ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਦਿੱਤੀ ਕਲੋਜ਼ਰ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਗ਼ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲੇ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਹਨ। ਇਹ ਇਕੱਤਰਤਾ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਸਬੰਧੀ ਅਗਲੀ ਕਾਰਵਾਈ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ।ਸ੍ਰੀ ਲੌਂਗੋਵਾਲ…
  ਐੱਸਏਐੱਸ ਨਗਰ (ਮੁਹਾਲੀ) - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਇੱਥੋਂ ਦੇ ਫੇਜ਼-11 ਵਿਚ ਹੋਈ, ਜਿਸ ’ਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਏ। ਜਦੋਂਕਿ ਪੰਜਵੇਂ ਮੈਂਬਰ ਡਾ. ਰਤਨ ਸਿੰਘ ਅਜਨਾਲਾ ਬਿਮਾਰ ਹੋਣ ਕਰ ਕੇ ਮੀਟਿੰਗ ਵਿੱਚ ਨਹੀਂ ਆ ਸਕੇ। ਮੀਟਿੰਗ ’ਚ ਬੇਅਦਬੀ ਤੇ ਗੋਲੀਕਾਂਡ, ਸ੍ਰੀ ਆਨੰਦਪੁਰ ਸਾਹਿਬ ਦਾ ਮਤਾ, ਸ੍ਰੀ 550ਵਾਂ ਪ੍ਰਕਾਸ਼ ਪੁਰਬ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਚਰਚਾ ਕੀਤੀ ਗਈ। ਬੀਰਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੀਬੀਆਈ ਵੱਲੋਂ ਮੋਦੀ ਸਰਕਾਰ ਦੇ ਦਬਾਅ ਹੇਠ ਕੇਸ ਖ਼ਤਮ ਲਈ ਅਰਜ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਇਆ ਹੈ। ਇਹ ਸਾਰਾ ਕੁਝ ਮੁੱਖ ਮੰਤਰੀ ਕੈਪਟਨ ਅਮਰਿੰਦਰ…
  ਚੰਡੀਗੜ੍ਹ - ਨਾਭਾ ਜੇਲ੍ਹ ਵਿੱਚ ਮਾਰੇ ਗਏ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਸਣੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸੀਬੀਆਈ ਜਾਂਚ ਬੰਦ ਹੋਵੇਗੀ। ਮਾਮਲੇ ਦੀ ਪੜਤਾਲ ਕਰ ਰਹੀ ਕੇਂਦਰੀ ਜਾਂਚ ਬਿਊਰੋ ਨੇ ਮੁਹਾਲੀ ਅਦਾਲਤ ਵਿੱਚ ਜਾਂਚ ਵਿੱਚ ਕੁਝ ਨਾ ਨਿੱਕਲਣ ਦਾ ਤਰਕ ਦੇ ਕੇ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਅਦਾਲਤ ਨੇ ਆਉਂਦੀ 23 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਰੱਖੀ ਹੈ।ਸੀਬੀਆਈ ਦੇ ਵਧੀਕ ਐਸਪੀ ਪੀ.