ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਸੰਗਤ ਵੱਲੋਂ ਬਾਬਾ ਜਗਤਾਰ ਸਿੰਘ ਨੂੰ ਕਣਕ ਦੀ ਸੇਵਾ ਦੇਣ ਤੋਂ ਇਨਕਾਰ

    ਬਟਾਲਾ - ਡੇਰਾ ਬਾਬਾ ਨਾਨਕ ਅਧੀਨ ਆਉਂਦੇ ਕਸਬਾ ਕਲਾਨੌਰ ਵਿੱਚ ਪੰਥਕ ਆਗੂਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੀ ਮੀਟਿੰਗ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਦੇ ਪ੍ਰਧਾਨ ਦਲਵਿੰਦਰ ਸਿੰਘ ਬਿੱਟੂ ਦੀ ਅਗਵਾਈ ’ਚ ਕੀਤੀ ਗਈ। ਇਸ ਵਿੱਚ ਪੰਥਕ ਸੋਚ ਰੱਖਣ ਵਾਲੇ ਆਗੂਆਂ ਦੀ ਸਹਿਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਗੁਰਦੁਆਰਾ ਸ੍ਰੀ ਤਰਨਤਾਰਨ ਦੀ ਦਰਸ਼ਨੀ ਡਿਉਡੀ ਢਾਹੁਣ ਵਾਲੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦਾ ਬਾਈਕਾਟ ਕੀਤਾ ਜਾਵੇ। ਇਸ ਮੌਕੇ ਮੋਹਤਬਰਾਂ ਨੇ ਕਣਕ ਦੀ ਵਾਢੀ ਦੇ ਦਿਨਾਂ ’ਚ ਕਣਕ ਦੀ ਉਗਰਾਹੀ ਲਈ ਭੇਜੀਆਂ ਗਈਆਂ ਖ਼ਾਲੀ ਬੋਰੀਆਂ ਨੂੰ ਵਾਪਸ ਕਰਨ ਦਾ ਫ਼ੈਸਲਾ ਲਿਆ ਗਿਆ। ਨਾਨਕ ਨਾਮ ਲੇਵਾ ਸੰਗਤਾਂ ਅਤੇ ਕਿਸਾਨਾਂ ਨੇ ਕਿਹਾ ਕਿ ਉਹ ਹਰ ਹਾੜ੍ਹੀ ਸਾਉਣੀ ਦੀ ਫ਼ਸਲ ਪੱਕਣ ਉਪਰੰਤ ਸ਼ਰਧਾ ਅਤੇ ਚਾਵਾਂ ਨਾਲ ਆਪਣੇ ਨੇਕ ਕਮਾਈ ’ਚ ਗੁਰੂ ਘਰ ਲਈ ਪਹਿਲੀ ਬੋਰੀ ਕੱਢ ਕੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪਦੇ ਸਨ। ਪਰ ਲੰਘੇ ਦਿਨੀ ਤਰਨਤਾਰਨ ’ਚ ਜੋ ਇਤਿਹਾਸਿਕ ਸਥਾਨ ’ਚ ਦਰਸ਼ਨੀ ਡਿਊੜੀ ਢਾਹੁਣ ਸਬੰਧੀ ਬਾਬਾ ਜਗਤਾਰ `ਸਿੰਘ ਕਾਰ ਸੇਵਾ ਵਾਲੇ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ। ਇਸ ਮੌਕੇ ’ਤੇ ਭਾਈ ਹਰਜੀਤ ਸਿੰਘ ਖ਼ਾਲਸਾ, ਭਾਈ ਰਜਿੰਦਰ ਸਿੰਘ ਭੰਗੂ, ਭਾਈ ਬਿਕਰਮਜੀਤ ਸਿੰਘ ਭੱਟੀ ਸਮੇਤ ਹੋਰਨਾਂ ਨੇ ਦੱਸਿਆ ਕਿ ਜਿਵੇਂ ਪਹਿਲੀ ਕਣਕ/ਝੋਨੇ ਦੀ ਬੋਰੀ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ ਦੇ ਨਾਮ ’ਤੇ ਕੱਢੀ ਜਾਂਦੀ ਸੀ,ਹੁਣ ਉਹੀ ਕਣਕ/ਝੋਨੇ ਦੀਆਂ ਬੋਰੀਆਂ ਉਹ ਗ਼ਰੀਬ ਅਤੇ ਲੋੜਵੰਦ ਬੇਸਹਾਰਾ ਲੋਕਾਂ ਨੂੰ ਵੰਡ ਦੇਣਗੇ। ਇਸ ਮੌਕੇ ’ਤੇ ਉਕਤ ਆਗੂਆਂ ਸਮੇਤ ਜਸਪਿੰਦਰ ਸਿੰਘ, ਸੁਖਵਿੰਦਰ ਸਿੰਘ ਕੁਲਦੀਪ ਸਿੰਘ ਪਲਵਿੰਦਰ ਸਿੰਘ ਮਨਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ ਨੂੰ ਅਨਾਜ ਦੀ ਸੇਵਾ ਨਾ ਕਰਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com