ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੀਬੀ ਪਰਮਜੀਤ ਕੌਰ ਖਾਲੜਾ ਦੇ ਪੱਖ ਵਿਚ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ’ਚੋਂ ਹਟਾਇਆ

    ਐਸ.ਏ.ਐਸ. ਨਗਰ (ਮੁਹਾਲੀ) - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਦਾਰ ਬ੍ਰਹਮਪੁਰਾ ਨੇ ਐਤਵਾਰ ਨੂੰ ਦੇਰ ਸ਼ਾਮ ਇਹ ਐਲਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਇੱਥੋਂ ਦੇ ਫੇਜ਼-11 ਦੇ ਪਬਲਿਕ ਪਾਰਕ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਂਜ ਉਨ੍ਹਾਂ ਬੀਬੀ ਖਾਲੜਾ ਨੂੰ ਵੀ ਮੰਚ ਤੋਂ ਅਪੀਲ ਕੀਤੀ ਕਿ ਉਹ ਸੁਖਪਾਲ ਖਹਿਰਾ ਦੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਥਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਤਾਂ ਜੋ ਹੋਰਨਾਂ ਪਾਰਟੀਆਂ ਤੇ ਸੰਸਥਾਵਾਂ ਨੂੰ ਵੀ ਉਨ੍ਹਾਂ ਦੀ ਮਦਦ ਲਈ ਪ੍ਰੇਰਿਆ ਜਾ ਸਕੇ। ਸ੍ਰੀ ਬ੍ਰਹਮਪੁਰਾ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ’ਚੋਂ ਹਟਾਉਣ ਦਾ ਰਸਮੀ ਐਲਾਨ ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਰਤਨ ਸਿੰਘ ਅਜਨਾਲਾ, ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਦੀ ਹਾਜ਼ਰੀ ਵਿੱਚ ਕੀਤਾ। ਜਥੇਦਾਰ ਬ੍ਰਹਮਪੁਰਾ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਜੇਕਰ ਬੀਬੀ ਖਾਲੜਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫ਼ੈਸਲਾ ਨਾ ਲਿਆ ਤਾਂ ਕੀ ਫਿਰ ਵੀ ਟਕਸਾਲੀ ਦਲ ਉਨ੍ਹਾਂ ਦੀ ਹਮਾਇਤ ਕਰੇਗਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਸਾਥੀਆਂ, ਪੰਥ ਦਰਦੀਆਂ ਅਤੇ ਸਿੱਖਾਂ ਦੇ ਕਹਿਣ ’ਤੇ ਆਪਣਾ ਉਮੀਦਵਾਰ ਚੋਣ ਮੈਦਾਨ ’ਚੋਂ ਹਟਾ ਲਿਆ ਹੈ। ਹੁਣ ਇਹ ਬੀਬੀ ਖਾਲੜਾ ਨੇ ਫ਼ੈਸਲਾ ਲੈਣਾ ਹੈ ਕਿ ਉਹ ਆਜ਼ਾਦ ਚੋਣ ਲੜਨਾ ਚਾਹੁੰਦੇ ਹਨ ਜਾਂ ਨਹੀਂ? ਉਨ੍ਹਾਂ ਨੇ ਤਾਂ ਆਪਣੇ ਸਾਥੀਆਂ ਦੀ ਗੱਲ ਮੰਨ ਕੇ ਬੀਬੀ ਖਾਲੜਾ ਨੂੰ ਹਮਾਇਤ ਦੇਣ ਦਾ ਫੈਸਲਾ ਲੈ ਲਿਆ ਹੈ। ਇਸ ਮੌਕੇ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਅਮਰੀਕ ਸਿੰਘ ਧਾਲੀਵਾਲ ਅਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

    ਜਸਵੰਤ ਸਿੰਘ ਖਾਲੜਾ ਦੀਆਂ ਕੁਰਬਾਨੀਆਂ ਦੇ ਮੱਦੇਨਜ਼ਰ ਲਿਆ ਫੈਸਲਾ: ਬ੍ਰਹਮਪੁਰਾ
    ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਪੰਜਾਬ ਜਮਹੂਰੀ ਗੱਠਜੋੜ ਤੇ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਆਪਣੇ ਉਮੀਦਵਾਰ ਜਰਨਲ ਜੇਜੇ ਸਿੰਘ ਨੂੰ ਚੋਣ ਮੈਦਾਨ ’ਚੋਂ ਹਟਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਖਾਲੜਾ ਅਜੇ ਵੀ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਪਾਰਟੀ ਖੁੱਲ੍ਹ ਕੇ ਉਨ੍ਹਾਂ ਦੇ ਹੱਕ ਵਿੱਚ ਪ੍ਰਚਾਰ ਕਰੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com