ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਖਿਜ਼ਰਾਬਾਦ ਦੇ ਡੇਰੇ ਦਾ ਮਾਮਲਾ: ਤਖ਼ਤ ਕੇਸਗੜ੍ਹ ਸਾਹਿਬ ਵਲੋਂ ਜਾਂਚ ਕਮੇਟੀ ਦਾ ਗਠਨ

    ਕੁਰਾਲੀ - ਨੇੜਲੇ ਪਿੰਡ ਖਿਜ਼ਰਾਬਾਦ ਦੇ ਡੇਰੇ ਵਿੱਚ ਸ੍ਰੀ ਚੰਦ ਸਿਧਾਂਤ ਸਾਗਰ ਗ੍ਰੰਥ ਸਜਾ ਕੇ ਸਮਾਗਮ ਕਰਵਾਉਣ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਇਸ ਘਟਨਾ ਦਾ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ, ਉਥੇ ਮਾਮਲੇ ਦੀ ਜਾਂਚ ਸਬੰਧੀ ਤਖਤ ਕੇਸਗੜ੍ਹ ਸਾਹਿਬ ਵਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
    ਡੇਰੇ ਵਿੱਚ ਕਰਵਾਏ ਸਮਾਗਮ ਨੂੰ ਲੈ ਕੇ ਅੱਜ ਹਰਮੀਤ ਸਿੰਘ ਬਰਸਾਲਪੁਰ, ਬਲਵਿੰਦਰ ਸਿੰਘ ਖਿਜ਼ਰਾਬਾਦ, ਜਸਵੀਰ ਸਿੰਘ, ਕਮਲਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰਨਾਂ ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਅਤੇ ਸਰਬਜੀਤ ਸਿੰਘ ਕਾਦੀਮਾਜਰਾ ਦੀ ਹਾਜ਼ਰੀ ਵਿੱਚ ਮਾਜਰੀ ਪੁਲੀਸ ਥਾਣੇ ਵਿੱਚ ਆਪਣੇ ਬਿਆਨ ਕਲਮਬੰਦ ਕਰਵਾਏ। ਪੰਥਕ ਆਗੂਆਂ ਨੇ ਡੇਰਾ ਚਲਾਉਣ ਵਾਲੇ ਬਾਬੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਪੰਥਕ ਜਥੇਬੰਦੀਆਂ ਅਤੇ ਆਗੂਆਂ ਨੇ ਬਾਬੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਸਬੰਧੀ ਪੰਥਕ ਆਗੂਆਂ ਦੀ ਮੀਟਿੰਗ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਪੰਜ ਅਪਰੈਲ ਨੂੰ ਸੱਦੀ ਗਈ ਹੈ।
    ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਨੇ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ। ਭਾਈ ਰਘਵੀਰ ਸਿੰਘ ਨੇ ਐਸਜੀਪੀਸੀ ਮੈਂਬਰਾਂ ਜਥੇਦਾਰ ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਚਰਨਜੀਤ ਸਿੰਘ ਕਾਲੇਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸਿਮਰਨਜੀਤ ਸਿੰਘ ਨੂੰ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜਿਹੇ ਪੰਥ ਵਿਰੋਧੀ ਵਰਤਾਰੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਥਾਣਾ ਮਾਜਰੀ ਦੇ ਐਸਐਚਓ ਹਰਨੇਕ ਸਿੰਘ ਨੇ ਕਿਹਾ ਕਿ ਅਖੌਤੀ ਬਾਬੇ ਖ਼ਿਲਾਫ਼ ਸ਼ਿਕਾਇਤ ਦੇਣ ਵਾਲੇ ਆਗੂਆਂ ਦੇ ਬਿਆਨ ਅੱਜ ਕਲਮਬੰਦ ਕਰ ਲਏ ਗਏ ਹਨ। ਜਾਂਚ ਮੁਕੰਮਲ ਹੋਣ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    ਇਸੇ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਤੇ ਨੌਜਵਾਨ ਆਗੂ ਰਵਿੰਦਰ ਸਿੰਘ ਖੇੜਾ ਨੇ ਅਖੌਤੀ ਬਾਬੇ ਵਲੋਂ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਨੂੰ ਅਣਜਾਣਪੁਣੇ ਵਿੱਚ ਹੋਈ ਭੁੱਲ ਦੱਸਦਿਆਂ ਕਿਹਾ ਕਿ ਉਹ ਇਸ ਲਈ ਸਮੁੱਚੀ ਸਿੱਖ ਸੰਗਤ ਅਤੇ ਪੰਥ ਤੋਂ ਮੁਆਫ਼ੀ ਮੰਗਦੇ ਹਨ।

    Last modified on Sunday, 31 March 2019 02:27

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com