ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਹਿਮਾਚਲ ਪ੍ਰਦੇਸ਼ ਨੇ ਪੰਜਾਬੀ ਵਿਸਾਰ ਕੇ ਸੰਸਕ੍ਰਿਤ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ

    ਚੰਡੀਗੜ੍ਹ - ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੇ ਸੰਸਕ੍ਰਿਤ ਨੂੰ ਸੂਬੇ ਦੀ ਦੂਜੀ ਭਾਸ਼ਾ ਦਾ ਦਰਜਾ ਦੇ ਦਿੱਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਪੰਜਾਬੀ ਭਾਸ਼ਾ ਹਿਤੈਸ਼ੀ ਜਥੇਬੰਦੀਆਂ ਵੱਲੋਂ ਪੁਰਜ਼ੋਰ ਵਿਰੋਧ ਜਤਾਇਆ ਜਾ ਰਿਹਾ ਹੈ। ਪੰਜਾਬੀ ਕਲਚਰਲ ਕੌਂਸਲ ਨੇ ਹਿਮਾਚਲ ਸਰਕਾਰ ਦੇ ਇਸ ਕਦਮ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਕਦਮ ਪੰਜਾਬ ਦਾ ਹਿੱਸਾ ਰਹੇ ਹਿਮਾਚਲ ਪ੍ਰਦੇਸ਼ ਵਿੱਚ ਵਸਦੇ ਪੰਜਾਬੀਆਂ ਨਾਲ ਬਹੁਤ ਵੱਡਾ ਧੱਕਾ ਤੇ ਧੋਖਾ ਹੈ।
    ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦਹਾਕਾ ਪਹਿਲਾਂ ਪ੍ਰਦੇਸ਼ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਉਸ ਇਤਿਹਾਸਕ ਫ਼ੈਸਲੇ ਨੂੰ ਪਲਟਦਿਆਂ ਘੱਟ ਗਿਣਤੀ ਵਿੱਚ ਬੋਲੀ ਜਾਂਦੀ ਇੱਕ ਭਾਸ਼ਾ ਨੂੰ ਬਹੁਗਿਣਤੀ ਭਾਸ਼ਾਈ ਗਿਣਤੀ ਦੇ ਲੋਕਾਂ ਉੱਪਰ ਥੋਪ ਦਿੱਤਾ ਹੈ ਜੋ ਕਿ ਸੰਵਿਧਾਨ ਕਦਰਾਂ ਕੀਮਤਾਂ ਦੇ ਬਿਲਕੁਲ ਉਲਟ ਹੈ।
    ਹਿਮਾਚਲ ਵਿੱਚ ਪੰਜਾਬੀ ਦੀਆਂ ਕਈ ਉਪ-ਭਾਸ਼ਾਵਾਂ ਅੱਜ ਵੀ ਬੋਲੀਆਂ ਜਾਂਦੀਆਂ ਹਨ ਤੇ ਪੂਰੇ ਸੂਬੇ ਵਿੱਚ ਪੰਜਾਬੀ ਨੂੰ ਸਮਝਿਆ ਜਾਂਦਾ ਹੈ। ਗਰੇਵਾਲ ਨੇ ਕਿਹਾ ਕਿ ਹਿਮਾਚਲ ਦੇ ਪੰਜਾਬੀ ਪ੍ਰੇਮੀ ਸ਼ੁਰੂ ਤੋਂ ਹੀ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਅਤੇ ਇਸ ਦੀ ਪ੍ਰਫੁੱਲਤਾ ਦੀ ਮੰਗ ਕਰਦੇ ਆ ਰਹੇ ਹਨ ਪਰ ਮੌਜੂਦਾ ਸਰਕਾਰ ਨੇ ਪੰਜਾਬੀ ਪ੍ਰੇਮੀਆਂ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਪੰਜਾਬੀ ਵਿਰੋਧੀ ਫੈਸਲਾ ਲਿਆ ਹੈ ਜਿਸ ਦੀ ਸਮੂਹ ਪੰਜਾਬੀਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ।
    ਕੌਂਸਲ ਨੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਤੇ ਮੁੱਖ ਮੰਤਰੀ ਸਮੇਤ ਭਾਜਪਾ ਦੇ ਕੇਂਦਰੀ ਆਗੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਹਿਮਾਚਲ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਨੂੰ ਬਦਲਦੇ ਹੋਏ ਪੁਰਾਤਨ ਅਤੇ ਬਹੁ ਗਿਣਤੀ ਦੀ ਬੋਲੀ ਨੂੰ ਬਣਦਾ ਰੁਤਬਾ ਦੇ ਕੇ ਦੂਜੀ ਭਾਸ਼ਾ ਵਜੋਂ ਮੁੜ ਲਾਗੂ ਕਰਵਾਉਣ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com