ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਮੁਖੀ ਨੂੰ ਮੁਆਫ਼ੀ ਅਕਾਲੀ ਦਲ ਦੀ ਗ਼ਲਤੀ : ਢੀਂਡਸਾ

    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਮਹਿਸੂਸ ਕਰਦੀ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਗਲਤੀ ਸੀ। ਉਨ੍ਹਾਂ ਕਿਹਾ ਕਿ ਇਹ ਗੱਲ ਮੰਨਣ ਵਿਚ ਕੋਈ ਹਰਜ ਨਹੀਂ ਕਿ ਸਰਕਾਰਾਂ ਕਈ ਵਾਰ ਗਲਤ ਫ਼ੈਸਲੇ ਵੀ ਲੈ ਲੈਂਦੀਆਂ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਹੁਣ ਇਸ ਮਸਲੇ ’ਤੇ ਬਹਿਸ ਦੀ ਲੋੜ ਨਹੀਂ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚਾਈ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐੱਸਆਈਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਉਹ ਕੋਈ ਮਾਨਤਾ ਨਹੀਂ ਦਿੰਦੇ। ਲੋਕ ਸਭਾ ਚੋਣ ਲੜਨ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਜੇ ਪਾਰਟੀ ਚੋਣ ਲੜਨ ਲਈ ਕਹੇਗੀ ਤਾਂ ਉਹ ਜ਼ਰੂਰ ਲੜਨਗੇ। ਢੀਂਡਸਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਹ ਹਰ ਧਰਮ ਨੂੰ ਮੰਨਣ ਵਾਲੇ ਵਿਅਕਤੀਆਂ ਕੋਲ ਵੋਟ ਮੰਗਣ ਜਾਣਗੇ ਪਰ ਕਿਸੇ ਡੇਰੇ ’ਤੇ ਬਿਲਕੁਲ ਨਹੀਂ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com