ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਕੋਦਰ ਗੋਲੀ ਕਾਂਡ: ਹਾਈ ਕੋਰਟ ਨੇ ਜਾਂਚ ਕਮਿਸ਼ਨ ਰਿਪੋਰਟ ਦਾ ਦੂਜਾ ਭਾਗ ਮੰਗਿਆ

    ਚੰਡੀਗੜ੍ਹ - ਨਕੋਦਰ ਵਿੱਚ 1986 ਵਿੱਚ ਵਾਪਰੇ ਪੁਲੀਸ ਗੋਲੀ ਕਾਂਡ ਵਿੱਚ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ ਦਾ ਦੂਜਾ ਭਾਗ ਮੰਗ ਲਿਆ ਹੈ। ਗੋਲੀ ਕਾਂਡ ਦੇ ਮ੍ਰਿਤਕਾਂ ’ਚੋਂ ਇਕ ਦੇ ਪਿਤਾ ਬਲਦੇਵ ਸਿੰਘ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਉਸਦੇ ਵਕੀਲ ਐੱਚ.ਸੀ. ਅਰੋੜਾ ਨੂੰ ਜਾਂਚ ਰਿਪੋਰਟ ਦਾ ਦੂਜਾ ਭਾਗ ਬੈਂਚ ਅੱਗੇ ਰੱਖਣ ਲਈ ਆਖਿਆ ਹੈ। ਬਲਦੇਵ ਸਿੰਘ ਵਲੋਂ ਮਾਮਲੇ ਦੀ ਜਾਂਚ ਸਬੰਧੀ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਰ ਦੇ ਵਕੀਲ ਅਨੁਸਾਰ ਉਸ ਵੇਲੇ ਜ਼ਿਲ੍ਹਾ ਮੈਜਿਸਟ੍ਰੇਟ ਦਰਬਾਰਾ ਸਿੰਘ ਗੁਰੂੁ ਸਨ ਜਦਕਿ ਮੁਹਾਲੀ ਦੇ ਐੱਸਐੱਸਪੀ ਮੁਹੰਮਦ ਇਜ਼ਹਾਰ ਆਲਮ ਅਤੇ ਐੱਸਪੀ (ਅਪਰੇਸ਼ਨਜ਼) ਅਸ਼ਵਨੀ ਕਮੁਾਰ ਸ਼ਰਮਾ ਸਨ। ਵਕੀਲ ਅਰੋੜਾ ਨੇ ਅਦਾਲਤ ਨੂੰ ਦੱਸਿਆ ਕਿ ਨਕੋਦਰ ਦੇ ਗੁਰਦੁਆਰੇ ਵਿੱਚ 2 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ ਚਾਰ ਸਰੂਪ ਅਗਨ ਭੇਟ ਕਰ ਦਿੱਤੇ ਗਏ ਸਨ। ਘਟਨਾ ਤੋਂ ਦੋ ਦਿਨ ਬਾਅਦ ਭੜਕੇ ਲੋਕਾਂ ਨੇ ਨਕੋਦਰ ਵਿੱਚ ਰੋਸ ਮਾਰਚ ਕੀਤਾ ਸੀ, ਜਿਸ ਦੌਰਾਨ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਵਾਲੀ ਪੁਲੀਸ ਨੀਮ ਨੇ ਪ੍ਰਦਰਸ਼ਨਕਾਰੀਆਂ ’ਤੇ 300 ਗੋਲੀਆਂ ਚਲਾਈਆਂ ਸਨ। ਗੋਲੀ ਕਾਂਡ ਵਿੱਚ ਚਾਰ ਨੌਜਵਾਨ ਮਾਰੇ ਗਏ ਸਨ। ਉਸ ਵੇਲੇ ਦੀ ਸੂੁਬਾ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਨਿਯੁਕਤ ਕਰਕੇ ਰਿਪੋਰਟ ਦੇਣ ਲਈ ਆਖਿਆ ਸੀ। ਭਾਵੇਂ ਉਸੇ ਵਰ੍ਹੇ ਜਾਂਚ ਕਮਿਸ਼ਨੇ ਨੇ ਰਿਪੋਰਟ ਦੇ ਦਿੱਤੀ ਸੀ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਅਦਾਲਤ ਨੇ ਹੁਣ ਜਾਂਚ ਰਿਪੋਰਟ ਦਾ ਦੂਜਾ ਭਾਗ ਦੇਣ ਲਈ ਆਖਿਆ ਹੈ, ਜਿਸ ਵਿੱਚ ਹਲਫਨਾਮੇ ਅਤੇ ਸਬੂਤ ਲੱਗੇ ਹੋਏ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com