ਵੀ. ਚੱਕਰਵਰਤੀ ਨੇ ਬਿੱਟੂ, ਸੁਖਜਿੰਦਰ ਸਿੰਘ ਸੰਨੀ ਕੰਡਾ ਤੇ ਸ਼ਕਤੀ ਸਿੰਘ ਖ਼ਿਲਾਫ਼ ਸਬੂਤਾਂ ਦੀ ਘਾਟ ਹੋਣ ਕਾਰਨ ਜਾਂਚ ਅੱਗੇ ਵੱਧਣ ਤੋਂ ਅਸਮਰੱਥਤਾ ਪ੍ਰਗਟਾਈ ਹੈ। ਸੰਨੀ ਤੇ ਸ਼ਕਤੀ ਲੰਮੇ ਸਮੇਂ ਤੋਂ ਜ਼ਮਾਨਤ 'ਤੇ ਹਨ ਜਦਕਿ ਬਿੱਟੂ ਦਾ 22 ਜੂਨ ਨੂੰ ਨਾਭਾ ਜੇਲ੍ਹ 'ਚ ਕਤਲ ਹੋ ਗਿਆ ਸੀ।ਐਸਪੀ ਨੇ ਅਦਾਲਤ ਨੂੰ ਦੱਸਿਆ ਕਿ ਤਿੰਨਾਂ ਦੇ ਬ੍ਰੇਨ ਮੈਪਿੰਗ ਤੇ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲੇ ਟੈਸਟ) ਵੀ ਕਰਵਾਏ ਗਏ ਸਨ ਪਰ ਕੁਝ ਨਹੀਂ ਮਿਲਿਆ। ਸੀਬੀਆਈ ਤੈਅ ਸਮੇਂ ਦੌਰਾਨ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਸੀ ਕਰ ਸਕੀ, ਇਸ ਲਈ ਅਦਾਲਤ…
  ਤਰਨ ਤਾਰਨ - ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਗਠਿਤ ਕੀਤੇ ਗਏ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਚੋਣ ਲੜਨ ਵਾਲੀ ਬੀਬੀ ਪਰਮਜੀਤ ਕੌਰ ਖਾਲੜਾ ਦੀ ਸਰਪ੍ਰਸਤੀ ਵਾਲੇ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (ਕੇਐੱਮਓ) ਸਮੇਤ ਕਈ ਹੋਰ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ‘ਸਿੱਖਸ ਫ਼ਾਰ ਜਸਟਿਸ’ ’ਤੇ ਲਗਾਈ ਗਈ ਪਾਬੰਦੀ ਦੀ ਨਿਖੇਧੀ ਕੀਤੀ ਗਈ ਹੈ| ਇਥੇ ਜਾਰੀ ਕੀਤੇ ਗਏ ਇਕ ਪ੍ਰੈੱਸ ਬਿਆਨ ਰਾਹੀਂ ਕੇਐੱਮਓ ਦੇ ਆਗੂ ਸਤਵਿੰਦਰ ਸਿੰਘ ਪਲਾਸੌਰ, ਸਤਵੰਤ ਸਿੰਘ ਮਾਣਕ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਿਰਪਾਲ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ ਆਦਿ ਆਗੂਆਂ ਨੇ ਮਨੁੱਖੀ ਹੱਕਾਂ ਦੀ ਰਾਖੀ ਕਰਦੀ ਵਕੀਲ ਇੰਦਰਾ ਜੈਸਿੰਘ ਦੇ ਘਰ ਬਿਨਾਂ ਕਾਰਨ ਛਾਪੇ ਮਾਰਨ ਦੀ ਵੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ‘ਸਿੱਖਸ ਫਾਰ ਜਸਟਿਸ’ ’ਤੇ ਪਾਬੰਦੀ ਲਗਾਉਣ ਦੀ ਥਾਂ ਗੱਲਬਾਤ ਦਾ ਰਸਤਾ ਅਖ਼ਿਤਆਰ ਕੀਤਾ ਜਾਵੇ। ਆਗੂਆਂ ਨੇ…
  ਅੰਮ੍ਰਿਤਸਰ - ਐਨੀਮੇਟਿਡ ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ ਦਾ ਮਾਮਲਾ ਮੁੜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਕੋਲ ਪੁੱਜ ਗਿਆ ਹੈ ਅਤੇ ਹੁਣ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਮਗਰੋਂ ਹੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਫਿਲਮ ਰਿਲੀਜ਼ ਕਰਨ ਲਈ ਹਰੀ ਝੰਡੀ ਦਿੱਤੀ ਜਾਵੇਗੀ। ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸ਼ੁਰੂ ਕੀਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਦਰਸਾਉਂਦੀ ਇਸ ਫਿਲਮ ਨੂੰ ਪ੍ਰਬੰਧਕਾਂ ਵਲੋਂ ਪੰਜ ਜੂਨ ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਇਹ ਫਿਲਮ ਉਸ ਵੇਲੇ ਵਿਵਾਦਾਂ ਵਿਚ ਘਿਰ ਗਈ ਸੀ ਜਦੋਂ ਇਸ ਦਾ ਪ੍ਰੋਮੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ। ਫਿਲਮ ਵਿਚ ਗੁਰੂ ਸਾਹਿਬ ਨੂੰ ਐਨੀਮੇਟਿਡ ਰੂਪ ਵਿਚ ਦਿਖਾਇਆ ਗਿਆ ਸੀ ਜਿਸ ਦਾ ਵਿਰੋਧ ਹੋਇਆ ਅਤੇ ਇਸ ਸਬੰਧੀ ਸ਼ਿਕਾਇਤਾਂ ਅਕਾਲ ਤਖ਼ਤ ਪੁੱਜੀਆਂ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫਿਲਮ ਦੇ ਮਾਮਲੇ ਵਿਚ ਰਿਪੋਰਟ ਦੇਣ ਲਈ ਨਿਰਦੇਸ਼ ਦਿੱਤੇ ਸਨ। ਸ਼੍ਰੋਮਣੀ ਕਮੇਟੀ ਦੀ ਫਿਲਮਾਂ ਸਬੰਧੀ ਸਬ ਕਮੇਟੀ ਦੇ ਮੈਂਬਰਾਂ ਨੇ ਫਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਠੀਕ ਕਰਾਏ ਹਨ। ਲਗਪਗ ਦਰਜਨ ਇਤਰਾਜ਼ ਠੀਕ ਕਰਨ ਮਗਰੋਂ…
  ਅੰਮ੍ਰਿਤਸਰ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਆਨੰਦ ਕਾਰਜ ਸਮੇਂ ਵਿਆਹ ਕਰਾਉਣ ਵਾਲੇ ਜੋੜੇ ਵਾਸਤੇ ਕੁਰਸੀਆਂ ਰੱਖਣ ਦੇ ਮਾਮਲੇ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿਚ ਕੈਨੇਡਾ ਦੇ ਇਕ ਗੁਰਦੁਆਰੇ ਦੇ ਗ੍ਰੰਥੀ, ਰਾਗੀ ਜਥੇ, ਗੁਰਦੁਆਰੇ ਦੇ ਪ੍ਰਬੰਧਕ ਤੇ ਹੋਰਨਾਂ ਕੋਲੋਂ ਸਪਸ਼ਟੀਕਰਨ ਮੰਗਿਆ ਹੈ। ਇਸ ਆਨੰਦ ਕਾਰਜ ਦੀ ਵੀਡੀਓ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਜਿਸ ਵਿਚ ਗੁਰਦੁਆਰੇ ਵਿਚ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਵਿਆਹ ਕਰਵਾ ਰਹੇ ਜੋੜੇ ਲਈ ਕੁਰਸੀਆਂ ਰੱਖੀਆਂ ਹੋਈਆਂ ਸਨ। ਆਨੰਦ ਕਾਰਜ ਦੌਰਾਨ ਲਾਵਾਂ ਲੈਂਦਿਆਂ ਇਹ ਜੋੜਾ ਜ਼ਮੀਨ ’ਤੇ ਬੈਠਣ ਦੀ ਥਾਂ ਕੁਰਸੀਆਂ ’ਤੇ ਬੈਠ ਰਿਹਾ ਸੀ। ਇਸ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਇਸ ਮਾਮਲੇ ਦੀ ਜਾਂਚ ਵਾਸਤੇ ਆਖਿਆ ਗਿਆ ਸੀ। ਕਾਰਜਕਾਰੀ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਇਹ ਆਨੰਦ ਕਾਰਜ ਕੈਨੇਡਾ ਦੇ ਉਂਟਾਰੀਓ ਸਥਿਤ ਔਕਵਿਲਾ ਦੇ ਇਕ ਗੁਰਦੁਆਰੇ ਵਿਚ ਹੋਏ…
