ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦਿੱਲੀ ਦੇ ਸਿੱਖ ਵਪਾਰੀਆਂ 'ਤੇ ਝੁੱਲਿਆ ਭਾਰਤੀ ਸੁਰੱਖਿਆ ਬਲਾਂ ਦਾ ਕਹਿਰ

    ਨਵੀਂ ਦਿੱਲੀ - ਦਿੱਲੀ ਦੇ ਮਾਇਆਪੁਰੀ ਇਲਾਕੇ ਵਿੱਚ ਅੱਜ ਭਾਰਤੀ ਸੁਰੱਖਿਆ ਬਲਾਂ ਵੱਲੋਂ ਤਾਕਤ ਦੀ ਵਰਤੋਂ ਨਾਲ ਇੱਥੇ ਚਲਦੀਆਂ ਕੁਬਾੜ ਦੀਆਂ ਦੁਕਾਨਾਂ ਨੂੰ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਦੁਕਾਨਦਾਰਾਂ ਅਤੇ ਭਾਰਤੀ ਸੁਰੱਖਿਆ ਬਲਾਂ ਦਰਮਿਆਨ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਘਟਨਾ ਦੀਆਂ ਸਾਹਮਣੇ ਆਈਆਂ ਵੀਡੀਓ ਵਿੱਚ ਨਜ਼ਰ ਪੈ ਰਿਹਾ ਹੈ ਕਿ ਭਾਰਤੀ ਸੁਰੱਖਿਆ ਬੱਲ ਸਿੱਖ ਦੁਕਾਨਦਾਰਾਂ 'ਤੇ ਲਾਠੀਚਾਰਜ ਅਤੇ ਪਥਰਾਅ ਕਰ ਰਹੇ ਹਨ ਜਿਸ ਦੇ ਜਵਾਬ ਵਿੱਚ ਸਿੱਖ ਦੁਕਾਨਦਾਰ ਵੀ ਭਾਰਤੀ ਸੁਰੱਖਿਆ ਬਲਾਂ 'ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ।
    ਪ੍ਰਾਪਤ ਜਾਣਕਾਰੀ ਮੁਤਾਬਿਕ ਮਾਇਆਪੁਰੀ ਦੇ ਇਸ ਇਲਾਕੇ ਵਿੱਚ ਸਿੱਖਾਂ ਦੀਆਂ ਜ਼ਿਆਦਾ ਦੁਕਾਨਾਂ ਹਨ ਜਿਹਨਾਂ ਵਿਚ ਕਬਾੜ ਦਾ ਕੰਮ ਹੁੰਦਾ ਹੈ। ਇਹ ਦੁਕਾਨਾਂ ਬਹੁਤ ਪੁਰਾਣੇ ਸਮੇਂ ਤੋਂ ਇੱਥੇ ਹਨ। ਪਰ ਬੀਤੇ ਦਿਨੀਂ ਭਾਰਤ ਦੇ ਕੌਮੀ ਗ੍ਰੀਨ ਟ੍ਰਿਬਿਊਨਲ ਵੱਲੋਂ ਪ੍ਰਦੂਸ਼ਣ ਨੂੰ ਕਾਰਨ ਦਸਦਿਆਂ ਇਹਨਾਂ ਦੁਕਾਨਾਂ ਨੂੰ ਬੰਦ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਭਾਰਤੀ ਸੁਰੱਖਿਆ ਬਲਾਂ ਵੱਲੋਂ ਵੱਡੀ ਗਿਣਤੀ ਵਿੱਚ ਇਹਨਾਂ ਦੁਕਾਨਾਂ ਨੂੰ ਜਬਰਨ ਸੀਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਿੱਖ ਦੁਕਾਨਦਾਰਾਂ ਵੱਲੋਂ ਇਸ ਦਾ ਵਿਰੋਧ ਕਰਨ 'ਤੇ ਹੋਈ ਬਹਿਸ ਬਾਜ਼ੀ ਵਿੱਚ ਸੁਰੱਖਿਆ ਮੁਲਾਜ਼ਮਾਂ ਨੇ ਸਿੱਖਾਂ ਦੀਆਂ ਦਸਤਾਰਾਂ ਉਤਾਰ ਦਿੱਤੀਆਂ ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ।
