਿਚ ਮੁੱਦਾ ਉਠਾ ਕੇ ਉਸ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਮੁਤਾਬਕ ਇਸ ਨਾਲ ਪਾਰਟੀ ਅਤੇ ਸਰਕਾਰ ਦੇ ਅਕਸ ’ਤੇ ਮਾੜਾ ਅਸਰ ਪਿਆ ਹੈ। ਪਿਛਲੇ ਸਾਲ ਸੀਨੀਅਰ ਕਾਂਗਰਸ ਵਿਧਾਇਕ ਸੁਰਜੀਤ ਧੀਮਾਨ ਅਤੇ ਕੈਬਨਿਟ ਮੰਤਰੀ ਵਿਰੁੱਧ ਵੀ ਅਨੁਸ਼ਾਸਨਹੀਣਤਾ ਦੇ ਦੋਸ਼ ਲੱਗੇ ਸਨ ਪਰ ਪਾਰਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਸੀ। ਇਹ ਪਤਾ ਲੱਗਾ ਹੈ ਕਿ ਜ਼ੀਰਾ ਦੀ ਮੁਅੱਤਲੀ ਤੋਂ ਬਾਅਦ ਵਿਧਾਇਕ ਦੀ ਸਹਿਮਤੀ ਤੋਂ ਬਿਨਾਂ ਜ਼ੀਰਾ ਹਲਕੇ ਵਿਚ ਬਲਾਕ ਸਮਿਤੀਆਂ ਦੇ ਕੰਮਕਾਜ ਨੂੰ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
    ਮੰਨਿਆ ਜਾ ਰਿਹਾ ਹੈ ਕਿ ਕੁਲਬੀਰ ਜ਼ੀਰਾ ਵਿਰੁੱਧ ਕਾਰਵਾਈ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਕੀਤੀ ਗਈ ਹੈ ਅਤੇ ਪਾਰਟੀ ਨੂੰ ਖ਼ਦਸ਼ਾ ਸੀ ਕਿ ਹੋਰ ਆਗੂ ਵੀ ਜਨਤਕ ਤੌਰ ’ਤੇ ਆਪਣੇ ਗਿਲੇ-ਸ਼ਿਕਵਿਆਂ ਨੂੰ ਉਠਾ ਸਕਦੇ ਹਨ। ਕਾਂਗਰਸ ਵਰਕਰਾਂ ਅਤੇ ਵਿਧਾਇਕਾਂ ’ਚ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਨਾਰਾਜ਼ਗੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com