ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੁੱਤ ਵੱਲੋਂ ਬਾਦਲ ਦਲ ਦੀ ਟਿਕਟ ’ਤੇ ਚੋਣ ਲੜਨ ਦੀਆਂ ਖ਼ਬਰਾਂ ਤੋਂ ਸੁਖਦੇਵ ਸਿੰਘ ਢੀਂਡਸਾ ਖ਼ਫ਼ਾ

    ਟੌਹੜਾ (ਪਟਿਆਲਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦੀ ਟਿਕਟ ਉੱਤੇ ਚੋਣ ਲੜੀ, ਤਾਂ ਉਹ ਉਸ ਲਈ ਚੋਣ ਪ੍ਰਚਾਰ ਨਹੀਂ ਕਰਨਗੇ।
    ਮਰਹੂਮ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣਾ ਪੰਥਕ ਚਿਹਰਾ ਗੁਆ ਚੁੱਕਾ ਹੈ ਤੇ ਪਾਰਟੀ ਨੂੰ ਬਹੁਤ ਤੇਜ਼ੀ ਨਾਲ ਆਪਣੀ ਬੁਨਿਆਦੀ ਵਿਚਾਰਧਾਰਾ ’ਚ ਵਾਪਸ ਲਿਆਉਣ ਦੀ ਜ਼ਰੂਰਤ ਹੈ।
    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂ ਇਸ ਸਮਾਰੋਹ ਵਿੱਚ ਮੌਜੂਦ ਨਹੀਂ ਸਨ। ਉਂਝ ਉਨ੍ਹਾਂ ਦੇ ਵਿਰੋਧੀਆਂ; ਜਿਵੇਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸੇਵਾ ਸਿੰਘ ਸੇਖਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਤੇ ਅਜਿਹੇ ਕੁਝ ਹੋਰ ਆਗੂਆਂ ਨੇ ਬਾਦਲਾਂ ਖਿ਼ਲਾਫ਼ ਆਪਣੀ ਭੜਾਸ ਕੱਢੀ।
    ਚੇਤੇ ਰਹੇ ਕਿ ਸੀਨੀਅਰ ਢੀਂਡਸਾ ਨੇ ਪਹਿਲਾਂ ਹੀ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਸਾ ਨੂੰ ਸਲਾਹ ਦਿੱਤੀ ਸੀ ਕਿ ਉਹ ਅਕਾਲੀ ਦਲ ਦੀ ਟਿਕਟ ਉੱਤੇ ਚੋਣ ਨਾ ਲੜੇ ਕਿਉਂਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਹੁਣ ਆਮ ਜਨਤਾ ਵਿੱਚ ਅਕਾਲੀ ਦਲ ਪ੍ਰਤੀ ਡਾਢਾ ਰੋਹ ਪਾਇਆ ਜਾ ਰਿਹਾ ਹੈ।
    ਜਦੋਂ ਵੱਡੇ ਢੀਂਡਸਾ ਹੁਰਾਂ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵੱਲੋਂ ਟਿਕਟ ਦੇਣ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ,‘ਪਰਮਿੰਦਰ ਤੋਂ ਪੁੱਛੋ, ਉਹ ਚੋਣ ਕਿਉਂ ਲੜ ਰਿਹਾ ਹੈ। ਮੈਂ ਪਹਿਲਾਂ ਹੀ ਉਸ ਨੂੰ ਇੰਝ ਨਾ ਕਰਨ ਦੀ ਸਲਾਹ ਦਿੱਤੀ ਸੀ। ਹੁਣ ਉਸ ਦੀ ਮਰਜ਼ੀ ਹੈ। ਇਕੱਲੇ ਪਰਮਿੰਦਰ ਲਈ ਹੀ ਨਹੀਂ, ਮੈਂ ਕਿਸੇ ਵੀ ਅਕਾਲੀ ਆਗੂ ਜਾਂ ਹੋਰ ਪਾਰਟੀਆਂ ਲਈ ਵੀ ਚੋਣ ਪ੍ਰਚਾਰ ਨਹੀਂ ਕਰਾਂਗਾ।’
    ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਕਾਸ਼ ਸਿੰਘ ਬਾਦਲ ਜਾਂ ਉਨ੍ਹਾਂ ਦੇ ਪੁੱਤਰ ਨਾਲ ਕੋਈ ਨਿਜੀ ਗੁੱਸਾ ਨਹੀਂ ਹੈ। ‘ਮੇਰੇ ਵਿਚਾਰਧਾਰਕ ਮੱਤਭੇਦ ਹਨ ਪਰ ਉਹ ਸਿਰਫ਼ ਤਦ ਹੀ ਦੂਰ ਹੋ ਸਕਦੇ ਹਨ ਜੇ ਪਾਰਟੀ ਆਪਣੀ ਅਸਲ ਵਿਚਾਰਧਾਰਾ ਵੱਲ ਪਰਤੇ।’

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com