ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚਿੱਠੀ ਸਿੰਘਪੁਰਾ ਦੇ ਸ਼ਹੀਦਾਂ ਨੂੰ ਇਨਸਾਫ਼ ਨਾ ਮਿਲਣ ਲਈ ਸਰਕਾਰ ਜ਼ਿੰਮੇਵਾਰ: ਮਾਨ

    ਪਟਿਆਲਾ - ‘ਆਪ’ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਹੈ ਕਿ ਚਿੱਠੀ ਸਿੰਘ ਪੁਰਾ ਵਿੱਚ ਘਰਾਂ ’ਚੋਂ ਕੱਢ ਕੇ ਸ਼ਹੀਦ ਕੀਤੇ ਗਏ 35 ਸਿੱਖਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਜਦੋਂਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ। ਇਸ ਦੀ ਰਿਪੋਰਟ 19 ਸਾਲ ਬੀਤ ਜਾਣ ਤੋਂ ਬਾਅਦ ਵੀ ਬਾਹਰ ਨਹੀਂ ਆਈ, ਇਸ ਲਈ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਸ੍ਰੀ ਮਾਨ ਅੱਜ ਇੱਥੇ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ ਕਰਨ ਲਈ ਪੁੱਜੇ ਸਨ। ਪਟਿਆਲਾ ਦਿਹਾਤੀ ਪ੍ਰਧਾਨ ਸ੍ਰੀ ਜੌੜੇਮਾਜਰਾ ਨੇ ਪੱਟੀ ਵਿਚ ਇਕ ਕੁੜੀ ਦੀ ਇੱਜ਼ਤ ਬਚਾਈ ਸੀ, ਇਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਵੀ ਲੱਗੀਆਂ ਸਨ। ਅੱਜ ਸ੍ਰੀ ਜੌੜੇਮਾਜਰਾ ਨੂੰ ਐਨਆਰਆਈ ਵੀਰਾਂ ਨੇ ਚਰਨਜੀਤ ਸਿੰਘ ਗਰੇਵਾਲ ਇੰਗਲੈਂਡ ਅਤੇ ਮੇਹਰ ਸਿੰਘ ਘੁਮਾਣ ਬੈਲਜੀਅਮ ਦੀ ਅਗਵਾਈ ਵਿਚ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਵੇਲੇ ਕੋਰ ਕਮੇਟੀ ਦੇ ਮੁਖੀ ਬੁੱਧ ਰਾਮ ਵੀ ਮੌਜੂਦ ਸਨ।
    ਸ੍ਰੀ ਮਾਨ ਨੇ ਕਿਹਾ ਕਿ ਮਾਰਚ 2000 ਨੂੰ ਜੰਮੂ ਕਸ਼ਮੀਰ ਦੇ ਚਿੱਠੀ ਸਿੰਘਪੁਰਾ ਵਿਚ ਘਰਾਂ ਵਿਚੋਂ ਕੱਢ ਕੇ 35 ਸਿੱਖ ਸ਼ਹੀਦ ਕਰ ਦਿੱਤੇ ਗਏ ਸਨ। ਇਸ ਦੀ ਜਾਂਚ ਸੀਬੀਆਈ ਨੂੰ ਦਿੱਤੀ ਗਈ ਸੀ, ਪਰ 19 ਸਾਲ ਬੀਤ ਜਾਣ ਤੋਂ ਬਾਅਦ ਵੀ ਸੀਬੀਆਈ ਨੇ ਇਸ ਸਬੰਧੀ ਕੋਈ ਵੀ ਤੱਥ ਨਸ਼ਰ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਇਹੀ ਹਾਲ ਬਰਗਾੜੀ (ਫ਼ਰੀਦਕੋਟ) ਵਿਚ ਅਕਾਲੀ ਭਾਜਪਾ ਸਰਕਾਰ ਮੌਕੇ ਸ਼ਹੀਦ ਹੋਏ ਦੋ ਸਿੰਘਾਂ ਦੀ ਮੌਤ ਦਾ ਵੀ ਹੋਣਾ ਸੀ, ਜਿਸ ਵਿਚ ਪੁਲੀਸ ਵੱਲੋਂ ਐਫਆਈਆਰ ਵੀ ਅਣਪਛਾਤੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਨਤਾਰ ਸਿੰਘ ਬਰਾੜ ਜਾਂ ਕੁਝ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਕਰਕੇ ਸਰਕਾਰ ਬਾਦਲਾਂ ਨੂੰ ਬਚਾਉਣਾ ਚਾਹੁੰਦੀ ਹੈ।
    ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁੰਡਾ ਅਨਸਰਾਂ ਦੇ ਹੌਸਲੇ ਬਹੁਤ ਵਧ ਗਏ ਹਨ। ਪਟਿਆਲਾ ਦਿਹਾਤੀ ਪ੍ਰਧਾਨ ਨੇ ਲੜਕੀ ਨੂੰ ਬਚਾਇਆ ਤਾਂ ਉਸ ਨੂੰ ਗੋਲੀਆਂ ਮਾਰੀਆਂ ਗਈਆਂ ਪਰ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਛੇਤੀ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ ਕਰ ਦੇਵਾਂਗੇ।

    Last modified on Saturday, 23 March 2019 13:47

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com