ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਅਕਾਲੀ ਦਲ (ਬ) ਦਾ ਬਾਈਕਾਟ ਕਰਨ ਦਾ ਸੱਦਾ

    ਲੁਧਿਆਣਾ - ਸਿੱਖ ਤਾਲਮੇਲ ਮਿਸ਼ਨ ਦੀ ਅਗਵਾਈ ਹੇਠ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਸੰਗਠਨਾਂ ਨੇ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਕਥਿਤ ਜ਼ਿੰਮੇਵਾਰ ਅਕਾਲੀ ਦਲ ਅਤੇ ਭਾਜਪਾ ਨੂੰ ਹਰਾਉਣ ਲਈ ਤਿਆਰ ਰਹਿਣ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਸਿੱਖ ਕੌਮ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।
    ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿੱਚ ਹੋਈ ਮੀਟਿੰਗ ਦੌਰਾਨ ਦੋ ਦਰਜਨ ਤੋਂ ਵੱਧ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ। ਇਸ ਮੌਕੇ ਮਿਸ਼ਨ ਦੇ ਆਗੂ ਮਾਸਟਰ ਸੰਤੋਖ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਇਨ੍ਹਾਂ ਪਾਰਟੀਆਂ ਦੀ ਅਸਲੀਅਤ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਭਰ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਸ ਲਈ 11 ਮੈਂਬਰੀ ਤਾਲਮੇਲ ਕਮੇਟੀ ਗਠਿਤ ਕੀਤੀ ਗਈ ਹੈ ਜੋ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰੇਗੀ।
    ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਕੀਤੇ ਪੰਜ ਪਿਆਰਿਆਂ ਦੇ ਆਗੂ ਭਾਈ ਸਤਨਾਮ ਸਿੰਘ ਖੰਡਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲਈ ਬਾਦਲ ਪਰਿਵਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਨ੍ਹਾਂ ਨੇ ਸਾਰੀ ਸੱਚਾਈ ਪਤਾ ਹੋਣ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਸਰਪ੍ਰਸਤੀ ਦੇ ਕੇ ਬਚਾਇਆ। ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਦੇਣ ਤੋਂ ਇਨਕਾਰ ਕਰਨ ਵਾਲੇ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਵਾਲਿਆਂ ਨੂੰ ਇਤਿਹਾਸ ਕਦੀ ਵੀ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਖਡੂਰ ਸਾਹਿਬ ਤੋਂ ਚੋਣ ਲੜ ਰਹੀ ਬੀਬੀ ਖਾਲੜਾ ਦਾ ਪਾਰਟੀ ਪੱਧਰ ਤੋਂ ਉੱਠ ਕੇ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਤਨਾਮ ਸਿੰਘ ਪਾਉਂਟਾ ਸਾਹਿਬ, ਐਡਵੋਕੇਟ ਡੀਐੱਸ ਗਿੱਲ, ਅੰਮ੍ਰਿਤਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸੰਧੂ, ਲਾਭ ਸਿੰਘ ਭਾਮੀਆਂ, ਸੁਖਵਿੰਦਰ ਸਿੰਘ ਵਡਾਲਾ, ਹਰਦੀਪ ਸਿੰਘ ਅਤੇ ਬੀਬੀ ਇੰਦਰਜੀਤ ਕੌਰ ਨੇ ਵੀ ਸੰਬੋਧਨ ਕੀਤਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com