ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜੇ ਬਰਤਾਨਵੀ ਪੁਲਿਸ ਵਲੋਂ ਗ੍ਰਿਫ਼ਤਾਰ

    ਲੰਡਨ -ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜੇ ਨੂੰ ਅੱਜ ਬਰਤਾਨਵੀ ਪੁਲਿਸ ਵਲੋਂ ਆਖਰ ਕਈ ਸਾਲਾਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਕਵਾਡੋਰ ਨੇ ਅਸਾਂਜੇ ਨੂੰ ਵੀਰਵਾਰ ਨੂੰ ਆਪਣੇ ਸਫਾਰਤਖਾਨੇ 'ਚੋਂ ਬਾਹਰ ਕੱਢ ਦਿੱਤਾ ਸੀ, ਜਿਸ ਤੋਂ ਤੁਰੰਤ ਬਾਅਦ ਬਰਤਾਨਵੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਬਹੁ-ਚਰਚਿਤ ਅਸਾਂਜੇ ਨੇ ਪਿਛਲੇ 7 ਸਾਲ ਤੋਂ ਇਕਵਾਡੋਰ ਦੇ ਸਫਾਰਤਖਾਨੇ ਵਿਚ ਪਨਾਹ ਲਈ ਹੋਈ ਸੀ। ਉਸ ਵਲੋਂ ਜਾਰੀ ਕੀਤੇ ਖੁਫੀਆ ਦਸਤਾਵੇਜ਼ਾਂ ਕਾਰਨ ਅਮਰੀਕਾ ਨੂੰ ਵਿਸ਼ਵ ਪੱਧਰ 'ਤੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਮੈਟਰੋਪੋਲੀਟਨ ਪੁਲਿਸ ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਅਸਾਂਜੇ ਖ਼ਿਲਾਫ਼ ਸਾਲ 2012 ਵਿਚ ਵੈਸਟਮਿਨਸਟਰ ਮੈਜਿਸਟਰੇਟ ਅਦਾਲਤ ਵਲੋਂ ਜਾਰੀ ਵਾਰੰਟ 'ਤੇ ਸਰੰਡਰ ਕਰਨ ਵਿਚ ਅਸਫਲ ਰਹਿਣ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। 7 ਸਾਲ ਪਹਿਲਾਂ ਉਹ ਇਕ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੀਡਨ ਹਵਾਲਗੀ ਦਾ ਸਾਹਮਣਾ ਕਰ ਰਿਹਾ ਸੀ, ਇਹ ਕੇਸ ਬਾਅਦ ਵਿਚ ਵਾਪਸ ਲੈ ਲਿਆ ਗਿਆ ਸੀ। ਸਕਾਟਲੈਂਡ ਯਾਰਡ ਦੇ ਅਧਿਕਾਰੀ ਨੇ ਕਿਹਾ ਕਿ ਇਕਵਾਡੋਰ ਦੇ ਰਾਜਦੂਤ ਵਲੋਂ ਅੰਬੈਸੀ ਵਿਚ ਬੁਲਾਇਆ ਗਿਆ ਸੀ ਤੇ ਉਨ੍ਹਾਂ ਅਸਾਂਜੇ ਦੀ ਰਾਜਨੀਤਕ ਸ਼ਰਨ ਰੱਦ ਕਰ ਦਿੱਤੀ ਹੈ। ਅਮਰੀਕਾ ਦੇ ਨਿਆਂ ਵਿਭਾਗ ਨੇ 47 ਸਾਲਾ ਅਸਾਂਜੇ ਖਿਲਾਫ ਅਪਰਾਧਕ ਦਸਤਾਵੇਜ਼ਾਂ ਦੇ ਪ੍ਰਕਾਸ਼ਨ ਨਾਲ ਸਬੰਧਿਤ ਅਪਰਾਧਕ ਦੋਸ਼ ਦਾਇਰ ਕੀਤਾ ਹੈ। ਜਦ ਕਿ ਬਚਾਅ ਪੱਖ ਦਾ ਕਹਿਣਾ ਹੈ ਕਿ ਇਹ ਖੁਫੀਆ ਦਸਤਾਵੇਜ਼ ਗਲਤੀ ਨਾਲ ਨਵੰਬਰ ਵਿਚ ਜਨਤਕ ਹੋ ਗਏ ਸਨ। ਅਸਾਂਜੇ 'ਤੇ ਸਾਲ 2016 ਦੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਹਿਲੇਰੀ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਕੰਪਿਊਟਰਾਂ ਤੋਂ ਚੋਰੀ ਕੀਤੀ ਗਈ ਸਮੱਗਰੀ ਨੂੰ ਜਾਰੀ ਕਰਕੇ ਰੂਸੀ ਦਖ਼ਲ ਦੀ ਹਮਾਇਤ ਕਰਨ ਦੇ ਵੀ ਦੋਸ਼ ਹਨ। ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵੇਦ ਨੇ ਵੀ ਅਸਾਂਜੇ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਉਹ ਹੁਣ ਯੂ.ਕੇ. ਵਿਚ ਕਾਨੂੰਨ ਦਾ ਸਾਹਮਣਾ ਕਰੇਗਾ।
    ਅਸਾਂਜੇ ਦੀ ਮੌਤ ਦੀ ਸਜ਼ਾ ਦੇ ਨਾਲ ਨਹੀਂ ਕੀਤੀ ਜਾਵੇਗੀ ਹਵਾਲਗੀ: ਰਾਸ਼ਟਰਪਤੀ ਲੈਨਿਨ
    ਕਿਉਟੋ, ਇਕਵਾਡੋਰ ਦੇ ਰਾਸ਼ਟਰਪਤੀ ਲੈਨਿਨ ਮੋਰੇਨੋ ਨੇ ਵਿਕੀਲੀਕਸ ਦੇ ਸੰਸਥਾਪਕ ਜੁੂਲੀਅਨ ਅਸਾਂਜੇ ਬਾਰੇ ਇਕ ਵੀਡਿਓ ਜਾਰੀ ਕਰਦੇ ਹੋਏ ਕਿਹਾ ਕਿ ਉਹ ਉਸ ਕਿਸੇ ਵੀ ਦੇਸ਼ ਨੂੰ ਜੂਲੀਅਨ ਦੀ ਹਵਾਲਗੀ ਨਹੀਂ ਦੇਣਗੇ, ਜਿੱਥੇ ਉਸ ਨੂੰ ਤਸੀਹਿਆਂ ਜਾਂ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇ।
    ਮਾਸਕੋ, ਜੂਲੀਅਨ ਅਸਾਂਜੇ ਦੀ ਲੰਡਨ ਵਿਚ ਗ੍ਰਿਫਤਾਰੀ ਦੀ ਆਲੋਚਨਾ ਕਰਦੇ ਹੋਏ ਸਾਬਕਾ ਅਮਰੀਕੀ ਸਰਕਾਰੀ ਠੇਕੇਦਾਰ ਐਡਵਰਡ ਸਨੋਡੇਨ ਨੇ ਇਸ ਨੂੰ ਪ੍ਰੈੱਸ ਆਜ਼ਾਦੀ ਦਾ ਇਕ ਕਾਲਾ ਸਮਾਂ ਦੱਸਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com