ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫਾਇਲ ਫੋਟੋ ਫਾਇਲ ਫੋਟੋ

    ਇਨਸਾਫ ਦੀ ਉਡੀਕ ‘ਚ ਲੰਘੀ ਸਾਕਾ ਨਕੋਦਰ ਦੇ ਸ਼ਹੀਦਾਂ ਦੀ 33ਵੀਂ ਬਰਸੀ

    ਨਕੋਦਰ - ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿੰਡ ਲਿੱਤਰਾਂ ਵਿਖੇ ਨਕੋਦਰ ਸਾਕੇ ਨੂੰ ਯਾਦ ਕਰਦਿਆਂ ਸ਼ਹੀਦਾਂ – ਭਾਈ ਰਵਿੰਦਰ ਸਿੰਘ, ਭਾਈ ਝਿਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਜੀ ਦੀ 33ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਭਾਈ ਰਵਿੰਦਰ ਸਿੰਘ ਜੀ ਦੇ ਪਿਤਾ ਬਾਪੂ ਬਲਦੇਵ ਸਿੰਘ ਹਰ ਸਾਲ ਵਾਂਗ ਅਮਰੀਕਾ ਤੋਂ ਆਏ। ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸਿੱਖ ਪੰਥ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਭਾਵ-ਭਿੰਨਾ ਗੁਰਬਾਣੀ ਕੀਰਤਨ ਪਹੁੰਚੀ ਸੰਗਤ ਨੂੰ ਸਰਵਣ ਕਰਵਾਇਆ।
    4 ਫਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਸੰਗਤ ਉੱਪਰ ਪੰਜਾਬ ਪੁਲਸ ਵੱਲੋਂ ਅੰਨ੍ਹੇਵਾਹ ਗੋਲੀਆਂ ਵਰ੍ਹਾ ਕੇ 4 ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਨਕੋਦਰ ਸਾਕੇ ਵਜੋਂ ਜਾਣੇ ਜਾਂਦੇ ਇਸ ਸਰਕਾਰੀ ਦਹਿਸ਼ਤਗਰਦੀ ਦੇ ਕਿੱਸੇ ਦੇ ਨਿਆਂ ਲਈ ਅਨੇਕਾਂ ਯਤਨ ਕੀਤੇ ਗਏ ਪਰ 33 ਸਾਲ ਬੀਤਣ ਮਗਰੋਂ ਇਨਸਾਫ ਦੀ ਕੋਈ ਮੱਧਮ ਜੇਹੀ ਲੋਅ ਵੀ ਪਰਿਵਾਰਾਂ ਨੂੰ ਹਾਲੇ ਤੱਕ ਨਹੀਂ ਦਿਖੀ।
    ਪੰਜਾਬ ਸਰਕਾਰ ਵੱਲੋਂ ਇਸ ਸਾਕੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਹਾਲੇ ਤੱਕ ਵੀ ਜਨਤਕ ਨਹੀਂ ਕੀਤੀ ਗਈ। ਅਪ੍ਰੈਲ 2017 ਵਿਚ ਨਕੋਦਰ ਸਾਕੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਗਾਈਆਂ ਗਈਆਂ ਸਨ।
    ਅਰਦਾਸ ਅਤੇ ਹੁਕਮਨਾਮਾ ਸਾਹਿਬ ਤੋਂ ਉਪਰੰਤ ਬਾਪੂ ਬਲਦੇਵ ਸਿੰਘ ਜੀ ਨੇ 4 ਅਤੇ 5 ਫਰਵਰੀ 1986 ਦੇ ਦਿਨਾਂ ਨੂੰ ਚੇਤੇ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਸ਼ਹੀਦਾਂ ਦੀਆਂ ਦੇਹਾਂ ਦੇ ਦਰਸ਼ਨ ਵੀ ਕਿੰਨੀ ਮੁਸ਼ਕਲ ਨਾਲ ਨਸੀਬ ਹੋਏ ਸਨ। ਇਸ ਸਮਾਗਮ ਮੌਕੇ ਹਾਜਰੀ ਭਰਨ ਆਏ ਦਲ ਖਾਲਸਾ ਦੇ ਆਗੂ ਸ.ਹਰਚਰਨਜੀਤ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਵਾਪਰੇ ਸਾਕਾ ਨਕੋਦਰ ਅਤੇ ਸਾਕਾ ਬਹਿਬਲ ਕਲਾਂ ਬਾਰੇ ਦੱਸਦਿਆਂ ਕਿਹਾ ਕਿ “ਸਿੱਖ ਪੰਥ ਨੂੰ ਆਪਣੀ ਵਰਤਮਾਨ ਰਾਜਸੀ ਸਥਿਤੀ ਬਾਰੇ ਚੇਤੰਨ ਹੋਕੇ ਸੋਚਣ ਦੀ ਲੋੜ ਹੈ”। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਭਾਵਪੂਰਤ ਸ਼ਬਦਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
    ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਭਾਈ ਨਰਾਇਣ ਸਿੰਘ ਚੌੜਾ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਜੀ ਨੇ ਕਿਹਾ ਕਿ ਓਹ ਨਕੋਦਰ ਸਾਕੇ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਜਨਤਕ ਕਰਵਾਉਣ ਲਈ ਕਨੂੰਨੀ ਕੋਸ਼ਿਸ਼ਾਂ ਕਰਨਗੇ।
    ਭਾਈ ਨਰਾਇਣ ਸਿੰਘ ਨੇ ਦੱਸਿਆ ਕਿ ਨਕੋਦਰ ਸਾਕੇ ਦੇ ਇਨਸਾਫ ਲਈ ਯਤਨ ਕਰਨਾ ਪੰਜ ਮੈਂਬਰੀ ਕਮੇਟੀ ਦੇ ਮੁੱਢਲੇ ਨਿਸ਼ਾਨਿਆਂ ਵਿਚੋਂ ਹੈ।
    ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਵਿਚਾਰਾਂ ਨੂੰ ਪੰਥਕ ਤਾਲਮੇਲ ‘ਤੇ ਕੇਂਦਰਿਤ ਰੱਖਿਆ ਅਤੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਗਲੇ ਇਜਲਾਸ ਮੌਕੇ ਵਿਧਾਨ ਸਭਾ ਦੇ ਬਾਹਰ ਰੋਸ ਵਿਖਾਵਾ ਕੀਤਾ ਜਾਣਾ ਚਾਹੀਦਾ ਹੈ।
    ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੋਂ ਭਾਈ ਸੁਖਜੀਤ ਸਿੰਘ ਖੋਸੇ, ਅਲਾਇੰਸ ਆਫ ਸਿੱਖ ਆਰਗਨਾਈਜ਼ੇਸ਼ਨ ਤੋਂ ਸ. ਪਰਮਪਾਲ ਸਿੰਘ,ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਸ.ਜਗਜੀਤ ਸਿੰਘ ਪਹੁੰਚੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com