  ਜਲੰਧਰ - ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਹਿਲਕਦਮੀ 'ਤੇ ਇਕ ਪੰਜ ਮੈਂਬਰੀ ਤਾਲਮੇਲ ਕਮੇਟੀ ਬਣਾਈ ਜਾ ਰਹੀ ਹੈ | ਇਹ ਕਮੇਟੀ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਵਿਚ ਤਾਲਮੇਲ ਬਿਠਾਏ ਜਾਣ ਦੇ ਮੰਤਵ ਨਾਲ ਬਣਾਈ ਜਾ ਰਹੀ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪਹਿਲਕਦਮੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਦੇ ਪ੍ਰਤੀਨਿਧ ਪਹਿਲਾਂ ਹੀ 550 ਸਾਲਾ ਪ੍ਰਕਾਸ਼ ਉਤਸਵ ਸਾਂਝੇ ਤੌਰ 'ਤੇ ਮਨਾਉਣ ਲਈ ਹਾਮੀ ਭਰ ਚੁੱਕੇ ਹਨ | ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੇ ਆਗੂ ਸਾਂਝੇ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੀਟਿੰਗ ਵੀ ਕਰ ਚੁੱਕੇ ਹਨ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਗਲੇ ਹਫ਼ਤੇ ਅੰਮਿ੍ਤਸਰ ਪੁੱਜਣ 'ਤੇ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਜਾ ਸਕਦਾ ਹੈ | ਗਿਆਨੀ ਹਰਪ੍ਰੀਤ ਸਿੰਘ…
  ਅੰਮ੍ਰਿਤਸਰ - ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਨਿਰੰਤਰ ਜਾਰੀ ਰਹਿਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਨੂੰ ਆਖਿਆ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਕੋਈ ਠੋਸ ਉਪਰਾਲਾ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿਚ ਨਸ਼ਿਆਂ ਦਾ ਦਰਿਆ ਨਿਰੰਤਰ ਵਗ ਰਿਹਾ ਹੈ। ਇਸ ਦੀ ਪ੍ਰਤੱਖ ਮਿਸਾਲ ਹਾਲ ਹੀ ਵਿਚ ਅਟਾਰੀ ਸਰਹੱਦ ’ਤੇ 532 ਕਿਲੋ ਹੈਰੋਇਨ ਦੀ ਖੇਪ ਫੜੇ ਜਾਣਾ ਹੈ। ਉਨ੍ਹਾਂ ਆਖਿਆ ਕਿ ਇਸ ਖੇਪ ਦੀ ਆਮਦ ਦਰਸਾਉਂਦੀ ਹੈ ਕਿ ਸਰਕਾਰਾਂ ਨਸ਼ਿਆਂ ਖਿਲਾਫ ਠੋਸ ਮੁਹਿੰਮ ਚਲਾ ਕੇ ਹੀ ਇਸ ਨੂੰ ਖਤਮ ਕਰਨ ਵਿਚ ਸਫਲ ਨਹੀਂ ਹੋ ਸਕੀਆਂ। ਇਹੀ ਕਾਰਨ ਹੈ ਕਿ ਸਮਾਜ ਦਾ ਹਰ ਵਰਗ ਅੱਜ ਨਸ਼ਿਆਂ ਦੀ ਗ੍ਰਿਫ਼ਤ ਵਿਚ ਹੈ।