    ਸੋਸ਼ਲ ਮੀਡੀਆ 'ਤੇ ਪੁਲਸੀਆ ਕਹਿਰ ਦੀਆਂ ਵੀਡੀਓ ਵਾਇਰਲ ਹੋਣ ਮਗਰੋਂ ਰਾਜਨੀਤਕ ਲਾਹੇ ਲਈ ਟਵੀਟੋ-ਟਵੀਟ ਹੋਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦਿੱਲੀ ਦੀ ਸੱਤਾਧਿਰ ਆਮ ਆਦਮੀ ਪਾਰਟੀ ਨੇ ਇਸ ਕਾਰਵਾਈ ਲਈ ਮੋਦੀ ਸਰਕਾਰ ਨੂੰ ਦੋਸ਼ੀ ਦੱਸਿਆ ਹੈ। "ਆਪ" ਦੇ ਅਧਿਕਾਰਤ ਟਵਿੱਟਰ ਖਾਤੇ ਤੋਂ ਟਵੀਟ ਕਰਦਿਆਂ ਭਾਜਪਾ ਸਰਕਾਰ ਦੀ ਇਸ ਕਾਰਵਾਈ ਨੂੰ ਜਲਿਆਂਵਾਲੇ ਬਾਗ ਵਿੱਚ ਜਨਰਲ ਡਾਇਰ ਵੱਲੋਂ ਕੀਤੇ ਪੁਲਸੀਆ ਜੁਲਮ ਦੇ ਬਰਾਬਰ ਦੱਸਿਆ ਗਿਆ ਹੈ।
    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ , "ਅਪਣੇ ਹੀ ਵਪਾਰੀਆਂ ਨੂੰ ਇਸ ਤਰ੍ਹਾਂ ਕੁੱਟਣਾ ਬੇਹੱਦ ਸ਼ਰਮਨਾਕ ਹੈ। ਵਪਾਰੀਆਂ ਨੇ ਹਮੇਸ਼ਾ ਧੰਨ ਅਤੇ ਵੋਟ ਨਾਲ ਭਾਜਪਾ ਦਾ ਸਾਥ ਦਿੱਤਾ। ਬਦਲੇ ਵਿੱਚ ਭਾਜਪਾ ਨੇ ਉਹਨਾਂ ਦੀਆਂ ਦੁਕਾਨਾਂ ਸੀਲ ਕੀਤੀਆਂ ਅਤੇ ਉਹਨਾਂ ਨੂੰ ਲਾਠੀਆਂ ਨਾਲ ਕੁੱਟਿਆ। ਚੋਣਾਂ ਵਿਚ ਵੀ ਵਪਾਰੀਆਂ 'ਤੇ ਇੰਨਾ ਬੁਰਾ ਲਾਠੀਚਾਰਜ? ਭਾਜਪਾ ਸਾਫ ਕਹਿ ਰਹੀ ਹੈ- ਨਹੀਂ ਚਾਹੀਦਾ ਭਾਜਪਾ ਨੂੰ ਵਪਾਰੀਆਂ ਦਾ ਸਾਥ।"
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਫੇਸਬੁੱਕ ਖਾਤੇ 'ਤੇ ਪੁਲਸੀਆ ਜੁਲਮ ਦੀ ਵੀਡੀਓ ਸਾਂਝੀ ਕਰਦਿਆਂ ਦਿੱਲੀ ਪੁਲਿਸ ਦੇ ਰਵੱਈਏ ਦੀ ਨਿਖੇਧੀ ਕੀਤੀ ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਤੱਕ ਸੀਲਿੰਗ ਡਰਾਈਵ ਰੋਕਣ ਦੇ ਹੁਕਮ ਤੁਰੰਤ ਜਾਰੀ ਕਰਨ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com