ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੱਖਾ ਸਿਧਾਣਾ ਤੇ ਇਰਾਦਾ ਕਤਲ ਦਾ ਪਰਚਾ ਦਰਜ

    ਸ੍ਰੀ ਮੁਕਤਸਰ ਸਾਹਿਬ - ਗੈਂਗਸਟਰ ਤੋਂ ਸਮਾਜ ਸੇਵੀ ਬਣੇ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਦੇ ਮਾਮਲੇ ਵਿੱਚ ਚਰਚਾ ’ਚ ਆਏ ਲੱਖਾ ਸਿਧਾਣਾ ਖ਼ਿਲਾਫ਼ ਪੁਲੀਸ ਡਿਊਟੀ ਵਿੱਚ ਵਿਘਨ ਪਾਉਣ ਤੇ ਪੁਲੀਸ ਕਰਮੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਤਹਿਤ ਥਾਣਾ ਲੰਬੀ ਵਿੱਚ ਦਰਜ ਹੋਏ ਮੁਕੱਦਮੇ ਨੂੰ ਲੈ ਕੇ ਪੁਲੀਸ ਸਖਤੀ ਦੇ ਰੌਂਅ ਵਿੱਚ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 8 ਮਈ ਨੂੰ ਸਿੱਖ ਜਥੇਬੰਦੀਆਂ ਵੱਲੋ ਪਿੰਡ ਬਾਦਲ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਮੂਹਰੇ ਧਰਨਾ ਦੇਣਾ ਸੀ ਜਿਸ ਵਿੱਚ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਵੀ ਪੁੱਜੇ ਹੋਏ ਸਨ। ਇਸ ਦੌਰਾਨ ਲੰਬੀ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਨਾਕਾਬੰਦੀ ਕੀਤੀ ਹੋਈ ਸੀ ਕਿ ਲੱਖਾ ਸਿਧਾਣਾ ਤੇ ਉਸ ਦੇ ਕਈ ਸਾਥੀ ਜਿਨ੍ਹਾਂ ਦੇ ਹੱਥਾਂ ਵਿੱਚ ਕ੍ਰਿਪਾਨਾਂ ਤੇ ਬਰਛੇ ਫੜੇ ਹੋਏ ਸਨ, ਨੂੰ ਜਦੋਂ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੱਖਾ ਸਿਧਾਣਾ ਨੇ ਪੁਲੀਸ ਕਰਮਚਾਰੀਆਂ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਬੈਰੀਕੈਡ ਤੋੜ ਕੇ ਪੁਲੀਸ ਪਾਰਟੀ ਉਪਰ ਹਮਲਾ ਕਰ ਦਿੱਤਾ। ਐੱਸਐੱਚਓ ਬਿਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲੰਬੀ ਪੁਲੀਸ ਨੇ ਲੱਖਾ ਸਿਧਾਣਾ ਤੇ ਉਸ ਦੇ 60-70 ਅਣਪਛਾਤੇ ਸਾਥੀਆਂ ਵਿਰੁੱਧ ਧਾਰਾ 307, 188, 353, 186, 323, 148, 149 ਅਤੇ ਅਸਲਾ ਐਕਟ 25 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪੁਲੀਸ ਵੱਲੋਂ ਅਮਨ ਤੇ ਕਾਨੂੰਨ ਨੂੰ ਬਹਾਲ ਰੱਖਣ ਲਈ ਕੀਤੀ ਜਾ ਰਹੀ ਡਿਊਟੀ ਵਿੱਚ ਲੱਖਾ ਸਿਧਾਣਾ ਤੇ ਹੋਰਾਂ ਨੂੰ ਵਿਘਨ ਪਾਉਣਾ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣਾ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਰੋਸ ਕਰਨ ਲਈ ਲੋਕਤੰਤਰੀ ਢੰਗ ਤਰੀਕੇ ਵਰਤੇ ਜਾਣੇ ਚਾਹੀਦੇ ਹਨ ਇਸ ਲਈ ਪੁਲੀਸ ਵੱਲੋਂ ਲੱਖਾ ਸਿਧਾਣਾ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com