ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ‘ਸਿਟ’ ਵੱਲੋਂ ਨਵੇਂ ਸਬੂਤ ਪੇਸ਼

    ਫਰੀਦਕੋਟ - ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ’ਚ ਨਵੇਂ ਸਬੂਤ ਪੇਸ਼ ਕੀਤੇ ਹਨ। ਸਿਟ ਨੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮੈਡੀਕਲ ਰਿਪੋਰਟਾਂ ਤੇ ਹੋਰ ਸਬੂਤ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਬਹਿਬਲ ਕਲਾਂ ’ਚ ਮੁਜ਼ਾਹਰਾਕਾਰੀ ਸ਼ਾਂਤਮਈ ਢੰਗ ਨਾਲ ਬੈਠੇ ਹੋਏ ਸਨ, ਪਰ ਚਰਨਜੀਤ ਸ਼ਰਮਾ ਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਹਾਲਾਤ ਵਿਗਾੜੇ ਅਤੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਅਪਸ਼ਬਦ ਕਹੇ ਤੇ ਇੱਕ ਮੁਜ਼ਾਹਰਾਕਾਰੀ ਦੇ ਥੱਪੜ ਵੀ ਮਾਰਿਆ।
    ਜ਼ਿਕਰਯੋਗ ਹੈ ਕਿ ਇਸ ਕੇਸ ’ਚ ਮੁਲਜ਼ਮ ਪੁਲੀਸ ਅਫਸਰਾਂ ਜਿਨ੍ਹਾਂ ’ਚ ਆਈਜੀਪੀ ਤੇ ਐੱਸਐੱਸਪੀ ਵੀ ਸ਼ਾਮਲ ਹਨ, ਨੇ 14 ਅਕਤੂਬਰ 2015 ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ’ਚ ਮੁਜ਼ਾਹਰਾਕਾਰੀਆਂ ’ਤੇ ਗੋਲੀ ਚਲਾਉਣ ਦੇ ਦੋਸ਼ਾਂ ਨੂੰ ਝੂਠ ਦੱਸਿਆ ਹੈ।
    ਸਿਟ ਨੇ ਆਪਣੀ ਰਿਪੋਰਟ ’ਚ ਦੋਸ਼ ਲਗਾਇਆ ਕਿ ਪੁਲੀਸ ਨੇ ਡਿਊਟੀ ਮੈਜਿਸਟਰੇਟ ਜੋ ਕਿ ਮੌਕੇ ’ਤੇ ਹਾਜ਼ਰ ਸੀ, ਦੀ ਮਨਜ਼ੂਰੀ ਲਏ ਬਿਨਾਂ ਹੀ ਮੁਜ਼ਾਹਰਾਕਾਰੀਆਂ ’ਤੇ ਪਹਿਲਾਂ ਲਾਠੀਚਾਰਜ ਕੀਤਾ ਤੇ ਬਾਅਦ ਵਿੱਚ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਸਬੂਤ ਨਹੀਂ ਮਿਲਿਆ ਜਿਸ ਤੋਂ ਸਾਬਤ ਹੁੰਦਾ ਹੋਵੇ ਕਿ ਪੁਲੀਸ ਨੂੰ ਮੁਜ਼ਾਹਰਾਕਾਰੀਆਂ ਤੋਂ ਖਤਰਾ ਸੀ ਕਿਉਂਕਿ ਕਿਸੇ ਵੀ ਮੁਜ਼ਾਹਰਾਕਾਰੀ ਕੋਲ ਕੋਈ ਹਥਿਆਰ ਨਹੀਂ ਸੀ। ਸਿਟ ਨੇ ਕਿਹਾ ਕਿ ਪੁਲੀਸ ਨੇ ਚਰਨਜੀਤ ਸ਼ਰਮਾ ਦੀ ਜਿਪਸੀ ’ਤੇ 12 ਬੋਰ ਦੀ ਬੰਦੂਕ ਨਾਲ ਖੁਦ ਗੋਲੀਆਂ ਚਲਾ ਕੇ ਝੂਠੇ ਸਬੂਤ ਤਿਆਰ ਕੀਤੇ ਹਨ।
    ਸਿਟ ਨੇ ਕਿਹਾ ਕਿ ਪੁਲੀਸ ਨੇ ਮੁਜ਼ਾਹਰਾਕਾਰੀਆਂ ਖ਼ਿਲਾਫ਼ ਦਰਜ ਕੀਤੀ ਐੱਫਆਈਆਰ (ਨੰ. 129) ’ਚ ਕਿਹਾ ਹੈ ਕਿ ਮੁਜ਼ਾਹਰਾਕਾਰੀਆਂ ਨੇ ਏਐੱਸਆਈ ਸੁਰਿੰਦਰ ਕੁਮਾਰ ਦੀ ਕੁੱਟਮਾਰ ਕੀਤੀ, ਜਿਸ ਕਾਰਨ ਆਤਮ ਰੱਖਿਆ ਲਈ ਪੁਲੀਸ ਨੂੰ ਗੋਲੀ ਚਲਾਉਣੀ ਪਈ। ਜਦਕਿ ਸੁਰਿੰਦਰ ਕੁਮਾਰ ਵੱਲੋਂ ਸਿਟ ਕੋਲ ਬਿਆਨ ਦਿੱਤੇ ਗਏ ਹਨ ਕਿ ਪੁਲੀਸ ਨੇ ਉਸ ਦੀ ਕੁੱਟਮਾਰ ਹੋਣ ਤੋਂ ਕਾਫੀ ਸਮਾਂ ਪਹਿਲਾਂ ਹੀ ਮੁਜ਼ਾਹਰਾਕਾਰੀਆਂ ’ਤੇ ਗੋਲੀ ਚਲਾ ਦਿੱਤੀ ਸੀ ਤੇ ਪੁਲੀਸ ਦੀ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਹੀ ਲੋਕਾਂ ਨੇ ਪੁਲੀਸ ਦੀਆਂ ਗੱਡੀਆਂ ਸਾੜੀਆਂ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com