  ਕੋਟਕਪੂਰਾ : ਭਾਰਤ ਸਰਕਾਰ ਦੀ ਲੈਂਡ ਪੋਰਟ ਅਥਾਰਟੀ ਵਲੋਂ ਬੀਤੀ 22 ਜੂਨ ਨੂੰ ਸੈਕਟਰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਨੇੜੇ ਗੁਰੂ ਨਾਨਕ ਸਾਹਿਬ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਯਾਤਰੂ ਕੰਪਲੈਕਸ ਦੀ ਨੀਂਹ ਰੱਖੀ ਗਈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਪੰਡਤ ਭੁਵਨ ਸ਼ਾਸਤ੍ਰੀ ਨੇ ਭੂਮੀ ਪੂਜਨ ਕੀਤਾ ਅਤੇ ਸਰਕਾਰੀ ਅਧਿਕਾਰੀਆਂ ਨੇ ਨਾਰੀਅਲ ਤੋੜਿਆ। ਮੈਂ ਸਮਝਦਾ ਹਾਂ ਕਿ ਅਜਿਹੀ ਬਿਪਰਵਾਦੀ ਕਾਰਵਾਈ ਗੁਰੂ ਨਾਨਕ ਸਾਹਿਬ ਦਾ ਨਿਰਾਦਰ ਤੇ ਗੁਰਮਤਿ ਵਿਚਾਰਧਾਰਾ ਦਾ ਕਤਲ ਕਰਨ ਤੁਲ ਹੈ ਕਿਉਂਕਿ ਤੌਹੀਦ ਪ੍ਰਸਤ ਸਤਿਗੁਰੂ ਜੀ ਨੇ ਸਾਰੀ ਉਮਰ ਉਪਰੋਕਤ ਕਿਸਮ ਦੀ ਅੰਧਵਿਸ਼ਵਾਸੀ ਦੇਵ-ਪੂਜਾ ਤੇ ਕਰਮਕਾਂਡਾਂ ਦਾ ਖੰਡਣ ਕੀਤਾ। ਕਰਤਾਰਪੁਰ ਸਾਹਿਬ ਦੀ ਧਰਤੀ ਉਨ੍ਹਾਂ ਦੇ ਪ੍ਰਚਾਰ ਦਾ ਕੇਂਦਰ ਬਣੀ ਰਹੀ ਪਰ ਸ਼ਰਮ ਦੀ ਗੱਲ ਹੈ ਕਿ ਫਿਰ ਵੀ ਤਖ਼ਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਸਮੇਤ ਪੰਜਾਬ ਦੀ ਕਿਸੇ ਸਿੱਖ ਸੰਸਥਾ ਜਾਂ ਪੰਥਕ ਜਥੇਬੰਦੀ ਨੇ ਭੂਮੀ ਪੂਜਾ ਦਾ ਵਿਰੋਧ ਨਹੀਂ ਕੀਤਾ। ਅੰਤਰਰਾਸ਼ਟਰੀ ਸਿੱਖ ਪ੍ਰ੍ਰਚਾਰਕ ਗਿਆਨੀ ਜਗਤਾਰ ਸਿੰਘ ਜਾਚਕ ਨੇ ਨਿਊਯਾਰਕ ਤੋਂ 'ਸਪੋਕਸਮੈਨ' ਨੂੰ ਈਮੇਲ ਰਾਹੀਂ ਭੇਜੇ ਪ੍ਰੈਸ…
  ਲੇਖ 'ਇਸ਼ਕਧਾਰੀ ਕਾਮਰੇਡ ਜਸਵੰਤ ਸਿੰਘ ਕੰਵਲ ਮੇਰਾ ਕੀ ਲੱਗਦਾ ਹੈ' ਵਿੱਚ ਸੁਮੇਲ ਨੇ ਸੱਚੀ ਮੁੱਚੀ' ਇਸ਼ਕ ਬੋਲਦਾ ਨਢੀ ਦੇ ਥਾਓਂ ਥਾਈਂ ' ਕਹਿ ਕੇ ਜਿੱਥੇ ਕੰਵਲ ਦੀ ਹਸਤੀ ਦੇ ਧੁਰ ਅੰਦਰਲੇ ਸਰਸਬਜ਼ ਚਸ਼ਮੇ ਨੂੰ ਵਗਦਿਆਂ ਵੇਖ ਲਿਆ ਹੈ ,ਉੱਥੇ ਇਸ ਸਰੋਵਰ ਵਿੱਚ ਖ਼ੁਦ ਤਾਰੀਆਂ ਨਹੀ ਲਾ ਸਕਿਆ। । ਲਾ ਹੀ ਨਹੀਂ ਸੀ ਸਕਦਾ ਕਿਉਂਕਿ ਪੰਜਾਬ ਦੀ ਮਿੱਟੀ ਦੇ ਵੰਨ ਸੁਵੰਨੇ ਰੰਗਾਂ ਨੂੰ ਲਿਖਤ ਵਿੱਚ ਕੰਵਲ ਦੀ' ਨਿਗਹੇਬਾਨੀ' ਰਾਹੀਂ ਨਹੀਂ ਸਗੋਂ ਸੁਮੇਲ ਦੀ ਨਿਗਹੇਬਾਨੀ ਰਾਹੀਂ ਪੇਸ਼ ਕੀਤਾ ਗਿਆ ਹੈ ।ਪਾਸ਼ ਦਾ ਜ਼ਿਕਰ ਕਰਦਿਆਂ ਜਦੋਂ ਸੁਮੇਲ ਇਸ ਸ਼ਾਇਰ ਬਾਰੇ ਆਪਣੀ ਮਨ ਭਾਉਂਦੀ ਖੋਜ ਅਤੇ ਵਾਰ ਵਾਰ ਦੁਹਰਾਈ ਸਮਝ ਨੂੰ ਕੰਵਲ ਦੇ ਮੂੰਹ ਵਿੱਚ ਪਾਉਂਦਾ ਹੈ ਤਾਂ ਇਹ ਕਿਵੇਂ ਹੋ ਸਕਦਾ ਹੈ ਕਿ ਧਾਰਮਿਕ ਤੇ ਰਾਜਨੀਤਿਕ ਸੰਘਰਸ਼ ਨੂੰ ਆਪਣੇ ਦਰਜਨਾਂ ਨਾਵਲਾਂ ਰਾਹੀਂ ਬਾਜ਼ ਅੱਖ ਨਾਲ ਵੇਖਣ ਵਾਲਾ ਇਸ਼ਕਧਾਰੀ ਕੰਵਲ ਇੰਨੀ ਕੁ ਗੱਲ ਵੀ ਬੁੱਝ ਨਾ ਸਕੇ ਕਿ ਇਹ ਦੋਹਤਾ ਕਿਹੜੇ ਟੇਸ਼ਨ ਤੋਂ ਬੋਲਦਾ ਹੈ ? ਸੁਮੇਲ ਜਾਣਦੈ ਕਿ ਕੰਵਲ ਦੀ ਯਾਦਾਸ਼ਤ ਪਹਿਲਾਂ ਵਾਲੀ…
  Page 1 of 24

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com