ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਹਿਬਲ ਕਾਂਡ: ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ

    ਫ਼ਰੀਦਕੋਟ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਠ ਮਹੀਨਿਆਂ ਦੀ ਲੰਬੀ ਪੜਤਾਲ ਤੋਂ ਬਾਅਦ ਪੰਜ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਇਸ ਦੋਸ਼ ਪੱਤਰ ਨੂੰ ਅੰਤਿਮ ਛੋਹਾਂ ਦੇਣ ਲਈ ਸਰਕਾਰੀ ਵਕੀਲਾਂ ਨੂੰ ਇਸ ਦੋਸ਼ ਪੱਤਰ ਨੂੰ ਪਾਸ ਕਰਨ ਲਈ ਕਿਹਾ ਹੈ। ਸਰਕਾਰੀ ਵਕੀਲ ਇਸ ਦੋਸ਼ ਪੱਤਰ ਉੱਤੇ ਕੋਈ ਇਤਰਾਜ਼ ਨਹੀਂ ਲਾਉਂਦੇ ਤਾਂ ਇਹ ਦੋਸ਼ ਪੱਤਰ ਫ਼ਰੀਦਕੋਟ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।
    ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਹੋਰ ਤੱਥ ਲੱਭਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਾਂਚ ਟੀਮ ਨੇ ਅਕਤੂਬਰ-2018 ਵਿੱਚ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਛੇ ਮਹੀਨਿਆਂ ਦੇ ਅਰਸੇ ਦੌਰਾਨ ਜਾਂਚ ਟੀਮ ਨੇ ਪੜਤਾਲ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ। ਜਾਂਚ ਟੀਮ ਨੇ ਬਹਿਬਲ ਗੋਲੀ ਕਾਂਡ ਵਿੱਚ ਕਤਲ ਕੀਤੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਦੇ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਹੋਈ ਐੱਫਆਈਆਰ ਨੰਬਰ 130 ਅ/ਧ 302, 307, 201, 120-ਬੀ ਅਤੇ ਅਸਲਾ ਐਕਟ ਵਿੱਚ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਅਤੇ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।
    ਪੁਲੀਸ ਜਿਹੜੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਅਤੇ ਕਾਰਤੂਸਾਂ ਨੂੰ ਵੀ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਾਂਡ ਵਿੱਚ ਚਲਾਨ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਡੇਰਾ ਮੁਖੀ ਤੋਂ ਪੁੱਛਗਿਛ ਨਹੀਂ ਹੋ ਸਕੀ। ਬਹਿਬਲ ਕਾਂਡ ਵਿੱਚ ਦੋਸ਼ੀ ਨਾਮਜ਼ਦ ਹੋਣ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਸੀ। ਜਾਂਚ ਟੀਮ ਨੇ ਇਸ ਜ਼ਮਾਨਤ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 23 ਮਈ ਤੱਕ ਟਾਲ ਦਿੱਤੀ ਹੈ।
    ਦੂਜੇ ਪਾਸੇ 27 ਅਪਰੈਲ ਤੋਂ ਪਹਿਲਾਂ ਬਹਿਬਲ ਕਾਂਡ ਮਾਮਲੇ ਵਿੱਚ ਅਦਾਲਤ ’ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ, ਇਸ ਲਈ ਜਾਂਚ ਟੀਮ ਨੇ ਹੁਣ ਤੱਕ ਦੀ ਪੜਤਾਲ ਦੌਰਾਨ ਇਕੱਠੇ ਹੋਏ ਗਵਾਹਾਂ ਤੇ ਸਬੂਤਾਂ ਦੇ ਆਧਾਰ ’ਤੇ ਚਾਰਜਸ਼ੀਟ ਤਿਆਰ ਕਰ ਲਈ ਹੈ ਜਿਸ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਉਸ ਦਿਨ ਅਦਾਲਤਾਂ ਖੁੱਲ੍ਹਣਗੀਆਂ। ਜਾਂਚ ਟੀਮ ਦੇ ਸੂਤਰਾਂ ਨੇ ਦੱਸਿਆ ਕਿ ਲੋੜ ਪਈ ਤਾਂ ਚਲਾਨ ਪੇਸ਼ ਕਰਨ ਤੋਂ ਬਾਅਦ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਇਜਾਜ਼ਤ ਅਦਾਲਤ ਪਾਸੋਂ ਲਈ ਜਾਵੇਗੀ। ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਜਾਂਚ ਤੋਂ ਪਾਸੇ ਹਟਣ ਨਾਲ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਲਾਨ ਪੇਸ਼ ਹੋਣ ਵਿੱਚ ਦੇਰੀ ਹੋਈ ਹੈ।
    ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਅਧਿਕਾਰੀ ਨੇ ਇਸ ਸਬੰਧੀ ਸੰਪਰਕ ਕਰਨ ’ਤੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਅਤੇ ਨਾ ਹੀ ਉਹ ਕੋਈ ਪ੍ਰਤੀਕਿਰਿਆ ਦੇ ਸਕਦੇ ਹਨ ਕਿਉਂਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਸ ਜਾਂਚ ਸਬੰਧੀ ਕਿਸੇ ਵੀ ਕਿਸਮ ਦੀ ਟਿੱਪਣੀ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com