ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਰਗਾੜੀ ਇਨਸਾਫ਼ ਮੋਰਚਾ ਵੱਲੋਂ ਚੋਣ ਕਮਿਸ਼ਨ ਨੂੰ ਸੱਤ ਦਿਨਾਂ ਦਾ ਅਲਟੀਮੇਟਮ

    ਬਠਿੰਡਾ - ਬਰਗਾੜੀ ਇਨਸਾਫ ਮੋਰਚਾ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਿੱਠ ’ਤੇ ਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਆਈ.ਜੀ ਦਾ ਤਬਾਦਲਾ ਕਰਨ ਮਗਰੋਂ ਬਰਗਾੜੀ ਮੋਰਚਾ ਕਾਫ਼ੀ ਤਲਖ਼ ਰੌਂਅ ਵਿੱਚ ਹੈ ਅਤੇ ਇਸ ਤਬਾਦਲੇ ਨੂੰ ਰੋਕਣ ਲਈ ਮੋਰਚਾ ਨਵਾਂ ਸੰਘਰਸ਼ ਵਿੱਢਣ ਦੇ ਰਾਹ ਪੈਣ ਲੱਗਾ ਹੈ। ਬਰਗਾੜੀ ਮੋਰਚੇ ਦੀ ਅਗਵਾਈ ਕਰਨ ਵਾਲੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਅੱਜ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਸੱਤ ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਮੁਤਵਾਜ਼ੀ ਜਥੇਦਾਰ ਮੰਡ ਨੇ ਆਖਿਆ ਕਿ ਜੇਕਰ ਸਿੱਟ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹਫਤੇ ਵਿਚ ਰੱਦ ਨਾ ਕੀਤਾ ਗਿਆ ਤਾਂ ਉਹ ਅਗਲਾ ਸੰਘਰਸ਼ ਵਿੱਢਣਗੇ। ਮੁਤਵਾਜ਼ੀ ਜਥੇਦਾਰ ਮੰਡ ਨੇ ਅੱਜ ਇਹ ਅਲਟੀਮੇਟਮ ਮੋਰਚੇ ਦੇ ਆਗੂ ਗੁਰਦੀਪ ਸਿੰਘ ਬਠਿੰਡਾ, ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗੁਰਸੇਵਕ ਸਿੰਘ ਜਵਾਹਰਕੇ ਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਦੀ ਹਾਜ਼ਰੀ ਦੌਰਾਨ ਦਿੱਤਾ। ਪੰਥਕ ਆਗੂਆਂ ਨੇ ਆਖਿਆ ਕਿ ਅਗਰ ਆਈ.ਜੀ ਦਾ ਤਬਾਦਲਾ ਰੱਦ ਨਾ ਕੀਤਾ ਤਾਂ ਸ਼ਾਂਤਮਈ ਤੇ ਤਿੱਖਾ ਸੰਘਰਸ਼ ਹੋਵੇਗਾ, ਜਿਸ ਦਾ ਮਗਰੋਂ ਐਲਾਨ ਕੀਤਾ ਜਾਵੇਗਾ। ਸਾਰੀਆਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਇਹ ਸੰਘਰਸ਼ ਹੋਵੇਗਾ। ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਆਖਿਆ ਕਿ ਚੋਣ ਕਮਿਸ਼ਨ ਨੇ ਆਈ.ਜੀ ਦਾ ਤਬਾਦਲਾ ਕਰਕੇ ਸਿੱਖ ਪੰਥ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।ਯੂਨਾਈਟਿਡ ਅਕਾਲੀ ਦਲ ਵੱਲੋਂ ਆਈਜੀ ਦਾ ਤਬਾਦਲਾ ਰੱਦ ਕਰਾਉਣ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਫ਼ਤਰ ਅੱਗੇ 12 ਅਪਰੈਲ ਨੂੰ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੋਣ ਕਮਿਸ਼ਨ ਦੇ ਦਫਤਰ ਤੱਕ ਰੋਸ ਮਾਰਚ ਕਰਨਗੇ ਅਤੇ ਉਸ ਮਗਰੋਂ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਅੱਜ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਅਜੇ ਵੀ ਸਿਰਸਾ ਦੇ ਡੇਰਾ ਮੁਖੀ ਨੂੰ ਬਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਵਿਚ ਜਿਥੇ ਜਿਥੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਲਈ ਜਾਣਗੇ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com